ਹਰਿਆਣਾ (ਭਾਸ਼ਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਮੰਗਲਵਾਰ ਨੂੰ ਕਿਹਾ ਕਿ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੇ ਚੰਗੇ ਨਤੀਜੇ ਮਿਲ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ 'ਚ ਇਸ ਮੌਸਮ 'ਚ ਹੁਣ ਤੱਕ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ ਸਿਰਫ਼ 81 ਘਟਨਾਵਾਂ ਹੀ ਦਰਜ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪ੍ਰਦੂਸ਼ਣ ਨੂੰ ਰੋਕਣ ਲਈ ਸਿਰਫ਼ ਹਰਿਤ ਪਟਾਕਿਆਂ ਦੀ ਵਰਤੋਂ ਅਤੇ ਵਿਕਰੀ ਦੀ ਇਜਾਜ਼ਤ ਦਿੱਤੀ ਹੈ। ਕੇਂਦਰੀ ਵਾਤਾਵਰਣ ਮੰਤਰੀ ਭੂਪਿੰਦਰ ਯਾਦਵ ਨਾਲ ਵੀਡੀਓ ਕਾਨਫਰੰਸ ਰਾਹੀਂ ਬੈਠਕ ਦੌਰਾਨ ਕੇਂਦਰ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੂਬੇ ਵਲੋਂ ਉਠਾਏ ਗਏ ਕਦਮਾਂ ਬਾਰੇ ਜਾਣੂੰ ਕਰਵਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਦੇਸ਼ ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਖੱਟੜ ਨੇ ਕਿਹਾ,''ਅਸੀਂ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਰੋਕ ਲਗਾਉਣ ਦੇ ਮਕਸਦ ਨਾਲ ਸਾਰੇ ਕਦਮ ਉਠਾ ਰਹੇ ਹਾਂ। ਸਾਨੂੰ ਚੰਗੇ ਨਤੀਜੇ ਮਿਲ ਰਹੇ ਹਨ ਅਤੇ ਹੁਣ ਤੱਕ ਫ਼ਸਲ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਸਿਰਫ਼ 81 ਘਟਨਾਵਾਂ ਸਾਹਮਣਏ ਆਈਆਂ ਹਨ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।'' ਇਹ ਪੁੱਛੇ ਜਾਣ 'ਤੇ ਕੀ ਪਟਾਕਿਆਂ 'ਤੇ ਕੋਈ ਨਿਰਦੇਸ਼ ਜਾਰੀ ਕੀਤੇ ਗਏ ਹਨ, ਉਨ੍ਹਾਂ ਦੱਸਿਆ,''ਪ੍ਰਦੇਸ਼ 'ਚ ਸਿਰਫ਼ ਹਰਿਤ ਪਟਾਕਿਆਂ ਦੀ ਮਨਜ਼ੂਰੀ ਹੋਵੇਗੀ। ਕਿਸੇ ਹੋਰ ਪਟਾਕਿਆਂ ਦੀ ਮਨਜ਼ੂਰੀ ਨਹੀਂ ਹੋਵੇਗੀ। ਇਸ ਸੰਬੰਧ 'ਚ ਇਕ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ।'' ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਉਨ੍ਹਾਂ ਖੇਤਰਾਂ 'ਤੇ ਸਖ਼ਤ ਨਿਗਰਾਨੀ ਰੱਖ ਰਿਹਾ ਹੈ, ਜਿੱਥੇ ਪਰਾਲੀ ਸਾੜਨ ਦੀ ਵੱਧ ਸੰਭਾਵਨਾ ਹੈ। ਕੌਸ਼ਲ ਨੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਊ.ਐੱਮ.) ਦੇ ਪ੍ਰਧਾਨ ਐੱਮ.ਐੱਮ. ਕੁੱਟੀ ਨੂੰ ਦੱਸਿਆ ਕਿ ਸੂਬਾ ਸਰਕਾਰ ਇਕ ਢਾਂਚਾ ਲਾਗੂ ਕਰ ਰਹੀ ਹੈ, ਜਿਸ 'ਚ ਫ਼ਸਲ ਦੀ ਰਹਿੰਦ-ਖੂੰਹਦ, ਪ੍ਰਭਾਵੀ ਨਿਗਰਾਨੀ, ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਗਤੀਵਿਧੀਆਂ ਸ਼ਾਮਲ ਹਨ।
ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ 25 ਅਕਤੂਬਰ ਨੂੰ ਦਿਖੇਗਾ ਅੰਸ਼ਿਕ ਸੂਰਜ ਗ੍ਰਹਿਣ
NEXT STORY