ਨਵੀਂ ਦਿੱਲੀ (ਏਜੰਸੀ)- ਕੈਨੇਡਾ ਨੇ ਭਾਰਤ ਵਲੋਂ ਖਾਲਿਸਤਾਨੀ ਅੱਤਵਾਦੀਆਂ ਦੀ ਹਵਾਲਗੀ ਲਈ ਭੇਜੀਆਂ ਗਈਆਂ 26 ਬੇਨਤੀਆਂ ਵਿਚੋਂ ਸਿਰਫ 5 ਦਾ ਹੀ ਹੱਲ ਕੀਤਾ ਹੈ ਅਤੇ ਬਾਕੀ ਅਜੇ ਪੈਂਡਿੰਗ ਹਨ। ਕੈਨੇਡਾ ਵਿੱਚ ਭਾਰਤ ਦੇ ਇਕ ਚੋਟੀ ਦੇ ਡਿਪਲੋਮੈਟ ਨੇ ਇਹ ਜਾਣਕਾਰੀ ਦਿੱਤੀ ਹੈ। ਡਿਪਲੋਮੈਟ ਨੇ ਇਸ ਨੂੰ ‘ਅਕਿਰਿਆਸ਼ੀਲਤਾ’ ਦਾ ਨਤੀਜਾ ਵੀ ਕਿਹਾ ਹੈ। ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਸੰਜੇ ਵਰਮਾ ਨੇ ਇਸ ਹਫ਼ਤੇ ਇੱਕ ਇੰਟਰਵਿਊ ਵਿੱਚ ਦੱਸਿਆ ਕਿ 5 ਅੱਤਵਾਦੀਆਂ ਦੀ ਹਵਾਲਗੀ ਦੀ ਪ੍ਰਕਿਰਿਆ ਚੱਲ ਰਹੀ ਹੈ।
ਇਹ ਵੀ ਪੜ੍ਹੋ: ਕੈਨੇਡਾ ਦੀ PR ਲਈ ਲੰਬੀ ਹੋਵੇਗੀ ਉਡੀਕ! ਅਗਲੇ 3 ਸਾਲਾਂ 'ਚ ਇੰਨੇ ਹੀ ਲੋਕਾਂ ਨੂੰ ਮਿਲੇਗਾ ਸਥਾਈ ਨਿਵਾਸ
ਉਨ੍ਹਾਂ ਕਿਹਾ ਕਿ ਉਹ ਨਾ ਤਾਂ ਨਾਂ ਦਾ ਖੁਲਾਸਾ ਕਰਨ ਲਈ ਅਧਿਕਾਰਤ ਹਨ, ਨਾ ਹੀ ਅਤੇ ਵੇਰਵਾ ਦੇਣ ਲਈ। ਵਰਮਾ ਦਾ ਇਹ ਇੰਟਰਵਿਊ ਬੁੱਧਵਾਰ ਨੂੰ ਹੋਇਆ। ਉਹ ਕੁਝ ਦਿਨ ਪਹਿਲਾਂ ਹੀ ਨਵੀਂ ਦਿੱਲੀ ਪਰਤੇ ਹਨ। ਭਾਰਤ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ 2023 ਵਿਚ ਹੋਏ ਕਤਲ ਦੀ ਕੈਨੇਡੀਅਨ ਜਾਂਚ ਵਿੱਚ "ਦਿਲਚਸਪੀ ਰੱਖਣ ਵਾਲੇ ਵਿਅਕਤੀ" ਦੇ ਤੌਰ 'ਤੇ ਓਟਵਾ ਵੱਲੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਵਰਮਾ ਅਤੇ 5 ਹੋਰ ਭਾਰਤੀ ਭਾਰਤੀ ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ। ਨਿੱਝਰ ਕੈਨੇਡਾ ਦਾ ਨਾਗਰਿਕ ਸੀ। ਇਸ ਮਾਮਲੇ ਮਗਰੋਂ ਕੈਨੇਡਾ ਅਤੇ ਭਾਰਤ ਦੇ ਸਬੰਧ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਏ ਹਨ। ਭਾਰਤ ਨੇ ਕੈਨੇਡਾ 'ਤੇ ਖਾਲਿਸਤਾਨ ਸਮਰਥਕਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਕੁਝ ਨਹੀਂ ਕਰਨ ਦਾ ਦੋਸ਼ ਲਗਾਇਆ ਹੈ। ਇਹ ਖਾਲਿਸਤਾਨ ਸਮਰਥਕ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਨੂੰ ਕਮਜ਼ੋਰ ਕਰਨਾ ਚਾਹੁੰਦੇ ਹਨ।
ਇਹ ਵੀ ਪੜ੍ਹੋ: ਭਾਰਤ ਪਰਤਣ ’ਤੇ ਬੋਲੇ ਡਿਪਲੋਮੈਟ ਸੰਜੇ ਵਰਮਾ; ਕੈਨੇਡਾ ਨੇ ਭਾਰਤ ਦੀ ਪਿੱਠ ’ਚ ਮਾਰਿਆ ਛੁਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਹੁਲ ਗਾਂਧੀ ਨੇ ਜੰਮੂ 'ਚ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ, ਭਾਜਪਾ 'ਤੇ ਲਗਾਏ ਇਹ ਦੋਸ਼
NEXT STORY