ਨੈਸ਼ਨਲ ਡੈਸਕ - ਬਾਂਦਾ ਜੇਲ੍ਹ 'ਚ ਬੰਦ ਮਾਫੀਆ ਡਾਨ ਮੁਖਤਾਰ ਅੰਸਾਰੀ ਦੀ ਵੀਰਵਾਰ ਰਾਤ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਸ ਨੂੰ ਜੇਲ੍ਹ ਵਿਚ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਸ ਨੂੰ ਮੈਡੀਕਲ ਕਾਲਜ ਵਿਚ ਦਾਖਲ ਕਰਵਾਇਆ ਗਿਆ। ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਨ੍ਹਾਂ ਖਬਰਾਂ ਤੋਂ ਬਾਅਦ ਬਾਂਦਾ, ਮਊ ਅਤੇ ਗਾਜ਼ੀਪੁਰ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਮੁਖਤਾਰ ਅੰਸਾਰੀ ਦੀ ਹੋਈ ਮੌਤ, ਬਾਂਦਾ ਮੈਡੀਕਲ ਕਾਲਜ 'ਚ ਲਿਆ ਆਖਰੀ ਸਾਹ (ਵੀਡੀਓ)
ਉਥੇ ਹੀ ਕਾਂਗਰਸ ਦੇ ਬੁਲਾਰੇ ਸੁਰਿੰਦਰ ਰਾਜਪੂਤ ਨੇ ਕਿਹਾ ਕਿ ਜਿਸ ਤਰੀਕੇ ਨਾਲ ਮੁਖਤਾਰ ਅੰਸਾਰੀ ਨੇ ਕੁਝ ਦਿਨ ਪਹਿਲਾਂ ਕਤਲ ਦਾ ਖਦਸ਼ਾ ਜਤਾਇਆ ਸੀ ਕਿ ਉਸ ਨੂੰ ਹੌਲੀ ਜ਼ਹਿਰ ਦਿੱਤੀ ਜਾ ਰਹੀ ਹੈ, ਅੱਜ ਉਸ ਦੀ ਮੌਤ ਹੋ ਗਈ ਅਤੇ ਉਸ ਦੇ ਬਿਆਨ ਦੀ ਪੁਸ਼ਟੀ ਹੁੰਦੀ ਜਾਪਦੀ ਹੈ। ਪ੍ਰਸ਼ਾਸਨ ਕਹਿ ਰਿਹਾ ਹੈ ਕਿ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਸਰਕਾਰ ਅਤੇ ਪ੍ਰਸ਼ਾਸਨ ਇਹ ਮੰਨਣ ਨੂੰ ਤਿਆਰ ਨਹੀਂ ਕਿ ਉਹ ਗੰਭੀਰ ਗਲਤੀਆਂ ਕਰ ਰਹੇ ਹਨ।
ਇਹ ਵੀ ਪੜ੍ਹੋ- 5 ਸਾਲਾ ਮਾਸੂਮ ਬੱਚੀ ਨਾਲ ਜ਼ਬਰ-ਜਿਨਾਹ ਤੋਂ ਬਾਅਦ ਕੀਤਾ ਕਤਲ, ਦੋਸ਼ੀ ਬੰਗਾਲ ਤੋਂ ਗ੍ਰਿਫ਼ਤਾਰ
ਕਦੇ ਮੁੰਨਾ ਬਜਰੰਗੀ ਨੂੰ ਉੱਤਰ ਪ੍ਰਦੇਸ਼ ਦੀ ਜੇਲ੍ਹ ਵਿੱਚ ਕੁੱਟਿਆ ਜਾ ਰਿਹਾ ਹੈ, ਕਦੇ ਪੁਲਸ ਹਿਰਾਸਤ ਵਿੱਚ ਅਪਰਾਧੀਆਂ ਨੂੰ ਸ਼ਰੇਆਮ ਗੋਲੀਆਂ ਮਾਰੀਆਂ ਜਾ ਰਹੀਆਂ ਹਨ, ਕਦੇ ਅਦਾਲਤ ਵਿੱਚ ਕਤਲ ਹੋ ਰਹੇ ਹਨ। ਉੱਤਰ ਪ੍ਰਦੇਸ਼ ਦੀ ਪੁਲਸ ਅਤੇ ਭਾਜਪਾ ਸਰਕਾਰ ਦਾ ਸ਼ਾਸਨ ਲੀਹੋਂ ਲੱਥ ਗਿਆ ਹੈ, ਕੀ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਨਹੀਂ ਹੋਣੀ ਚਾਹੀਦੀ?
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਮੇਸ਼ਵਰਮ ਕੈਫੇ ਧਮਾਕੇ ਦਾ ਮੁੱਖ ਸਾਜ਼ਿਸ਼ਕਰਤਾ ਗ੍ਰਿਫ਼ਤਾਰ
NEXT STORY