ਇੰਫਾਲ- ਮਣੀਪੁਰ ਦੇ ਇੰਫਾਲ ਪੱਛਮੀ ਜ਼ਿਲ੍ਹੇ 'ਚ ਇਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਧਮਾਕੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਸ਼ੁੱਕਰਵਾਰ ਰਾਤ ਡੀ. ਐਮ ਯੂਨੀਵਰਸਿਟੀ ਕੈਂਪਸ ਵਿਚ ਵਾਪਰੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਓਇਨਾਮ ਕੇਨੇਗੀ (24) ਨਾਮਕ ਇਕ ਵਿਅਕਤੀ ਦੀ ਹਸਪਤਾਲ ਵਿਚ ਮੌਤ ਹੋ ਗਈ, ਜਦੋਂ ਕਿ ਘਟਨਾ 'ਚ ਗੰਭੀਰ ਰੂਪ ਨਾਲ ਜ਼ਖਮੀ ਇਕ ਵਿਅਕਤੀ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਅਜੇ ਤੱਕ ਕਿਸੇ ਸੰਗਠਨ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਸੁਰੱਖਿਆ ਬਲਾਂ ਨੂੰ ਧਮਾਕੇ ਵਾਲੀ ਥਾਂ 'ਤੇ ਤਾਇਨਾਤ ਕਰ ਦਿੱਤਾ ਹੈ, ਪ੍ਰਭਾਵਿਤ ਖੇਤਰ ਨੂੰ ਘੇਰ ਲਿਆ ਹੈ। ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਨਾਲ ਹੀ ਧਮਾਕੇ ਲਈ ਜ਼ਿੰਮੇਵਾਰ ਲੋਕਾਂ ਦਾ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਕ ਹੋਰ ਘਟਨਾ 'ਚ ਅਣਪਛਾਤੇ ਵਿਅਕਤੀਆਂ ਨੇ ਇੰਫਾਲ ਪੂਰਬੀ ਜ਼ਿਲ੍ਹੇ 'ਚ ਇਕ ਸਕੂਲ ਦੇ ਪ੍ਰਬੰਧਕੀ ਵਿੰਗ ਵਿਚ ਦਾਖਲ ਹੋ ਕੇ ਸ਼ੁੱਕਰਵਾਰ ਨੂੰ ਸਵੇਰੇ 1.45 ਵਜੇ ਅੱਗ ਲਗਾ ਦਿੱਤੀ। ਉਨ੍ਹਾਂ ਦੱਸਿਆ ਕਿ ਅੱਗ ਨੇ ਇਮਾਰਤ 'ਚ ਖੜ੍ਹੀ ਇਕ ਗੱਡੀ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ।
ਕਿਸਾਨਾਂ ਨਾਲ ਝੜਪ 'ਚ ਦੋ DSP ਸਣੇ ਕਈ ਪੁਲਸ ਮੁਲਾਜ਼ਮ ਜ਼ਖ਼ਮੀ, ਵੀਡੀਓ 'ਚ ਵੇਖੋ ਤਣਾਅਪੂਰਨ ਮਾਹੌਲ
NEXT STORY