ਮੁੰਬਈ- ਮੁੰਬਈ ਪੁਲਸ ਨੇ ਬੁੱਧਵਾਰ ਨੂੰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਮਾਮਲੇ 'ਚ ਇਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ ਅਪਰਾਧ ਸ਼ਾਖਾ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਇਹ 16ਵੀਂ ਗ੍ਰਿਫ਼ਤਾਰੀ ਹੈ। ਬਾਬਾ ਸਿੱਦੀਕੀ (66) ਦੀ 12 ਅਕਤੂਬਰ ਨੂੰ ਮੁੰਬਈ ਦੇ ਬਾਂਦਰਾ ਇਲਾਕੇ ਵਿਚ ਉਨ੍ਹਾਂ ਦੇ ਪੁੱਤਰ ਅਤੇ ਵਿਧਾਇਕ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਨੇੜੇ ਤਿੰਨ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ 'ਤੇ ਬਾਬਾ ਸਿੱਦੀਕੀ ਦੇ ਕਤਲ 'ਚ ਸ਼ਾਮਲ ਹੋਣ ਦਾ ਦੋਸ਼ ਹੈ।
ਵਿਆਹ ਸਮਾਰੋਹ 'ਚ ਸ਼ਰਾਬ ਨਹੀਂ ਪਰੋਸਣ ਵਾਲੇ ਪਰਿਵਾਰਾਂ ਨੂੰ ਸਨਮਾਨਤ ਕਰੇਗੀ ਪੰਚਾਇਤ
NEXT STORY