ਨਵੀਂ ਦਿੱਲੀ— ਦਿੱਲੀ ’ਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਜਿਸ ਦੇ ਮੱਦੇਨਜ਼ਰ ਵੀਕੈਂਡ ਕਰਫਿਊ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਪੂਰੀ ਤਰ੍ਹਾਂ ਕਰਫਿਊ ਰਹੇਗਾ। ਦਿੱਲੀ ’ਚ ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਵੀਕੈਂਡ ਕਰਫਿਊ ਲਾਗੂ ਰਹੇਗਾ। ਦੱਸ ਦੇਈਏ ਕਿ ਦਿੱਲੀ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 4,099 ਨਵੇਂ ਮਾਮਲੇ ਸਾਹਮਣੇ ਆਏ ਸਨ। ਇਸ ਤੋਂ ਇਲਾਵਾ ਖ਼ੁਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।
ਇਹ ਵੀ ਪੜ੍ਹੋ : ਕੇਜਰੀਵਾਲ ਦੇ ਟਵੀਟ ਨਾਲ ਉੱਤਰਾਖੰਡ ਦੇ ‘ਆਪ’ ਆਗੂਆਂ ’ਚ ਖਲਬਲੀ
ਬੈਠਕ ’ਚ ਵੀਕੈਂਡ ਕਰਫਿਊ ਦਾ ਫ਼ੈਸਲਾ-
ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਦਿੱਲੀ ਵਿਚ ਨਾਈਟ ਕਰਫਿਊ ਪਹਿਲਾਂ ਤੋਂ ਹੀ ਲਾਗੂ ਹੈ। ਮੰਗਲਵਾਰ ਨੂੰ ਦਿੱਲੀ ਦੇ ਡਿਪਟੀ ਸੀ. ਐੱਮ. ਮਨੀਸ਼ ਸਿਸੋਦੀਆ ਦੀ ਪ੍ਰਧਾਨਗੀ ਵਿਚ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀ. ਡੀ. ਐੱਮ. ਏ.) ਦੀ ਬੈਠਕ ਹੋਈ। ਇਸ ਦੌਰਾਨ ਕੋਰੋਨਾ ਵਾਇਰਸ ਨੂੰ ਰੋਕਣ ਲਈ ਚੁੱਕੇ ਜਾਣ ਵਾਲੇ ਕਦਮਾਂ ’ਤੇ ਚਰਚਾ ਹੋਈ। ਬੈਠਕ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਵੀਕੈਂਡ ਕਰਫਿਊ ਲਾਉਣ ਦੇ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਓਮੀਕ੍ਰੋਨ ਦੇ ਖ਼ਤਰੇ ਦਰਮਿਆਨ ਦਿੱਲੀ ਏਮਜ਼ ’ਚ ਅਗਲੇ ਆਦੇਸ਼ ਤੱਕ ਡਾਕਟਰਾਂ ਦੀਆਂ ਛੁੱਟੀਆਂ ਰੱਦ
ਦਿੱਲੀ ’ਚ ਲਾਗੂ ਇਹ ਪਾਬੰਦੀਆਂ-
ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ’ਚ ਵੀਕੈਂਡ ’ਤੇ ਕਰਫਿਊ ਰਹੇਗਾ।
ਲੋਕ ਬਾਹਰ ਨਾ ਨਿਕਲਣ, ਸਿਰਫ ਜ਼ਰੂਰੀ ਹੋਣ ’ਤੇ ਹੀ ਬਾਹਰ ਨਿਕਲਣ।
ਸਾਰੇ ਸਰਕਾਰੀ ਦਫ਼ਤਰਾਂ ’ਚ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਕਰਮਚਾਰੀਆਂ ਨੂੰ ਵਰਕ ਫਰਾਮ ਕਰਵਾਇਆ ਜਾਵੇਗਾ। ਪ੍ਰਾਈਵੇਟ ਦਫ਼ਤਰਾਂ ਵਿਚ ਵੀ 50 ਫ਼ੀਸਦੀ ਕਰਮਚਾਰੀ ਦਾ ਵਰਕ ਫਰਾਮ ਹੋਮ ਰਹੇਗਾ।
ਦਿੱਲੀ ਵਿਚ ਨਾਈਟ ਕਰਫਿਊ ਪਹਿਲਾਂ ਤੋਂ ਹੀ ਲਾਗੂ ਹੈ।
ਮੈਟਰੋ ਅਤੇ ਬੱਸਾਂ ਪੂਰੀ ਸਮਰੱਥਾ ਨਾਲ ਚੱਲਣਗੀਆਂ ਪਰ ਬਿਨਾਂ ਮਾਸਕ ਯਾਤਰਾ ਦੀ ਆਗਿਆ ਨਹੀਂ ਹੋਵੇਗੀ।
ਇਹ ਵੀ ਪੜ੍ਹੋ : ਦੇਸ਼ ’ਚ ਲਗਾਤਾਰ ਪੈਰ ਪਸਾਰ ਰਿਹੈ ਓਮੀਕਰੋਨ, ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਲੱਗੀਆਂ ਸਖ਼ਤ ਪਾਬੰਦੀਆਂ
ਦਿੱਲੀ ’ਚ ਵਧੀ ਇਸ ਸਖ਼ਤੀ ਨੂੰ ਤੁਸੀਂ ਕਿਵੇਂ ਵੇਖਦੋ ਹੋ? ਕੁਮੈਂਟ ਬਾਕਸ ’ਚ ਦਿਓ ਰਾਏ
ਓਮੀਕ੍ਰੋਨ ਦੇ ਖ਼ਤਰੇ ਦਰਮਿਆਨ ਦਿੱਲੀ ਏਮਜ਼ ’ਚ ਅਗਲੇ ਆਦੇਸ਼ ਤੱਕ ਡਾਕਟਰਾਂ ਦੀਆਂ ਛੁੱਟੀਆਂ ਰੱਦ
NEXT STORY