ਜੋਧਪੁਰ - ਰਾਜਸਥਾਨ ਵਿੱਚ ਜੋਧਪੁਰ ਵਿੱਚ ਔਡੀ ਕਾਰ ਦੇ ਅੱਜ ਸਵੇਰੇ ਝੁੱਗੀ ਝੋਪੜੀ ਵਿੱਚ ਵੜ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਹੋਰ ਅੱਠ ਜਖ਼ਮੀ ਹੋ ਗਏ। ਪੁਲਸ ਅਨੁਸਾਰ ਬਾਸਨੀ ਵਿੱਚ ਗਲੀ ਨੰਬਰ ਗਿਆਰਾਂ ਵਿੱਚ ਹਾਦਸਾ ਸਵੇਰੇ ਕਰੀਬ ਸਾਢੇ 9 ਵਜੇ ਉਸ ਸਮੇਂ ਹੋਇਆ ਜਦੋਂ ਔਡੀ ਕਾਰ ਬੇਕਾਬੂ ਹੋ ਕੇ ਝੁੱਗੀ ਝੋਪੜੀ ਵਿੱਚ ਵੜ ਗਈ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਅੱਠ ਜਖ਼ਮੀ ਹੋ ਗਏ। ਜਖ਼ਮੀਆਂ ਨੂੰ ਏਮਜ਼ ਵਿੱਚ ਦਾਖਲ ਕਰਾਇਆ ਗਿਆ ਹੈ। ਉਨ੍ਹਾਂ ਵਿੱਚ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ - ਲਖੀਮਪੁਰ ਹਿੰਸਾ: 14 ਲੋਕਾਂ ਨੂੰ ਨਾਮਜ਼ਦ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਪੱਤਰਕਾਰ ਦੇ ਰਿਸ਼ਤੇਦਾਰ ਪੁੱਜੇ ਕੋਰਟ
ਪੁਲਸ ਨੇ ਦੱਸਿਆ ਕਿ ਕਾਰ ਚਾਲਕ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਸ ਦੀ ਮੈਡੀਕਲ ਜਾਂਚ ਕਰਾਈ ਜਾ ਰਹੀ ਹੈ। ਪੁਲਸ ਮਾਮਲੇ ਵਿੱਚ ਜਾਂਚ ਕਰ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੁੱਖ ਮੰਤਰੀ ਅਸ਼ੋਕ ਗਹਿਲੋਤ ਜ਼ਖਮੀਆਂ ਨੂੰ ਮਿਲਣ ਹਸਪਤਾਲ ਪਹੁੰਚੇ। ਜਿੱਥੇ ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਅਤੇ ਗੰਭੀਰ ਜ਼ਖਮੀਆਂ ਨੂੰ 1 ਲੱਖ ਅਤੇ ਹੋਰ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦੇ ਨਿਰਦੇਸ਼ ਦਿੱਤੇ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਲਖੀਮਪੁਰ ਹਿੰਸਾ: 14 ਲੋਕਾਂ ਨੂੰ ਨਾਮਜ਼ਦ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਪੱਤਰਕਾਰ ਦੇ ਰਿਸ਼ਤੇਦਾਰ ਪੁੱਜੇ ਕੋਰਟ
NEXT STORY