Fact Check By Vishvas.News
ਨਵੀਂ ਦਿੱਲੀ (ਵਿਸ਼ਵਾਸ ਨਿਊਜ਼) : ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਪੁਲਸ ਕਰਮਚਾਰੀਆਂ ਨੂੰ ਕੁਝ ਨੌਜਵਾਨਾਂ ਦੀ ਕੁੱਟਮਾਰ ਕਰਦੇ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ 'ਤੇ ਕੁਝ ਯੂਜ਼ਰਸ ਇਸ ਵੀਡੀਓ ਨੂੰ ਯੂਪੀ ਦਾ ਦੱਸ ਕੇ ਵਾਇਰਲ ਕਰ ਰਹੇ ਹਨ।
ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਦੀ ਜਾਂਚ ਕੀਤੀ ਅਤੇ ਦਾਅਵਾ ਗੁੰਮਰਾਹਕੁੰਨ ਪਾਇਆ। ਦਰਅਸਲ ਵਾਇਰਲ ਹੋ ਰਿਹਾ ਵੀਡੀਓ ਮੱਧ ਪ੍ਰਦੇਸ਼ ਦੇ ਇੰਦੌਰ ਦਾ ਸਾਲ 2015 ਦਾ ਹੈ ਜਿਸ ਨੂੰ ਕੁਝ ਯੂਜ਼ਰਸ ਝੂਠੇ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ ਕਿ ਇਹ ਯੂ.ਪੀ. ਦਾ ਹੈ।
ਕੀ ਹੋ ਰਿਹਾ ਹੈ ਵਾਇਰਲ
ਫੇਸਬੁੱਕ ਯੂਜ਼ਰ ਅਮਨ ਗੁਪਤਾ ਨੇ 7 ਮਾਰਚ 2025 ਨੂੰ ਵਾਇਰਲ ਹੋਈ ਵੀਡੀਓ ਨੂੰ ਸਾਂਝਾ ਕੀਤਾ ਅਤੇ ਲਿਖਿਆ, “ਯੂਪੀ ਵਿੱਚ ਕੁੜੀਆਂ ਨੂੰ ਛੇੜਨਾ ਕਿੰਨਾ ਮਹਿੰਗਾ ਹੋ ਸਕਦਾ ਹੈ। ਇਨ੍ਹਾਂ ਗੁੰਡਿਆਂ ਦੀਆਂ ਸੱਤ ਪੀੜ੍ਹੀਆਂ ਵੀ ਯਾਦ ਰੱਖਣਗੀਆਂ।
ਐਕਸ ਯੂਜ਼ਰ ਦਲੀਪ ਕੁਮਾਰ ਸਿੰਘ ਨੇ ਵੀ ਅਜਿਹਾ ਹੀ ਦਾਅਵਾ ਕਰਦੇ ਹੋਏ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ।
ਪੜਤਾਲ
ਵਾਇਰਲ ਵੀਡੀਓ ਦੀ ਜਾਂਚ ਕਰਨ ਲਈ ਅਸੀਂ ਵੀਡੀਓ ਦੇ ਕਈ ਸਕ੍ਰੀਨਸ਼ਾਟ ਲਏ ਅਤੇ ਉਹਨਾਂ ਨੂੰ ਗੂਗਲ ਲੈਂਸ ਰਾਹੀਂ ਖੋਜਿਆ। ਸਾਨੂੰ ਵੀਡੀਓ ਨਾਲ ਸਬੰਧਤ ਰਿਪੋਰਟ hindustantimes.com ਦੀ ਵੈੱਬਸਾਈਟ 'ਤੇ ਮਿਲੀ। ਇਹ ਰਿਪੋਰਟ 7 ਮਈ 2015 ਨੂੰ ਪ੍ਰਕਾਸ਼ਿਤ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਵੀਡੀਓ ਇੰਦੌਰ ਪੁਲਸ ਦੀ ਗੁੰਡਾ ਵਿਰੋਧੀ ਮੁਹਿੰਮ ਦੌਰਾਨ ਦੀ ਹੈ।
ਖੋਜ ਦੌਰਾਨ ਵਾਇਰਲ ਵੀਡੀਓ ਏਬੀਪੀ ਨਿਊਜ਼ ਦੇ ਅਧਿਕਾਰਤ ਯੂਟਿਊਬ ਚੈਨਲ 'ਤੇ ਪਾਇਆ ਗਿਆ। ਵੀਡੀਓ 29 ਮਈ 2015 ਨੂੰ ਅਪਲੋਡ ਕੀਤਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਇਹ ਵੀਡੀਓ ਇੰਦੌਰ ਦੀ ਹੈ।
ਪੜਤਾਲ ਦੌਰਾਨ ਸਾਨੂੰ UP POLICE FACT CHECK ਦੇ ਐਕਸ ਹੈਂਡਲ 'ਤੇ ਵਾਇਰਲ ਵੀਡੀਓ ਨਾਲ ਸਬੰਧਤ ਇੱਕ ਪੋਸਟ ਮਿਲੀ। 17 ਜਨਵਰੀ, 2020 ਨੂੰ ਕੀਤੀ ਗਈ ਪੋਸਟ, "ਵੀਡੀਓ ਵਿੱਚ ਦਿਖਾਈ ਗਈ ਘਟਨਾ @UPPolice ਨਾਲ ਸਬੰਧਤ ਨਹੀਂ ਹੈ, ਕਿਰਪਾ ਕਰਕੇ ਗਲਤ ਜਾਣਕਾਰੀ ਨਾ ਫੈਲਾਓ!
