ਲਖਨਊ– ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਬੁੱਧਵਾਰ ਨੂੰ ਜੰਗ ਪ੍ਰਭਾਵਿਤ ਯੂਕ੍ਰੇਨ ਤੋਂ ਪਰਤੇ ਵਿਦਿਆਰਥੀ-ਵਿਦਿਆਰਥਣਾਂ ਨਾਲ ਗੋਰਖਪੁਰ ’ਚ ਮੁਲਾਕਾਤ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਸਿਰਫ ਭਾਰਤ ਹੀ ਆਪਣੇ ਨਾਗਰਿਕਾਂ ਨੂੰ ਯੂਕ੍ਰੇਨ ਤੋਂ ਵਾਪਸ ਲਿਆਉਣ ਦੀ ਕਾਰਵਾਈ ਕਰ ਰਿਹਾ ਹੈ। ਇਹ ਸਹੂਲਤ ਸਿਰਫ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀ-ਵਿਦਿਆਰਥਣਾਂ ਨੂੰ ਹੀ ਮਿਲ ਸਕੀ। ਤੁਸੀਂ ਵੇਖਿਆ ਹੋਵੇਗਾ ਕਿ ਤੁਹਾਡੇ ਨਾਲ ਹੋਰ ਦੇਸ਼ਾਂ ਦੇ ਵਿਦਿਆਰਥੀ-ਵਿਦਿਆਰਥਣਾਂ ਵੀ ਪੜ੍ਹਦੇ ਹੋਣਗੇ, ਉਨ੍ਹਾਂ ਦੀਆਂ ਸਰਕਾਰ ਨੇ ਉਨ੍ਹਾਂ ਦਾ ਕੋਈ ਧਿਆਨ ਨਹੀਂ ਹੈ। ਉਹ ਆਪਣੇ ਤਰੀਕੇ ਨਾਲ ਨਿਕਲ ਰਹੇ ਹਨ, ਬਾਕੀ ਸਾਰੇ ਭਗਵਾਨ ਭਰੋਸੇ ਹਨ।
ਯੋਗੀ ਨੇ ਅੱਗੇ ਕਿਹਾ ਕਿ ਵੱਖ-ਵੱਖ ਦੇਸ਼ਾਂ ਨਾਲ ਜੁੜੇ ਹੋਏ ਮਾਮਲੇ ਹੋਣ ਦੇ ਨਾਅਤੇ ਸਮੱਸਿਆਵਾਂ ਖੜ੍ਹੀਆਂ ਹੁੰਦੀਆਂ ਹਨ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੋਮਾਨੀਆ, ਹੰਗਰੀ ਅਤੇ ਪੋਲੈਂਡ ਨਾਲ ਚੰਗੇ ਸਬੰਧ ਹੋਣ ਦੀ ਵਜ੍ਹਾ ਕਰ ਕੇ ਕਿਤੇ ਸਮੱਸਿਆ ਖੜ੍ਹੀ ਨਹੀਂ ਹੋ ਸਕੀ। ਇਨ੍ਹਾਂ ਦੇਸ਼ਾਂ ਦੀਆਂ ਸਰਹੱਦਾਂ ’ਤੇ ਭਾਰਤ ਦੇ ਨਾਗਰਿਕਾਂ ਨੂੰ ਜੋ ਸਹੂਲਤ ਮਿਲ ਰਹੀ ਸੀ, ਉਹ ਹੋਰ ਦੇਸ਼ਾਂ ਦੇ ਨਾਗਰਿਕਾਂ ਨੂੰ ਨਹੀਂ ਮਿਲ ਪਾ ਰਹੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹੀ ਰੂਸ ਨੇ ਯੂਕ੍ਰੇਨ ’ਤੇ ਹਮਲਾ ਕੀਤਾ, ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਵਾਪਸ ਭਾਰਤ ਲਿਆਉਣ ਲਈ ਪ੍ਰਧਾਨ ਮੰਤਰੀ ਮੋਦੀ ਨੇ ਇਕ ਬੈਠਕ ਕੀਤੀ। ਉਸ ਤੋਂ ਬਾਅਦ ‘ਆਪ੍ਰੇਸ਼ਨ ਗੰਗਾ’ ਚਲਾਇਆ ਗਿਆ।
ਪ੍ਰਧਾਨ ਮੰਤਰੀ ਨੇ ਖ਼ੁਦ ਇਸ ’ਚ ਦਿਲਚਸਪੀ ਲਈ ਅਤੇ ਭਾਰਤ ਵਾਪਸ ਲਿਆਉਣ ਲਈ 4 ਕੇਂਦਰੀ ਮੰਤਰੀ ਭੇਜੇ। ਇਹ ਸਰਕਾਰ ਦੀ ਹਮਦਰਦੀ ਨੂੰ ਜ਼ਾਹਰ ਕਰਦਾ ਹੈ। ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਤੋਂ ਕੁੱਲ 2290 ਵਿਦਿਆਰਥੀ-ਵਿਦਿਆਰਥਣਾਂ ਯੂਕ੍ਰੇਨ ’ਚ ਰਹਿ ਕੇ ਸਿੱਖਿਆ ਪ੍ਰਾਪਤ ਕਰ ਰਹੇ ਸਨ, ਜਿਨ੍ਹਾਂ ’ਚੋਂ 2078 ਨੂੰ ਵਾਪਸ ਲਿਆਂਦਾ ਜਾ ਚੁੱਕਾ ਹੈ। ਬਾਕੀ ਜੋ ਬਚੇ ਹਨ, ਉਨ੍ਹਾਂ ਨੂੰ ਵੀ ਵਾਪਸ ਲਿਆਉਣ ਦੀ ਪੂਰੀ ਵਿਵਸਥਾ ਕੀਤੀ ਜਾ ਰਹੀ ਹੈ।
ਫਲਾਈਓਵਰ ਦੇ ਖੰਭਿਆਂ ਨੂੰ ਰੰਗਣ ਨਾਲ ਸੜਕਾਂ 'ਤੇ ਆਵਾਜਾਈ ਦੀ ਸਮੱਸਿਆ ਦੂਰ ਨਹੀਂ ਹੋਵੇਗੀ : ਉਮਰ ਅਬਦੁੱਲਾ
NEXT STORY