ਭੁਵਨੇਸ਼ਵਰ (ਭਾਸ਼ਾ): ਉੜੀਸਾ ਸਰਕਾਰ ਨੇ 80 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਤੇ 80 ਫ਼ੀਸਦੀ ਤੋਂ ਜ਼ਿਆਦਾ ਦਿਵਿਆਂਗਤਾ ਵਾਲੇ ਵਿਅਕਤੀਆਂ ਲਈ ਸਮਾਜਿਕ ਸੁਰੱਖਿਆ ਪੈਨਸ਼ਨ ਰਾਸ਼ੀ ਵਿਚ 3 ਗੁਣਾ ਦੇ ਕਰੀਬ ਵਾਧਾ ਕੀਤਾ ਹੈ। ਸਰਕਾਰ ਨੇ ਪੈਨਸ਼ਨ ਨੂੰ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕਰਨ ਦਾ ਫ਼ੈਸਲਾ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੱਗਣਗੀਆਂ ਆਨਲਾਈਨ ਕਲਾਸਾਂ, ਸਰਦੀ ਦੀਆਂ ਛੁੱਟੀਆਂ ਵਧਣ ਮਗਰੋਂ ਨਵਾਂ ਫ਼ੈਸਲਾ
ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਮੁੱਖ ਮੰਤਰੀ ਮੋਹਨ ਚਰਨ ਮਾਂਝੀ ਦੀ ਪ੍ਰਧਾਗਨੀ ਹੇਠ ਸੂਬਾ ਮੰਤਰੀਮੰਡਲ ਨੇ ਇਸ ਸਾਲ ਜਨਵਰੀ ਤੋਂ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਰਾਸ਼ੀ ਵਧਾਉਣ ਸਬੰਧੀ ਪ੍ਰਸਤਾਅ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੱਤਰਕਾਰਾਂ ਨੂੰ ਮੰਤਰੀ ਮੰਡਲ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਮਨੋਜ ਆਹੂਜਾ ਨੇ ਦੱਸਿਆ ਕਿ ਬਜ਼ੁਰਗਾਂ ਤੇ ਦਿਵਿਆਂਗਾਂ ਲਈ ਮਹੀਨਾਵਾਰ ਪੈਨਸ਼ਨ 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕਰਨ ਵਾਲੇ ਪੱਤਰਕਾਰ ਦਾ ਕਤਲ? ਠੇਕੇਦਾਰ ਦੇ ਘਰੋਂ ਪਾਣੀ ਦੀ ਟੈਂਕੀ 'ਚੋਂ ਮਿਲੀ ਲਾਸ਼
NEXT STORY