ਹਰਿਦੁਆਰ (ਏਜੰਸੀ) : ਯੋਗ ਗੁਰੂ ਰਾਮਦੇਵ ਨੇ ‘ਇਕ ਰਾਸ਼ਟਰ, ਇਕ ਚੋਣ’ ਨੂੰ ਦੇਸ਼ ਲਈ ਜ਼ਰੂਰੀ ਦੱਸਦਿਆਂ ਕਿਹਾ ਹੈ ਕਿ ਭਾਰਤ ’ਚ ਸਾਲ ਭਰ ਕਿਤੇ ਨਾ ਕਿਤੇ ਚੋਣਾਂ ਹੁੰਦੀਆਂ ਰਹਿੰਦੀਆਂ ਹਨ ਅਤੇ ਚੋਣ ਪ੍ਰਕਿਰਿਆ ਨਾਲ ਵਿਕਾਸ ਯੋਜਨਾਵਾਂ ਦੇ ਨਾਲ-ਨਾਲ ਸਿੱਖਿਆ ਵਿਵਸਥਾ ’ਤੇ ਵੀ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਲੋਕਤੰਤਰ ਦੀ ਮਹੱਤਵਪੂਰਨ ਪ੍ਰਕਿਰਿਆ ਹਨ ਪਰ ਇਸ ਲਈ ਦੇਸ਼ ਦੇ ਵਿਕਾਸ ਦੀ ਗਤੀ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ। ਬਾਬਾ ਰਾਮਦੇਵ ਨੇ ਕਿਹਾ ਕਿ ਇਸ ਮੁੱਦੇ ’ਤੇ ਰਾਜਨੀਤਕ ਮਤਭੇਦ ਹੋ ਸਕਦੇ ਹਨ ਪਰ ਦੇਸ਼ ਹਿੱਤ ਨੂੰ ਰਾਜਨੀਤਕ ਸਵਾਰਥ ਤੋਂ ਉੱਪਰ ਰੱਖਿਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਰਾਸ਼ਟਰਗਾਨ ਦੌਰਾਨ ਪ੍ਰੋਗਰਾਮ ਤੋਂ ਰਵਾਨਾ ਹੋਏ ਉੱਤਰ ਪ੍ਰਦੇਸ਼ ਵਿਧਾਨ ਸਭਾ ਸਪੀਕਰ ਸਤੀਸ਼ ਮਹਾਨਾ, ਵੀਡੀਓ ਵਾਇਰਲ
ਉਧਰ ‘ਵੰਦੇ ਮਾਤਰਮ’ ਦੇ ਪੂਰੇ ਸੰਸਕਰਣ ਨੂੰ ਗਾਉਣ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚਾਲੇ ਯੋਗ ਗੁਰੂ ਰਾਮਦੇਵ ਨੇ ਕਿਹਾ ਕਿ ਇਸ ਰਾਸ਼ਟਰੀ ਗੀਤ ਦੇ ਬੋਲ ‘ਭਾਰਤ ਮਾਤਾ ਦੀ ਪੂਜਾ’ ਨੂੰ ਦਰਸਾਉਂਦੇ ਹਨ, ਨਾ ਕਿ ਹਿੰਦੂ ਦੇਵੀਆਂ ਦੀ ਪੂਜਾ ਨੂੰ। ਉਨ੍ਹਾਂ ਕਿਹਾ ਕਿ ‘ਵੰਦੇ ਮਾਤਰਮ’ ਮਾਤ-ਭੂਮੀ ਪ੍ਰਤੀ ਸਤਿਕਾਰ ਦਾ ਪ੍ਰਤੀਕ ਹੈ। ਵਿਦਿਆਰਥੀਆਂ ਦੇ ਰੋਸ ਮੁਜ਼ਾਹਰਿਆਂ ਨਾਲ ਜੁੜੇ ਸਵਾਲਾਂ ਦਾ ਜਵਾਬ ਦਿੰਦਿਆਂ ਰਾਮਦੇਵ ਨੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਸਿੱਖਿਆ, ਸਿਹਤ ਵਿਵਸਥਾ, ਅਰਥਵਿਵਸਥਾ, ਖੇਤੀਬਾੜੀ ਅਤੇ ਲੋਕਤੰਤਰ ਦੇ ਵੱਖ-ਵੱਖ ਪਹਿਲੂਆਂ ’ਚ ਸੁਧਾਰ ਲਿਆਉਣ ਲਈ ਕੰਮ ਕਰ ਰਹੀ ਹੈ, ਉੱਥੇ ਹੀ ‘ਕੁਝ ਲੋਕਾਂ ਨੂੰ ਲੱਗਦਾ ਹੈ ਕਿ ਦੇਸ਼ ’ਚ ਕੁਝ ਵੀ ਚੰਗਾ ਨਹੀਂ ਹੋ ਰਿਹਾ ਹੈ’।
ਇਹ ਵੀ ਪੜ੍ਹੋ : ਰੇਲਗੱਡੀ ਦੇ ਲੋਕੋ ਪਾਇਲਟ ਨਾਲ ਲੁੱਟ! ਸਰਕਾਰੀ ਵਾਕੀ-ਟਾਕੀ ਸਣੇ ਨਕਦੀ ਤੇ ਮੋਬਾਈਲ ਵੀ ਲੈ ਗਏ ਲੁਟੇਰੇ
ਉਨ੍ਹਾਂ ਕਿਹਾ, ‘‘ਉਹ 10 ਸਾਲ ਦੇ ਬੱਚਿਆਂ ਨੂੰ ਵੀ ਰੋਸ ਮੁਜ਼ਾਹਰਿਆਂ ’ਚ ਸ਼ਾਮਲ ਕਰ ਰਹੇ ਹਨ, ਉਨ੍ਹਾਂ ਤੋਂ ਪੁਲਸ ਥਾਣਿਆਂ ਨੂੰ ਘੇਰਨ, ਪੁਲਸ ਸੁਪਰਡੈਂਟਾਂ ਅਤੇ ਜ਼ਿਲਾ ਅਧਿਕਾਰੀਆਂ ਦਾ ਘਿਰਾਓ ਕਰਨ ਅਤੇ ਸੜਕਾਂ ’ਤੇ ਖੜ੍ਹੇ ਹੋਣ ਲਈ ਕਹਿ ਰਹੇ ਹਨ।’’ ਰਾਮਦੇਵ ਨੇ ਜ਼ੋਰ ਦੇ ਕੇ ਕਿਹਾ ਕਿ ਨਾਬਾਲਗਾਂ ਨੂੰ ਰੋਸ ਮੁਜ਼ਾਹਰਿਆਂ ’ਚ ਨਹੀਂ ਧੱਕਿਆ ਜਾਣਾ ਚਾਹੀਦਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਯੂਪੀ 'ਚ ਦੇਰ ਰਾਤ ਵੱਡਾ ਫੇਰਬਦਲ: 17 IAS ਅਧਿਕਾਰੀਆਂ ਦੇ ਤਬਾਦਲੇ, ਆਂਜਨੇਯ ਸਿੰਘ ਨੂੰ ਨਹੀਂ ਮਿਲੀ ਐਕਸਟੈਂਸ਼ਨ
NEXT STORY