ਦੇਹਰਾਦੂਨ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਵਾਅਦਾ ਕੀਤਾ ਕਿ ਜੇਕਰ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਰਾਜ ਦੀ ਸੱਤਾ ’ਚ ਆਉਂਦੀ ਹੈ ਤਾਂ ਉਤਰਾਖੰਡ ’ਚ ਡਿਊਟੀ ਦੌਰਾਨ ਸ਼ਹੀਦ ਹੋਏ ਸੁਰੱਖਿਆ ਕਰਮੀਆਂ ਦੇ ਪਰਿਵਾਰਾਂ ਨੂੰ 'ਸਨਮਾਨ ਰਾਸ਼ੀ' ਦੇ ਰੂਪ 'ਚ ਇਕ ਕਰੋੜ ਰੁਪਏ ਦਿੱਤੇ ਜਾਣਗੇ। ਕੇਜਰੀਵਾਲ ਨੇ 34-35 ਸਾਲ ਦੀ ਉਮਰ ਦੇ ਸੇਵਾਮੁਕਤ ਫ਼ੌਜੀਆਂ ਨੂੰ ਸਰਕਾਰ 'ਚ ਨੌਕਰੀ ਦੇਣ ਅਤੇ ਉਨ੍ਹਾਂ ਦੀ ਦੇਸ਼ਭਗਤੀ, ਫ਼ੌਜ ਕੁਸ਼ਲਤਾ ਅਤੇ ਅਨੁਸ਼ਾਸਨ ਦੀ ਪੂਰੀ ਵਰਤੋਂ ਕਰਦੇ ਹੋਏ ਇਕ ਨਵੇਂ ਉਤਰਾਖੰਡ ਦੇ ਨਿਰਮਾਣ 'ਚ ਹਿੱਸੇਦਾਰ ਬਣਾਉਣ ਦਾ ਵੀ ਵਾਅਦਾ ਕੀਤਾ।
ਇਹ ਵੀ ਪੜ੍ਹੋ : ਰਾਘਵ ਚੱਢਾ ਦਾ ਵੱਡਾ ਦਾਅਵਾ, ਪੰਜਾਬ ਦੇ ਹਰ ਬੰਦੇ ਦੇ ਸਿਰ ’ਤੇ 1 ਲੱਖ ਦਾ ਕਰਜ਼
ਉਨ੍ਹਾਂ ਨੇ ਇੱਥੇ ਪਰੇਡ ਗਰਾਊਂਡ 'ਚ ਪਾਰਟੀ ਦੀ ਉਤਰਾਖੰਡ ਨਵ ਨਿਰਮਾਣ ਰੈਲੀ 'ਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ,''ਥਲ ਸੈਨਾ, ਪੁਲਸ ਅਤੇ ਨੀਮ ਫ਼ੌਜੀ ਫੋਰਸਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੀ ਸ਼ਹਾਦਤ ਦੇ ਸਨਮਾਨ 'ਚ ਇਕ ਕਰੋੜ ਰੁਪਏ ਸਨਮਾਨ ਰਾਸ਼ੀ ਦੇ ਰੂਪ 'ਚ ਦਿੱਤੇ ਜਾਣਗੇ।'' ਕੇਜਰੀਵਾਲ ਨੇ ਕਿਹਾ ਕਿ ਹਥਿਆਰਬੰਦ ਫ਼ੋਰਸਾਂ 'ਚ ਸਭ ਤੋਂ ਵੱਡੀ ਹਿੱਸੇਦਾਰੀ ਉਤਰਾਖੰਡ ਦੀ ਹੈ ਅਤੇ ਜੇਕਰ ਫ਼ੌਜੀ ਆਪਣਾ ਮਨ ਬਣਾ ਲੈਣ ਤਾਂ ਸੂਬੇ 'ਚ ਆਮ ਆਦਮੀ ਪਾਰਟੀ ਨੂੰ ਸੱਤਾ 'ਚ ਆਉਣ ਤੋਂ ਕੋਈ ਨਹੀਂ ਰੋਕ ਸਕਦਾ।
ਇਹ ਵੀ ਪੜ੍ਹੋ : ਕਿਸਾਨਾਂ ਦਾ ਅੰਦੋਲਨ ਹਾਲੇ ਖ਼ਤਮ ਨਹੀਂ ਹੋਇਆ ਹੈ, 26 ਜਨਵਰੀ ਦਿੱਲੀ ’ਚ ਹੋਵੇਗਾ ਟਰੈਕਟਰ ਮਾਰਚ : ਟਿਕੈਤ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਕਾਲੀਚਰਨ ਮਹਾਰਾਜ ਦੇ 50 ਸਮਰਥਕਾਂ ’ਤੇ ਮਾਮਲਾ ਦਰਜ, ‘ਗੋਡਸੇ ਜ਼ਿੰਦਾਬਾਦ’ ਨਾਅਰੇਬਾਜ਼ੀ ਦਾ ਵੀਡੀਓ ਆਇਆ ਸਾਹਮਣੇ
NEXT STORY