ਨਵੀਂ ਦਿੱਲੀ : ਦਿੱਲੀ ਦੇ ਲਾਹੌਰੀ ਗੇਟ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਬਦਮਾਸ਼ਾਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਇਸ ਘਟਨਾ ਦੌਰਾਨ ਨਕਾਬਪੋਸ਼ 4 ਅਪਰਾਧੀ ਬੰਦੂਕ ਦੀ ਨੋਕ 'ਤੇ ਬੈਗ ਵਿੱਚ 2.30 ਕਰੋੜ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Karwa Chauth Moonrise: ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਜਾਣੋ ਕਿੰਨੇ ਵਜੇ ਨਿਕਲੇਗਾ ਚੰਨ, ਨੋਟ ਕਰੋ ਸਮਾਂ
ਮਿਲੀ ਜਾਣਕਾਰੀ ਮੁਤਾਬਕ ਦਿੱਲੀ ਦੇ ਲਾਹੌਰੀ ਗੇਟ ਇਲਾਕੇ ਵਿੱਚ 4 ਬਦਮਾਸ਼ ਬੰਦੂਲ ਲੈ ਕੇ ਇਕ ਦਫ਼ਤਰ ਵਿਚ ਦਾਖ਼ਲ ਹੋ ਗਏ, ਜਿਥੇ ਉਨ੍ਹਾਂ ਨੇ ਦਫ਼ਤਰ ਦੇ ਕਰਮਚਾਰੀ ਨੂੰ ਬੰਦੂਕ ਦੀ ਨੋਕ 'ਤੇ ਧਮਕਾਇਆ। ਇਸ ਤੋਂ ਬਾਅਦ ਉਹ ਦਫ਼ਤਰ ਦੀ ਅਲਮਾਰੀ ਵਿਚ ਪਏ 2.30 ਕਰੋੜ ਰੁਪਏ ਇਕ ਬੈਗ ਵਿਚ ਪਾ ਕੇ ਆਪਣੇ ਨਾਲ ਲੈ ਗਏ। ਲੁੱਟ ਦੀ ਇਹ ਵਾਰਦਾਤ ਬੁੱਧਵਾਰ ਦੀ ਦੱਸੀ ਜਾ ਰਹੀ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਆਪਣੀ ਭੈਣ ਨਾ ਹੋਣ ’ਤੇ 184 ਕੁੜੀਆਂ ਦਾ ‘ਭਰਾ’ ਬਣ ਗਿਆ ਕਾਰੋਬਾਰੀ, ਮਜ਼੍ਹਬ ਦੀ ਕੰਧ ਤੋੜ ਕੇ ਕਰਵਾਏ ਵਿਆਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਾਹੁਲ ਗਾਂਧੀ ਦਾ ਬਿਆਨ, 3-4 ਪਸੰਦੀਦਾ ਉਦਯੋਗਪਤੀਆਂ ਨੂੰ ਛੱਡ ਬਾਕੀ ਸਾਰੇ ਕਾਰੋਬਾਰੀ ਸਰਕਾਰ ਤੋਂ ਦੁਖੀ
NEXT STORY