ਗਵਾਲੀਅਰ/ਡਬਰਾ: ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਦੇ ਡਬਰਾ ਕਸਬੇ ਵਿੱਚ ਮੰਗਲਵਾਰ ਨੂੰ ਇੱਕ ਧਾਰਮਿਕ ਪ੍ਰੋਗਰਾਮ ਦੌਰਾਨ ਮਚੀ ਭਗਦੜ ਕਾਰਨ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇੱਕ 70 ਸਾਲਾ ਬਜ਼ੁਰਗ ਔਰਤ ਦੀ ਮੌਤ ਹੋ ਗਈ ਅਤੇ ਇੱਕ ਬੱਚੀ ਸਮੇਤ ਸੱਤ ਹੋਰ ਲੋਕ ਜ਼ਖ਼ਮੀ ਹੋ ਗਏ ਹਨ।
ਮਿਲੀ ਜਾਣਕਾਰੀ ਅਨੁਸਾਰ, ਗਵਾਲੀਅਰ ਤੋਂ ਕਰੀਬ 45 ਕਿਲੋਮੀਟਰ ਦੂਰ ਡਬਰਾ ਵਿੱਚ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਨਰੋਤਮ ਮਿਸ਼ਰਾ ਦੁਆਰਾ ਬਣਾਏ ਗਏ ਨਵਗ੍ਰਹਿ ਮੰਦਰ ਦੀ ਪ੍ਰਾਣ-ਪ੍ਰਤਿਸ਼ਠਾ ਦੇ ਮੌਕੇ 'ਤੇ ਕਲਸ਼ ਯਾਤਰਾ ਦਾ ਆਯੋਜਨ ਕੀਤਾ ਗਿਆ ਸੀ। ਮੰਗਲਵਾਰ ਸਵੇਰੇ ਡਬਰਾ ਦੇ ਸਟੇਡੀਅਮ 'ਚ ਵੱਡੀ ਗਿਣਤੀ 'ਚ ਔਰਤਾਂ ਕਲਸ਼ ਲੈਣ ਲਈ ਇਕੱਠੀਆਂ ਹੋਈਆਂ ਸਨ। ਇਸ ਦੌਰਾਨ ਅਚਾਨਕ ਹੋਈ ਧੱਕਾ-ਮੁੱਕੀ ਕਾਰਨ ਭਗਦੜ ਵਰਗੀ ਸਥਿਤੀ ਪੈਦਾ ਹੋ ਗਈ।
ਗਵਾਲੀਅਰ ਦੀ ਜ਼ਿਲ੍ਹਾ ਮੈਜਿਸਟ੍ਰੇਟ ਰੁਚਿਕਾ ਚੌਹਾਨ ਨੇ ਦੱਸਿਆ ਕਿ ਇਸ ਘਟਨਾ ਵਿੱਚ ਰਤੀ ਸਾਹੂ (70) ਨਾਮਕ ਔਰਤ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਛੇ ਔਰਤਾਂ ਅਤੇ ਇੱਕ ਬੱਚੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ ਤਿੰਨ ਦਾ ਇਲਾਜ ਗਵਾਲੀਅਰ ਅਤੇ ਚਾਰ ਦਾ ਡਬਰਾ ਵਿੱਚ ਚੱਲ ਰਿਹਾ ਹੈ।
ਗਵਾਲੀਅਰ ਰੇਂਜ ਦੇ ਪੁਲਸ ਮਹਾਨਿਰੀਖਕ (ਆਈ.ਜੀ.) ਅਰਵਿੰਦ ਸਕਸੈਨਾ ਅਨੁਸਾਰ, ਕਲਸ਼ ਵੰਡਣ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਦੇ ਇੱਕਦਮ ਅੱਗੇ ਵਧਣ ਕਾਰਨ ਇਹ ਹਾਦਸਾ ਵਾਪਰਿਆ। ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਕਾਬੂ ਹੇਠ ਦੱਸਿਆ ਗਿਆ ਹੈ ਅਤੇ ਇਲਾਕੇ ਵਿੱਚ ਵਾਧੂ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਤਾਂ ਜੋ ਅੱਗੇ ਤੋਂ ਅਜਿਹੀ ਕੋਈ ਘਟਨਾ ਨਾ ਵਾਪਰੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਾਜ ਸਭਾ 'ਚ ਕੋਵਿਡ-19 ਤੋਂ ਪਹਿਲਾਂ ਦੇ ਰੇਲ ਸਟਾਪੇਜ ਨੂੰ ਬਹਾਲ ਕਰਨ ਦੀ ਮੰਗ ਉਠਾਈ ਗਈ
NEXT STORY