ਨੈਸ਼ਨਲ ਡੈਸਕ : ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਟਰੱਕ ਅਤੇ ਇਨੋਵਾ ਕਾਰ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਇੱਕ ਜ਼ਖਮੀ ਹੈ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਨੁਕਸਾਨੇ ਵਾਹਨ 'ਚੋਂ ਲਾਸ਼ਾਂ ਨੂੰ ਕੱਢ ਕੇ ਹਸਪਤਾਲ ਪਹੁੰਚਾਇਆ। ਦੱਸਿਆ ਜਾ ਰਿਹਾ ਹੈ ਕਿ ਕਾਰ 'ਚ ਸਵਾਰ ਸਾਰੇ ਵਿਦਿਆਰਥੀ ਸਨ।
ਜਾਣਕਾਰੀ ਅਨੁਸਾਰ ਦੇਰ ਰਾਤ ਓ.ਐਨ.ਜੀ.ਸੀ ਚੌਕ 'ਤੇ ਇੱਕ ਟਰੱਕ ਅਤੇ ਇਨੋਵਾ ਕਾਰ ਵਿਚਕਾਰ ਟੱਕਰ ਹੋ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਜ਼ਖਮੀ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਡਰਾਈਵਰ ਟਰੱਕ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।
ਪੁਲਸ ਨੇ ਮੌਕੇ 'ਤੇ ਪਹੁੰਚ ਕੇ ਨੁਕਸਾਨੀ ਕਾਰ 'ਚੋਂ 5 ਵਿਦਿਆਰਥੀਆਂ ਦੀਆਂ ਲਾਸ਼ਾਂ ਨੂੰ ਦੂਨ ਹਸਪਤਾਲ ਅਤੇ ਇਕ ਦੀ ਲਾਸ਼ ਨੂੰ ਮਹੰਤ ਇੰਦਰੇਸ਼ ਹਸਪਤਾਲ ਪਹੁੰਚਾਇਆ। ਇਸ ਵਿੱਚ ਵਿਦਿਆਰਥਣਾਂ ਦਾ ਵੀ ਜ਼ਿਕਰ ਕੀਤਾ ਜਾ ਰਿਹਾ ਹੈ। ਕੁਝ ਵਿਦਿਆਰਥੀ ਦਿੱਲੀ ਅਤੇ ਕੁਝ ਹਿਮਾਚਲ ਦੇ ਹਨ।
ਕੁੱਲ ਪੰਜ ਲਾਸ਼ਾਂ ਦੂਨ ਹਸਪਤਾਲ ਪਹੁੰਚੀਆਂ। ਇਨ੍ਹਾਂ ਵਿੱਚੋਂ ਦੋ ਔਰਤਾਂ ਅਤੇ ਤਿੰਨ ਪੁਰਸ਼ ਸਨ। ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਦੂਨ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਜਦਕਿ ਬਾਕੀਆਂ ਨੂੰ ਜਗ੍ਹਾ ਦੀ ਘਾਟ ਕਾਰਨ ਇੰਦਰੇਸ਼ ਹਸਪਤਾਲ ਭੇਜ ਦਿੱਤਾ ਗਿਆ ਹੈ। ਸੂਚਨਾ ਮਿਲਣ ’ਤੇ ਐਸਪੀ ਸਿਟੀ ਵੀ ਹਸਪਤਾਲ ਪੁੱਜੇ।
iPhone ਦੇ 3 ਮਾਡਲ ਹੋਏ ਬੰਦ! ਜਾਣੋਂ ਕਿਉਂ APPLE ਨੇ ਚੁੱਕਿਆ ਇਹ ਕਦਮ
NEXT STORY