ਨਵੀਂ ਦਿੱਲੀ (ਵਾਰਤਾ)— ਕੈਨੇਡਾ ਦੇ ਕੁਝ ਗੁਰਦੁਆਰਿਆਂ 'ਚ ਭਾਰਤੀ ਅਫਸਰਾਂ ਦੇ ਦਾਖਲੇ 'ਤੇ ਪਾਬੰਦੀ ਲਾਉਣ ਦਾ ਮਾਮਲਾ ਵੀਰਵਾਰ ਨੂੰ ਲੋਕ ਸਭਾ 'ਚ ਗੂੰਜਿਆ ਅਤੇ ਇਸ ਮੁੱਦੇ 'ਤੇ ਚਿੰਤਾ ਜ਼ਾਹਰ ਕੀਤੀ ਗਈ। ਕਾਂਗਰਸ ਨੇ ਸਿਫਰ ਕਾਲ ਵਿਚ ਇਹ ਮੁੱਦਾ ਚੁੱਕਿਆ ਅਤੇ ਕਿਹਾ ਕਿ ਕੈਨੇਡਾ ਦੇ ਲੱਗਭਗ 14 ਗੁਰਦੁਆਰਿਆਂ 'ਚ ਭਾਰਤੀ ਅਫਸਰਾਂ ਦੇ ਦਾਖਲੇ 'ਤੇ ਪਾਬੰਦੀ ਲਾਈ ਹੈ। ਕਾਂਗਰਸ ਨੇ ਦੋਸ਼ ਲਾਇਆ ਕਿ ਇਨ੍ਹਾਂ ਗੁਰਦੁਆਰਿਆਂ ਦਾ ਸੰਚਾਲਨ ਖਾਲਿਸਤਾਨ ਸਮਰਥਕ ਕੁਝ ਲੋਕਾਂ ਵਲੋਂ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਇਸ਼ਾਰੇ 'ਤੇ ਭਾਰਤੀ ਅਫਸਰਾਂ ਦੇ ਗੁਰਦੁਆਰਿਆਂ 'ਚ ਦਾਖਲ ਹੋਣ 'ਤੇ ਪਾਬੰਦੀ ਲਾਈ ਗਈ ਹੈ। ਕਾਂਗਰਸ ਨੇ ਇਸ ਮੁੱਦੇ ਨੂੰ ਗੰਭੀਰ ਦੱਸਦੇ ਹੋਏ ਭਾਰਤ ਸਰਕਾਰ ਨੂੰ ਇਸ ਮਾਮਲੇ ਵਿਚ ਦਖਲ ਦੇਣ ਦੀ ਮੰਗ ਕੀਤੀ ਹੈ। ਕਾਂਗਰਸ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਸਿੱਖਾਂ ਦਾ ਅਕਸ ਖਰਾਬ ਹੋ ਰਿਹਾ ਹੈ।
ਦੱਸਣਯੋਗ ਹੈ ਕਿ ਕੈਨੇਡਾ ਦੇ ਓਨਟਾਰੀਓ ਸੂਬੇ 'ਚ ਸਥਿਤ ਗੁਰਦੁਆਰਿਆਂ 'ਚ ਦਾਖਲ ਹੋਣ 'ਤੇ ਪਾਬੰਦੀ ਲਾਈ ਗਈ। ਇਸ ਪਾਬੰਦੀ ਦੇ ਸੰਬੰਧ ਵਿਚ 30 ਦਸੰਬਰ ਨੂੰ ਬਰੈਂਪਟਨ ਦੇ ਇਕ ਗੁਰਦੁਆਰਾ ਸਾਹਿਬ ਵਿਚ ਬੈਠਕ ਕੀਤੀ ਗਈ। ਇਸ ਬੈਠਕ ਤੋਂ ਬਾਅਦ ਓਨਟਾਰੀਓ ਦੇ ਲੱਗਭਗ 14 ਗੁਰਦੁਆਰਿਆਂ ਨੇ ਇਕੱਠੇ ਹੋ ਕੇ ਇਸ ਫੈਸਲੇ 'ਤੇ ਮੁਹਰ ਲਾਈ। ਇਸ ਬੈਠਕ ਵਿਚ ਫੈਸਲਾ ਲਿਆ ਗਿਆ ਕਿ ਸਿਰਫ ਵਿਅਕਤੀਗਤ ਕਾਰਨਾਂ ਕਾਰਨ ਆਉਣ ਵਾਲਿਆਂ ਨੂੰ ਗੁਰਦੁਆਰਿਆਂ 'ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਹੁਣ ਪਰਾਲੀ ਨਾਲ ਚੱਲਣਗੇ ਮੋਟਰਸਾਈਕਲ, ਕਾਰ ਅਤੇ ਬੱਸ
NEXT STORY