ਸ਼੍ਰੀਨਗਰ (ਭਾਸ਼ਾ)- ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ਨੀਵਾਰ ਨੂੰ ਇਕ ਗੈਰ-ਸਥਾਨਕ ਕਰਮਚਾਰੀ ਦੇ ਕਤਲ ਦੀ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅਜਿਹੇ ਹਮਲਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਇਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਬਿਹਾਰ ਦੇ ਰਹਿਣ ਵਾਲੇ ਮਜ਼ਦੂਰ ਦੀ ਲਾਸ਼ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਜੈਨਾਪੁਰਾ ਦੇ ਵਾਚੀ ਇਲਾਕੇ ਤੋਂ ਬਰਾਮਦ ਕੀਤੀ ਗਈ ਹੈ। ਮਜ਼ਦੂਰ ਦੀ ਪਛਾਣ ਅਸ਼ੋਕ ਚੌਹਾਨ ਵਜੋਂ ਹੋਈ ਹੈ, ਜੋ ਅਨੰਤਨਾਗ ਦੇ ਸੰਗਮ ਇਲਾਕੇ ਦਾ ਰਹਿਣ ਵਾਲਾ ਸੀ।
ਅਬਦੁੱਲਾ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ,''ਦੱਖਣੀ ਕਸ਼ਮੀਰ 'ਚ ਅੱਤਵਾਦੀਆਂ ਦੇ ਹੱਥੋਂ ਅਸ਼ੋਕ ਚੌਹਾਨ ਦੇ ਕਤਲ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਇਹ ਹਮਲੇ ਨਿੰਦਣਯੋਗ ਹਨ ਅਤੇ ਇਨ੍ਹਾਂ ਦੀ ਸਖ਼ਤ ਨਿਖੇਧੀ ਹੋਣੀ ਚਾਹੀਦੀ ਹੈ। ਮੈਂ ਮ੍ਰਿਤਕਾਂ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ।'' ਪੁਲਸ ਮੁਤਾਬਕ ਚੌਹਾਨ ਦੇ ਸਰੀਰ 'ਤੇ ਦੋ ਗੋਲੀਆਂ ਦੇ ਜ਼ਖਮ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਤੋਂ ਲੰਡਨ ਜਾ ਰਹੀ ਫ਼ਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਕੀਤੀ ਗਈ ਡਾਈਵਰਟ
NEXT STORY