ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਉਨ੍ਹਾਂ ਦਾ ਪੁਰਾਣਾ ਸਰਕਾਰੀ ਘਰ ਮੁੜ ਅਲਾਟ ਹੋਣ ਦੀਆਂ ਖ਼ਬਰਾਂ 'ਤੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਪੂਰਾ ਘਰ ਹਿੰਦੁਸਤਾਨ ਹੈ। ਪਾਰਟੀ ਹੈੱਡ ਕੁਆਰਟਰ 'ਚ ਜਦੋਂ ਕਾਂਗਰਸ ਦੀ ਇਕ ਬੈਠਕ ਲਈ ਰਾਹੁਲ ਗਾਂਧੀ ਪਹੁੰਚੇ ਤਾਂ ਪੱਤਰਕਾਰਾਂ ਨੇ ਉਨ੍ਹਾਂ ਤੋਂ ਉਨ੍ਹਾਂ ਦੇ ਪੁਰਾਣੇ ਘਰ '12 ਤੁਗਲਕ ਲੇਨ' ਦੇ ਮੁੜ ਅਲਾਟ ਕੀਤੇ ਜਾਣ ਬਾਰੇ ਸਵਾਲ ਕੀਤਾ।
ਇਹ ਵੀ ਪੜ੍ਹੋ : ਹੁਣ CCTV ਨਾਲ ਹੋਵੇਗੀ ਟਮਾਟਰ ਦੀ ਨਿਗਰਾਨੀ, ਚੋਰੀ ਤੋਂ ਅੱਕੇ ਕਿਸਾਨ ਨੇ ਲਾਇਆ ਇਹ ਜੁਗਾੜ
ਰਾਹੁਲ ਗਾਂਧੀ ਨੇ ਕਿਹਾ,''ਮੇਰਾ ਘਰ ਪੂਰਾ ਹਿੰਦੁਸਤਾਨ ਹੈ।'' ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਨੂੰ 'ਮੋਦੀ ਸਰਨੇਮ' ਵਾਲੀ ਟਿੱਪਣੀ ਨਾਲ ਸੰਬੰਧਤ ਮਾਣਹਾਨੀ ਦੇ ਮਾਮਲੇ 'ਚ ਸੁਪਰੀਮ ਕੋਰਟ ਤੋਂ ਰਾਹਤ ਮਿਲਣ ਦੇ ਤਿੰਨ ਦਿਨ ਬਾਅਦ ਸੋਮਵਾਰ ਨੂੰ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਰ ਦਿੱਤੀ ਗਈ ਸੀ। ਸੁਪਰੀਮ ਕੋਰਟ ਨੇ 'ਮੋਦੀ ਸਰਨੇਮ' ਨੂੰ ਲੈ ਕੇ 2019 'ਚ ਕੀਤੀ ਗਈ ਟਿੱਪਣੀ ਦੇ ਸੰਬੰਧ 'ਚ ਰਾਹੁਲ ਖ਼ਿਲਾਫ਼ ਦਾਇਰ ਅਪਰਾਧਕ ਮਾਣਹਾਨੀ ਮਾਮਲੇ 'ਚ ਉਨ੍ਹਾਂ ਦੀ ਦੋਸ਼ਸਿੱਧੀ 'ਤੇ 4 ਅਗਸਤ ਨੂੰ ਰੋਕ ਲਗਾ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਰਨ ਦਾ ਮਾਰਗ ਪੱਕਾ ਹੋ ਗਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
...ਜਦੋਂ ਸੰਸਦ 'ਚ ਹਨੂੰਮਾਨ ਚਾਲੀਸਾ ਪੜ੍ਹਨ ਲੱਗੇ CM ਸ਼ਿੰਦੇ ਦੇ ਪੁੱਤਰ ਸ਼੍ਰੀਕਾਂਤ
NEXT STORY