ਪ੍ਰਯਾਗਰਾਜ — ਪ੍ਰਯਾਗਰਾਜ ਦੇ ਇਕ ਪਿੰਡ 'ਚ ਸ਼ਨੀਵਾਰ ਨੂੰ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਝੂੰਸੀ ਥਾਣਾ ਇੰਚਾਰਜ ਉਪੇਂਦਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਕੋਹਨਾ ਪਿੰਡ 'ਚ ਸ਼ਮਸ਼ਾਨਘਾਟ ਦੀ ਜ਼ਮੀਨ 'ਤੇ ਚਾਰਦੀਵਾਰੀ ਬਣਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ ਅਤੇ ਦੋਵਾਂ ਪਾਸਿਆਂ ਤੋਂ ਪੱਥਰਬਾਜ਼ੀ ਕੀਤੀ ਗਈ। ਇਸ ਘਟਨਾ ਵਿੱਚ ਅਹਿਮਦ ਅਲੀ (62) ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਦੋਵੇਂ ਧਿਰਾਂ ਰਿਸ਼ਤੇਦਾਰ ਹਨ। ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਅਹਿਮਦ ਅਲੀ ਦੀ ਸ਼ਿਕਾਇਤ 'ਤੇ 3 ਨਾਮੀ ਅਤੇ 10 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਝਗੜੇ ਤੋਂ ਬਾਅਦ ਦੋਸਤ ਨੂੰ ਸੱਦਿਆ ਘਰ, ਫਿਰ ਕੁੱਟਮਾਰ ਕਰ ਸਾੜ 'ਤਾ ਜ਼ਿੰਦਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਣ ਕਮਿਸ਼ਨ ਦੀ ਵੈੱਬਸਾਈਟ ਹੈਕਿੰਗ ਮਾਮਲੇ 'ਚ ਕੈਥਲ ਦੇ SDM ਮੁਅੱਤਲ
NEXT STORY