ਜੰਮੂ- ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ਨੀਵਾਰ ਨੂੰ ਜੰਮੂ ਵਿਚ ਉਸ ਰਿਹਾਇਸ਼ੀ ਇਲਾਕੇ ਦਾ ਦੌਰਾ ਕੀਤਾ, ਜਿੱਥੇ ਧਮਾਕੇ ਵਿਚ ਇਕ ਮਕਾਨ ਅਤੇ ਬਾਹਰ ਖੜ੍ਹੇ ਕਈ ਵਾਹਨ ਨੁਕਸਾਨੇ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਅਬਦੁੱਲਾ ਨੇ ਰਿਹਾੜੀ ਵਿਚ ਧਮਾਕੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਪਰਿਵਾਰ ਨਾਲ ਗੱਲਬਾਤ ਕੀਤੀ। ਪਾਕਿਸਤਾਨ ਵਲੋਂ ਲੜੀਵਾਰ ਡਰੋਨ ਹਮਲੇ ਕੀਤੇ ਜਾਣ ਕਾਰਨ ਜੰਮੂ ਵਿਚ ਸ਼ਨੀਵਾਰ ਸਵੇਰੇ ਧਮਾਕੇ ਵਰਗੀ ਆਵਾਜ਼ ਸੁਣਾਈ ਦਿੱਤੀ ਅਤੇ ਸਾਇਰਨ ਵੱਜਣ ਲੱਗੇ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਜੰਮੂ ਵਿਚ ਸਵੇਰੇ 5 ਵਜੇ ਪਾਕਿਸਤਾਨ ਵਲੋਂ ਲੜੀਵਾਰ ਡਰੋਨ ਹਮਲੇ ਕੀਤੇ ਗਏ ਅਤੇ ਤੇਜ਼ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਫੈਲ ਗਈ।
ਇਹ ਵੀ ਪੜ੍ਹੋ- ਪਾਕਿ ਦੀ ਨਾ'ਪਾਕ' ਸਾਜ਼ਿਸ਼ ! ਰਿਹਾਇਸ਼ੀ ਇਮਾਰਤਾਂ ਤੇ ਧਾਰਮਿਕ ਅਸਥਾਨਾਂ ਨੂੰ ਪਹੁੰਚਾ ਰਿਹੈ ਨੁਕਸਾਨ
ਅਧਿਕਾਰੀਆਂ ਨੇ ਦੱਸਿਆ ਕਿ ਇਕ ਰਿਹਾਇਸ਼ੀ ਇਮਾਰਤ ਵੀ ਨੁਕਸਾਨੀ ਗਈ। ਸ਼ੁੱਕਰਵਾਰ ਨੂੰ ਲਗਾਤਾਰ ਦੂਜੀ ਰਾਤ ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ ਤੋਂ ਲੈ ਕੇ ਗੁਜਰਾਤ ਤੱਕ ਭਾਰਤ ਵਿਚ 26 ਥਾਵਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਲੜੀਵਾਰ ਡਰੋਨ ਹਮਲਿਆਂ ਮਗਰੋਂ ਇਹ ਤਾਜ਼ਾ ਹਮਲਾ ਹੈ। ਇਸ ਦੌਰਾਨ ਉਮਰ ਅਬਦੁੱਲਾ ਨੇ ਪਾਕਿਸਤਾਨ ਨੂੰ 1 ਅਰਬ ਡਾਲਰ ਦਾ ਕਰਜ਼ਾ ਦੇਣ ਲਈ ਅੰਤਰਰਾਸ਼ਟਰੀ ਮੁਦਰਾ ਫੰਡ (IMF) 'ਤੇ ਵਰ੍ਹੇ ਅਤੇ ਕਿਹਾ ਕਿ ਵਿਸ਼ਵਵਿਆਪੀ ਵਿੱਤੀ ਸੰਗਠਨ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਸਰਹੱਦੀ ਖੇਤਰਾਂ ਨੂੰ ਤਬਾਹ ਕਰਨ ਲਈ ਇਸਲਾਮਾਬਾਦ ਨੂੰ ਗੋਲਾ ਬਾਰੂਦ ਲਈ ਫੰਡ ਦੇ ਰਿਹਾ ਹੈ।
ਇਹ ਵੀ ਪੜ੍ਹੋ- ਜੈਸਲਮੇਰ 'ਚ ਸ਼ਾਮ 5 ਵਜੇ ਮਗਰੋਂ ਸਾਰੇ ਬਾਜ਼ਾਰ ਬੰਦ, ਸਵੇਰੇ 6 ਵਜੇ ਤੱਕ ਰਹੇਗਾ ਬਲੈਕ ਆਊਟ
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪੋਸਟ ਕਰ ਕੇ ਕਿਹਾ ਕਿ ਮੈਨੂੰ ਨਹੀਂ ਪਤਾ ਕਿ ਕੌਮਾਂਤਰੀ ਭਾਈਚਾਰਾ ਇਹ ਕਿਵੇਂ ਸੋਚ ਰਿਹਾ ਹੈ ਕਿ ਉਪਮਹਾਦੀਪ ਵਿਚ ਮੌਜੂਦਾ ਤਣਾਅ ਘੱਟ ਹੋ ਜਾਵੇਗਾ ਜਦਕਿ ਪੁੰਛ, ਰਾਜੌਰੀ, ਉੜੀ, ਤੰਗਧਾਰ ਅਤੇ ਕਈ ਹੋਰ ਥਾਵਾਂ 'ਤੇ ਤਬਾਹੀ ਮਚਾਉਣ ਲਈ ਹਥਿਆਰਾਂ ਲਈ ਧਨ ਮੁਹੱਈਆ ਕਰਵਾ ਰਿਹਾ ਹੈ। ਦੱਸ ਦੇਈਏ ਕਿ 22 ਅਪ੍ਰੈਲ ਨੂੰ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਭਾਰਤੀ ਹਥਿਆਰਬੰਦ ਬਲਾਂ ਵੱਲੋਂ ਮੰਗਲਵਾਰ ਦੇਰ ਰਾਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ) ਵਿਚ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਸਟੀਕ ਏਅਰ ਸਟ੍ਰਾਈਕ ਕੀਤੇ ਜਾਣ ਤੋਂ ਬਾਅਦ ਦੋਵਾਂ ਗੁਆਂਢੀ ਦੇਸ਼ਾਂ ਵਿਚਕਾਰ ਤਣਾਅ ਕਾਫ਼ੀ ਵੱਧ ਗਿਆ ਹੈ।
ਇਹ ਵੀ ਪੜ੍ਹੋ- ਭਾਰਤ ਵਲੋਂ ਮੂੰਹ-ਤੋੜ ਜਵਾਬ, ਮਾਰ ਡਿਗਾਏ ਪਾਕਿਸਤਾਨ ਦੇ ਦੋ ਫਾਈਟਰ ਜੈੱਟ
BSF ਦੀ ਵੱਡੀ ਕਾਰਵਾਈ, ਪਾਕਿਸਤਾਨ 'ਚ ਅੱਤਵਾਦੀ ਟਿਕਾਣਾ ਕੀਤਾ ਤਬਾਹ(Video)
NEXT STORY