ਤਿਰੂਪਤੀ- ਸ਼੍ਰੀ ਵੈਂਕਟੇਸ਼ਵਰ ਸਵਾਮੀ ਦੀ 116 ਸਾਲਾ ਸ਼ਰਧਾਲੂ ਅਤੇ ਚੇਨਈ ਵਾਸੀ ਨਵਨੀਥੰਮਾ, ਭਗਵਾਨ ਦੇ ਦਰਸ਼ਨ ਕਰਨ ਲਈ ਤਿਰੂਮਲਾ ਪਹੁੰਚੀ। ਉਨ੍ਹਾਂ ਦੀ ਸ਼ਰਧਾ ਤੋਂ ਪ੍ਰਭਾਵਿਤ ਹੋ ਕੇ ਤਿਰੂਮਲਾ ਤਿਰੂਪਤੀ ਦੇਵਸਥਾਨਮ (ਟੀਟੀਡੀ) ਨੇ ਉਨ੍ਹਾਂ ਲਈ ਵਿਸ਼ੇਸ਼ ਇੰਤਜ਼ਾਮ ਕੀਤੇ। ਤਿਰੂਪਤੀ 'ਚ ਸ਼੍ਰੀ ਵੈਂਕਟੇਸ਼ਵਰ ਸਵਾਮੀ ਮੰਦਰ ਦੀ ਦੇਖਰੇਖ ਕਰਨ ਵਾਲੀ ਸੰਸਥਾ ਟੀਟੀਡੀ ਨੇ ਇਕ ਪ੍ਰੈੱਸ ਰਿਲੀਜ਼ 'ਚ ਦੱਸਿਆ ਕਿ ਮੰਦਰ ਸੰਸਥਾ ਦੇ ਚੇਅਰਮੈਨ ਦੇ ਨਿਰਦੇਸ਼ 'ਤੇ ਸੋਮਵਾਰ ਸਵੇਰੇ ਨਵਨੀਥੰਮਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਲਈ ਵੀਆਈਪੀ ਸ਼੍ਰੇਣੀ ਦੇ ਵਿਸ਼ੇਸ਼ ਦਰਸ਼ਨ ਦੀ ਵਿਵਸਥਾ ਕੀਤੀ ਗਈ।

ਟੀਟੀਡੀ ਅਨੁਸਾਰ, ਦਰਸ਼ਨ ਲਈ ਪੈਦਲ ਜਾਂਦੀ ਹੋਈ ਨਵਨੀਥੰਮਾ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਸਮੇਤ ਕਈ ਲੋਕਾਂ ਨੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। ਨਾਇਡੂ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਜਦੋਂ ਸੱਚੀ ਭਗਤੀ ਦੀ ਗੱਲ ਆਉਂਦੀ ਹੈ ਤਾਂ ਉਮਰ ਅਸਲ 'ਚ ਕੋਈ ਮਾਇਨੇ ਨਹੀਂ ਰੱਖਦੀ। ਭਗਵਾਨ ਵੈਂਕਟੇਸ਼ਵਰ ਸਵਾਮੀ ਦੇ ਦਿਵਯ ਦਰਸ਼ਨ ਲਈ ਪੈਦਲ ਹੀ ਤਿਰੂਮਲਾ ਪਹੁੰਚਣ ਵਾਲੀ 116 ਸਾਲਾ ਇਸ ਦਾਦੀ ਨੂੰ ਦੇਖ ਕੇ ਮੈਂ ਪੂਰੀ ਤਰ੍ਹਾਂ ਹੈਰਾਨ ਅਤੇ ਪ੍ਰਭਾਵਿਤ ਹਾਂ।'' ਦਰਸ਼ਨ ਤੋਂ ਬਾਅਦ ਟੀਟੀਡੀ ਦੇ ਕਾਰਜਕਾਰੀ ਅਧਿਕਾਰੀ ਐੱਮ. ਰਵੀ ਚੰਦਰ ਨਵਨੀਥੰਮਾ ਨਾਲ ਗਏ, ਜਿੱਥੇ ਪੁਜਾਰੀਆਂ ਨੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ ਅਤੇ ਸਨਮਾਨਤ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹਰ ਮਹੀਨੇ ਔਰਤਾਂ ਦੇ ਖਾਤੇ 'ਚ ਆਉਣਗੇ 2500 ਰੁਪਏ, ਰੇਖਾ ਸਰਕਾਰ ਦਾ ਵੱਡਾ ਐਲਾਨ
NEXT STORY