ਨੈਸ਼ਨਲ ਡੈਸਕ : ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ 'ਚ "ਗੈਰ-ਕਾਨੂੰਨੀ" ਮਾਈਨਿੰਗ ਦੌਰਾਨ ਕੋਲਾ ਖਾਨ ਦਾ ਇੱਕ ਹਿੱਸਾ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਤੜਕੇ ਜ਼ਿਲ੍ਹੇ ਦੇ ਕਰਮਾ ਖੇਤਰ ਵਿੱਚ ਵਾਪਰੀ। ਪੁਲਸ ਨੇ ਕਿਹਾ ਕਿ ਬਚਾਅ ਅਤੇ ਰਾਹਤ ਕਾਰਜਾਂ ਲਈ ਇੱਕ ਟੀਮ ਭੇਜੀ ਗਈ ਹੈ। ਕੁਜੂ ਪੁਲਸ ਸਟੇਸ਼ਨ ਦੇ ਇੰਚਾਰਜ ਆਸ਼ੂਤੋਸ਼ ਕੁਮਾਰ ਸਿੰਘ ਨੇ ਦੱਸਿਆ ਕਿ "ਹੁਣ ਤੱਕ ਇੱਕ ਲਾਸ਼ ਬਰਾਮਦ ਕੀਤੀ ਗਈ ਹੈ ਤੇ ਬਚਾਅ ਕਾਰਜ ਜਾਰੀ ਹਨ।
ਇਹ ਵੀ ਪੜ੍ਹੋ...ਬੇਕਾਬੂ ਹੋ ਕੇ ਪਲਟੀ ਬੱਚਿਆਂ ਨਾਲ ਭਰੀ ਸਕੂਲ ਬੱਸ, ਪੈ ਗਿਆ ਚੀਕ-ਚਿਹਾੜਾ ; 8 ਸਾਲਾ ਮਾਸੂਮ ਦੀ ਮੌਤ
ਕੁਝ ਹੋਰ ਲੋਕਾਂ ਦੇ ਖਾਣ ਵਿੱਚ ਫਸੇ ਹੋਣ ਦਾ ਖਦਸ਼ਾ ਹੈ" । ਉਨ੍ਹਾਂ ਕਿਹਾ ਕਿ ਕੁਝ ਪਿੰਡ ਵਾਸੀ "ਗੈਰ-ਕਾਨੂੰਨੀ" ਕੋਲਾ ਮਾਈਨਿੰਗ ਕਰ ਰਹੇ ਸਨ। ਰਾਮਗੜ੍ਹ ਦੇ ਡਿਪਟੀ ਕਮਿਸ਼ਨਰ ਫੈਜ਼ ਏਕ ਅਹਿਮਦ ਮੁਮਤਾਜ਼ ਨੇ ਦੱਸਿਆ ਕਿ "ਸਾਨੂੰ ਸਵੇਰੇ ਘਟਨਾ ਬਾਰੇ ਪਤਾ ਲੱਗਾ। ਮਾਮਲੇ ਦੀ ਜਾਂਚ ਲਈ ਇੱਕ ਪ੍ਰਸ਼ਾਸਨਿਕ ਟੀਮ ਨੂੰ ਮੌਕੇ 'ਤੇ ਭੇਜਿਆ ਗਿਆ ਹੈ।"
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਾਮਲਾ ਮਨੀ ਲਾਂਡਰਿੰਗ ਦਾ: ਅਦਾਕਾਰਾ ਰਾਣਿਆ ਰਾਓ ਦੀ 34.12 ਕਰੋੜ ਰੁਪਏ ਦੀ ਜਾਇਦਾਦ ਜ਼ਬਤ
NEXT STORY