ਸ਼੍ਰੀਨਗਰ (ਅਰੀਜ)– ਨੈਸ਼ਨਲ ਕਾਨਫਰੰਸ (ਨੈਕਾਂ) ਪ੍ਰਧਾਨ ਅਤੇ ਸੰਸਦ ਮੈਂਬਰ ਡਾ. ਫਾਰੂਕ ਅਬਦੁੱਲਾ ਨੇ ਵੀਰਵਾਰ ਨੂੰ ਕਿਹਾ ਕਿ ਉਮਰ ਅਬਦੁੱਲਾ ਜੰਮੂ-ਕਸ਼ਮੀਰ ਦੇ ਸੂਬੇ ਦਾ ਦਰਜਾ ਬਹਾਲ ਹੋਣ ਤੱਕ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ।
ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਫਾਰੂਕ ਨੇ ਕਿਹਾ ਕਿ ਲੋਕਾਂ ਤੱਕ ਪੁੱਜਣ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਚੋਣ ਖੇਤਰਾਂ ਦੇ ਮੁਖੀਆਂ ਦੀ ਸੂਚੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੀ. ਏ. ਜੀ. ਡੀ. ਹਮੇਸ਼ਾ ਰਹੇਗਾ ਅਤੇ ਪਾਰਟੀ ਵਲੋਂ ਤਿਆਰ ਚੋਣ ਖੇਤਰਾਂ ਦੇ ਮੁਖੀਆਂ ਦੀ ਸੂਚੀ ਇਸ ਗੱਲ ਦਾ ਕੋਈ ਸੰਕੇਤ ਨਹੀਂ ਹੈ ਕਿ ਨੈਕਾਂ ਇਕੱਲੇ ਚੋਣ ਲੜੇਗੀ।
ਪ੍ਰਦੂਸ਼ਣ 'ਤੇ ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ, ਕੱਲ੍ਹ ਤੋਂ ਪ੍ਰਾਇਮਰੀ ਸਕੂਲ ਬੰਦ
NEXT STORY