ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਕਿਸੇ ਬੇਨਿਯਮੀਆਂ ਜਾਂ ਅਧਿਕਾਰਾਂ ਦੀ ਗਲਤ ਵਰਤੋਂ ਦੀ ਕੋਈ ਸ਼ਿਕਾਇਤ ਨਹੀਂ ਆਈ ਅਤੇ ਇਸ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਨ੍ਹਾਂ ਦੇ ਸਹਿਯੋਗੀਆਂ ਅਤੇ ਚੋਣ ਕਮਿਸ਼ਨ ਨੂੰ ਜਾਂਦਾ ਹੈ। ਸ਼੍ਰੀ ਅਬਦੁੱਲਾ ਨੇ ਉਮੀਦ ਪ੍ਰਗਟਾਈ ਕਿ ਸ਼੍ਰੀ ਮੋਦੀ ਜਲਦੀ ਹੀ ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨਗੇ। ਇੱਥੇ ਸੋਨਮਰਗ ਸੁਰੰਗ ਦੇ ਉਦਘਾਟਨ ਸਮਾਰੋਹ ਤੋਂ ਬਾਅਦ ਆਯੋਜਿਤ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ,"ਜੰਮੂ-ਕਸ਼ਮੀਰ 'ਚ ਚੋਣਾਂ ਹੋਈਆਂ ਸਨ ਅਤੇ ਇਸ 'ਚ ਸਭ ਤੋਂ ਵੱਡੀ ਗੱਲ ਇਹ ਸੀ ਕਿ ਚੋਣਾਂ 'ਚ ਬੇਨਿਯਮੀਆਂ ਦੀ ਕੋਈ ਸ਼ਿਕਾਇਤ ਨਹੀਂ ਸੀ, ਸੱਤਾ ਦੀ ਦੁਰਵਰਤੋਂ ਦੀ ਕੋਈ ਸ਼ਿਕਾਇਤ ਨਹੀਂ ਸੀ।" ਇਸ ਦਾ ਸਿਹਰਾ ਤੁਹਾਨੂੰ (ਪ੍ਰਧਾਨ ਮੰਤਰੀ ਮੋਦੀ), ਤੁਹਾਡੇ ਸਹਿਯੋਗੀਆਂ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਜਾਂਦਾ ਹੈ। ਮੇਰਾ ਦਿਲ ਕਹਿੰਦਾ ਹੈ ਕਿ ਬਹੁਤ ਜਲਦੀ ਤੁਸੀਂ (ਮੋਦੀ) ਰਾਜ ਦਾ ਦਰਜਾ ਬਹਾਲ ਕਰਨ ਦੇ ਆਪਣੇ ਵਾਅਦੇ ਨੂੰ ਵੀ ਪੂਰਾ ਕਰੋਗੇ।''
ਇਹ ਵੀ ਪੜ੍ਹੋ : ਮੁੜ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਇੰਨੇ ਦਿਨ ਹੋਰ ਬੰਦ ਰਹਿਣਗੇ ਸਕੂਲ
ਸਭਾ 'ਚ ਸ਼੍ਰੀ ਮੋਦੀ ਅਤੇ ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਮਮੌਜੂਦ ਸਨ। ਸ਼੍ਰੀ ਅਬਦੁੱਲਾ ਨੇ ਕੜਾਕੇ ਦੀ ਠੰਡ 'ਚ ਜੰਮੂ ਕਸ਼ਮੀਰ ਆਉਣ ਲਈ ਪ੍ਰਧਾਨ ਮੰਤਰੀ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ,''ਤੁਸੀਂ (ਮੋਦੀ) ਦਾ ਜੰਮੂ ਕਸ਼ਮੀਰ ਨਾਲ ਪੁਰਾਣਾ ਰਿਸ਼ਤਾ ਹੈ, ਸਾਨੂੰ ਉਮੀਦ ਹੈ ਕਿ ਤੁਸੀਂ ਇੱਥੇ ਵਾਰ-ਵਾਰ ਆਉਂਦੇ ਰਹਿਣਗੇ, ਸਾਡੇ ਨਾਲ ਰੁਕਣਗੇ ਅਤੇ ਸਾਡੀਆਂ ਖੁਸ਼ੀਆਂ ਦਾ ਹਿੱਸਾ ਬਣਨਗੇ।'' ਸਭਾ 'ਚ ਮੌਜੂਦ ਜਨ ਭਾਈਚਾਰੇ ਨੇ ਸ਼੍ਰੀ ਅਬਦੁੱਲਾ ਦੀਆਂ ਇਨ੍ਹਾਂ ਗੱਲਾਂ ਦਾ ਵਿਚ-ਵਿਚ ਤਾੜੀਆਂ ਨਾਲ ਸਵਾਗਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀਆਂ ਸਰਹੱਦਾਂ 'ਤੇ ਸ਼ਾਂਤੀ ਬਹਾਲੀ ਦੇ ਸ਼੍ਰੀ ਮੋਦੀ ਦੀ ਕੋਸ਼ਿਸ਼ ਨਾਲ ਜੰਮੂ ਕਸ਼ਮੀਰ ਨੂੰ ਬਹੁਤ ਫਾਇਦਾ ਹੋਇਆ ਹੈ, ਸੈਲਾਨੀ ਆਉਣ ਲੱਗੇ ਹਨ। ਉਨ੍ਹਾਂ ਕਿਹਾ,''ਜੰਮੂ ਕਸ਼ਮੀਰ ਦੇ ਲੋਕ (ਮੋਦੀ) 'ਤੇ ਭਰੋਸਾ ਕਰਦੇ ਹਨ, ਤੁਹਾਡਾ ਕੰਮ ਜੰਮੂ ਕਸ਼ਮੀਰ ਦੇ ਵਿਕਾਸ ਦੇ ਪ੍ਰਤੀ ਤੁਹਾਡੀ ਦ੍ਰਿੜ ਇੱਛਾ ਨੂੰ ਉਜਾਗਰ ਕਰਦਾ ਹੈ।''
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਣ ਲੜਨ ਲਈ ਚਾਹੀਦੇ ਹਨ 40 ਲੱਖ ਰੁਪਏ, ਪੂਰੇ ਦੇਸ਼ ਦੇ ਲੋਕ ਕਰਨ ਸੁਪੋਰਟ : ਆਤਿਸ਼ੀ
NEXT STORY