ਵਡੋਦਰਾ- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਕਿ ਜੇਕਰ ਗੁਜਰਾਤ ’ਚ ਇਸ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਉਨ੍ਹਾਂ ਦੀ ਪਾਰਟੀ ਸੱਤਾ ’ਚ ਆਈ ਤਾਂ ਪੰਜਾਬ ਵਾਂਗ ਇੱਥੇ ਵੀ ਸਰਕਾਰੀ ਕਾਮਿਆਂ ਲਈ ਪੁਰਾਣੀ ਪੈਨਸ਼ਨ ਯੋਜਨਾ ਲਾਗੂ ਕੀਤੀ ਜਾਵੇਗੀ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸ਼ਾਸਿਤ ਪੰਜਾਬ ’ਚ ਪੁਰਾਣੀ ਪੈਨਸ਼ਨ ਯੋਜਨਾ (ਓ. ਪੀ. ਐੱਸ.) ਨੂੰ ਲਾਗੂ ਕਰਨ ’ਤੇ ਵਿਚਾਰ ਕਰਨ ਲਈ ਇਕ ਹੁਕਮ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ- ਦਿੱਲੀ ’ਚ ਪ੍ਰਦੂਸ਼ਣ ਦੀ ਮਾਰ; ਮੁੜ ਵਿਗੜੀ ਆਬੋ-ਹਵਾ, AQI 400 ਦੇ ਪਾਰ
ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ’ਚ ਵੱਡੀ ਗਿਣਤੀ ’ਚ ਸਰਕਾਰੀ ਕਾਮੇ ਸੜਕਾਂ ’ਤੇ ਹਨ। ਉਨ੍ਹਾਂ ਦੀ ਮੁੱਖ ਮੰਗ ਪੁਰਾਣੀ ਪੈਨਸ਼ਨ ਯੋਜਨਾ ਨੂੰ ਲਾਗੂ ਕਰਨ ਦੀ ਹੈ। ਮੈਂ ਉਨ੍ਹਾਂ ਨੂੰ ਗਰੰਟੀ ਦਿੰਦਾ ਹਾਂ ਕਿ ਜਦੋਂ ਆਮ ਆਦਮੀ ਪਾਰਟੀ ਸਰਕਾਰ ਬਣਾਏਗੀ ਤਾਂ ਅਸੀਂ ਗੁਜਰਾਤ ’ਚ ਓ. ਪੀ. ਐੱਸ. ਲਾਗੂ ਕਰਾਂਗੇ।
ਦੱਸ ਦੇਈਏ ਕਿ ਕੇਜਰੀਵਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਖ-ਵੱਖ ਤਬਕਿਆਂ ਨਾਲ ਸੰਪਰਕ ਕਰਨ ਲਈ ਮੁਹਿੰਮ ਤਹਿਤ ਬੈਠਕ ਨੂੰ ਸੰਬੋਧਨ ਕਰਨ ਲਈ ਵਡੋਦਰਾ ’ਚ ਹਨ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਾਂਗ ਅਸੀਂ ਗੁਜਰਾਤ ’ਚ ਵੀ ਓ. ਪੀ. ਐੱਸ. ਲਾਗੂ ਕਰਾਂਗੇ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਸਰਕਾਰ ਓ. ਪੀ. ਐੱਸ. ਲਾਗੂ ਕਰਦੀ ਹੈ ਤਾਂ ਠੀਕ ਹੈ ਅਤੇ ਜੇਕਰ ਨਹੀਂ ਤਾਂ ਦੋ ਮਹੀਨੇ ਬਾਅਦ ਉਨ੍ਹਾਂ ਦੀ ਪਾਰਟੀ ਇਸ ਨੂੰ ਲਾਗੂ ਕਰੇਗੀ, ਜਦੋਂ ਮੌਜੂਦਾ ਸਰਕਾਰ ਬਦਲ ਜਾਵੇਗੀ। ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਕਾਮੇ ਕਿਸੇ ਸਰਕਾਰ ਨੂੰ ਚੁਣਨ ਜਾਂ ਹਟਾਉਣ ’ਚ ਵੱਡੀ ਭੂਮਿਕਾ ਨਿਭਾਉਂਦੇ ਹਨ।
ਇਹ ਵੀ ਪੜ੍ਹੋ- ਰਾਜਸਥਾਨ: ਕੋਰਟ ਦੇ ਬਾਹਰ ਗੈਂਗਸਟਰ ਸੰਦੀਪ ਬਿਸ਼ਨੋਈ ਦਾ ਗੋਲੀਆਂ ਮਾਰ ਕੇ ਕਤਲ
ਜੱਥੇਦਾਰ ਬਲਜੀਤ ਦਾਦੂਵਾਲ ਨੇ ਸੁਪਰੀਮ ਕੋਰਟ ਦੇ ਫੈਸਲੇ ਦੀ ਕੀਤੀ ਸ਼ਲਾਘਾ
NEXT STORY