ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਗਾਂਦੇਰਬਲ ਵਿਚ ਐਤਵਾਰ ਹੋਏ ਅੱਤਵਾਦੀ ਹਮਲੇ ਵਿਚ ਜਾਨ ਗੁਆਉਣ ਵਾਲੇ ਸ਼ਾਹਨਵਾਜ਼ ਡਾਰ ਦੇ ਘਰ ਦਾ ਮੰਗਲਵਾਰ ਨੂੰ ਦੌਰਾ ਕੀਤਾ। ਅਬਦੁੱਲਾ ਮੱਧ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਨਾਈਦਗਾਮ ਪਿੰਡ 'ਚ ਡਾਰ ਦੇ ਘਰ ਪਹੁੰਚੇ। ਮੁੱਖ ਮੰਤਰੀ ਨੇ ਮ੍ਰਿਤਕ ਡਾਕਟਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਪ੍ਰਤੀ ਆਪਣੀ ਹਮਦਰਦੀ ਜ਼ਾਹਰ ਕੀਤੀ।
ਅਬਦੁੱਲਾ ਨਾਲ ਉਨ੍ਹਾਂ ਦੇ ਸਲਾਹਕਾਰ ਨਾਸਿਰ ਅਸਲਮ ਵਾਨੀ ਵੀ ਸਨ। ਐਤਵਾਰ ਸ਼ਾਮ ਨੂੰ ਸ਼੍ਰੀਨਗਰ-ਲੇਹ ਕੌਮਾਂਤਰੀ ਹਾਈਵੇਅ 'ਤੇ ਸੁਰੰਗ ਨਿਰਮਾਣ ਵਾਲੀ ਥਾਂ 'ਤੇ ਅੱਤਵਾਦੀਆਂ ਨੇ ਡਾਕਟਰ ਅਤੇ 6 ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਇਨ੍ਹਾਂ ਵਿਚੋਂ 5 ਲੋਕ ਗੈਰ-ਸਥਾਨਕ ਵਾਸੀ ਸਨ। ਇਨ੍ਹਾਂ ਤੋਂ ਇਲਾਵਾ ਹਮਲੇ ਵਿਚ ਇਕ ਸਥਾਨਕ ਡਾਕਟਰ ਦੀ ਵੀ ਮੌਤ ਹੋ ਗਈ। ਹਮਲੇ 'ਚ 5 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਉਪ ਜ਼ਿਲ੍ਹਾ ਹਸਪਤਾਲ ਅਤੇ SKIMS ਸ਼੍ਰੀਨਗਰ 'ਚ ਦਾਖ਼ਲ ਕਰਵਾਇਆ ਗਿਆ ਹੈ।
ਆਰਡੀਨੈਂਸ ਫੈਕਟਰੀ 'ਚ ਜ਼ੋਰਦਾਰ ਧਮਾਕਾ, 15 ਲੋਕ ਜ਼ਖ਼ਮੀ
NEXT STORY