ਕਰੀਬ 10 ਸਾਲ ਪਹਿਲਾਂ ਵਾਇਰਲ ਹੋਈ ਵੀਡੀਓ ਨੂੰ ਕਈ ਫੇਸਬੁੱਕ ਅਤੇ ਯੂਟਿਊਬ ਚੈਨਲਾਂ ਨੇ ਸ਼ੇਅਰ ਕੀਤਾ ਹੈ ਜਿਸ ਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਅਸੀਂ ਇੰਦੌਰ ਨਈਦੁਨੀਆ ਦੇ ਸੀਨੀਅਰ ਰਿਪੋਰਟਰ ਅਸ਼ਵਿਨ ਰਾਠੌਰ ਨਾਲ ਵੀਡੀਓ ਸਾਂਝਾ ਕੀਤਾ। ਉਨ੍ਹਾਂ ਦੱਸਿਆ, ਇਹ ਵੀਡੀਓ ਪੁਰਾਣੀ ਹੈ ਅਤੇ ਇੰਦੌਰ ਦੀ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਸਾਂਝਾ ਕਰਨ ਵਾਲੇ ਯੂਜ਼ਰ ਦੇ ਖਾਤੇ ਨੂੰ ਸਕੈਨ ਕੀਤਾ। ਪਤਾ ਲੱਗਾ ਕਿ ਯੂਜ਼ਰ ਨੂੰ 3 ਹਜ਼ਾਰ ਤੋਂ ਜ਼ਿਆਦਾ ਲੋਕ ਫਾਲੋ ਕਰਦੇ ਹਨ। ਯੂਜ਼ਰ ਨੇ ਖੁਦ ਨੂੰ ਲਖਨਊ ਦਾ ਰਹਿਣ ਵਾਲਾ ਦੱਸਿਆ ਹੈ।
ਸਿੱਟਾ: ਵਿਸ਼ਵਾਸ ਨਿਊਜ਼ ਨੇ ਜਾਂਚ ਕੀਤੀ ਅਤੇ ਵਾਇਰਲ ਪੋਸਟ ਨੂੰ ਗੁੰਮਰਾਹਕੁੰਨ ਪਾਇਆ। ਕੁਝ ਲੋਕ ਮੱਧ ਪ੍ਰਦੇਸ਼ ਦੇ ਇੰਦੌਰ ਦੀ ਘਟਨਾ ਨੂੰ ਯੂਪੀ ਦੀ ਹੋਣ ਦਾ ਦਾਅਵਾ ਕਰ ਕੇ ਝੂਠਾ ਪ੍ਰਚਾਰ ਕਰ ਰਹੇ ਹਨ। ਵੀਡੀਓ ਇੰਦੌਰ ਦੀ ਇੱਕ ਪੁਰਾਣੀ ਘਟਨਾ ਦਾ ਹੈ, ਇਸ ਦਾ ਯੂਪੀ ਨਾਲ ਕੋਈ ਸਬੰਧ ਨਹੀਂ ਹੈ।
(Disclaimer: ਇਹ ਫੈਕਟ ਚੈੱਕ ਮੂਲ ਤੌਰ 'ਤੇ Vishvas.News ਵੱਲੋਂ ਕੀਤਾ ਗਿਆ ਹੈ, ਜਿਸ ਨੂੰ Shakti Collective ਦੀ ਮਦਦ ਨਾਲ ‘ਜਗ ਬਾਣੀ’ ਨੇ ਪ੍ਰਕਾਸ਼ਿਤ ਕੀਤਾ ਹੈ)
ਮਟਨ ਦੇ ਤੌਰ 'ਤੇ ਪਰੋਸਿਆ ਗਿਆ ਬੀਫ? ਓਡੀਸ਼ਾ ਦੇ ਪੁਰੀ 'ਚ ਮਸ਼ਹੂਰ ਰੈਸਟੋਰੈਂਟ ਸੀਲ
NEXT STORY