ਨਵੀਂ ਦਿੱਲੀ, (ਯੂ. ਐੱਨ. ਆਈ.)- ਆਉਂਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਓਮ ਪ੍ਰਕਾਸ਼ ਰਾਜਭਰ ਦੀ ਅਗਵਾਈ ਵਾਲੀ ਸੁਹੇਲਦੇਵ ਭਾਰਤੀ ਸਮਾਜ ਪਾਰਟੀ (ਸੁਭਾਸਪਾ) ਐਤਵਾਰ ਨੂੰ ਰਾਸ਼ਟਰੀ ਜਨਤੰਤਰਿਕ ਗਠਜੋੜ (ਰਾਜਗ) ’ਚ ਸ਼ਾਮਲ ਹੋ ਗਈ। ਰਾਜਭਰ ਦੇ ਰਾਜਧਾਨੀ ਦਿੱਲੀ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਤੋਂ ਬਾਅਦ ਇਹ ਐਲਾਨ ਕੀਤਾ ਗਿਆ।
ਰਾਜਭਰ ਨੇ ਉੱਤਰ ਪ੍ਰਦੇਸ਼ ਦੀਆਂ ਪਿਛਲੀਆਂ ਵਿਧਾਨ ਸਭਾ ਚੋਣਾਂ ਸਪਾ ਦੇ ਨਾਲ ਗਠਜੋੜ ’ਚ ਲੜੀਆਂ ਸੀ ਪਰ ਉਮੀਦ ਮੁਤਾਬਕ ਸਫਲਤਾ ਨਾ ਮਿਲਣ ਤੋਂ ਬਾਅਦ ਉਹ ਸਪਾ ਤੋਂ ਵੱਖ ਹੋ ਗਏ ਸਨ। ਰਾਜਭਰ ਦੀ ਪਾਰਟੀ ਨੇ ਸਾਲ 2017 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਮਿਲ ਕੇ ਲੜੀਆਂ ਸੀ। ਸਰਕਾਰ ਬਣਨ ’ਤੇ ਰਾਜਭਰ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ ਸੀ ਪਰ ਬਾਅਦ ’ਚ ਉਨ੍ਹਾਂ ਨੇ ਗਠਜੋੜ ਨਾਲੋਂ ਨਾਤਾ ਤੋੜ ਲਿਆ ਸੀ।
ਕੁਝ ਚੀਤਿਆਂ ਦੀ ਮੌਤ ਲਈ ਰੇਡੀਓ ਕਾਲਰ ਨੂੰ ਜ਼ਿੰਮੇਵਾਰ ਦੱਸਣ ਵਾਲੀਆਂ ਖਬਰਾਂ ਅਟਕਲਾਂ ’ਤੇ ਆਧਾਰਿਤ : ਸਰਕਾਰ
NEXT STORY