ਨਵੀਂ ਦਿੱਲੀ- ‘ਆਪਰੇਸ਼ਨ ਸਿੰਦੂਰ’ ਦੌਰਾਨ ਪਾਕਿਸਤਾਨ ਅਤੇ ਉਸ ਦੇ ਕਬਜ਼ੇ ਵਾਲੇ ਕਸ਼ਮੀਰ ’ਚ ਅੱਤਵਾਦੀ ਟਿਕਾਣਿਆਂ ਨੂੰ ਤਹਿਸ-ਨਹਿਸ ਕਰਨ ਵਾਲੀ ਬ੍ਰਹਮੋਸ ਮਿਜ਼ਾਈਲ ਇਕ ਵਾਰ ਫਿਰ ਸੁਰਖੀਆਂ ’ਚ ਹੈ ਅਤੇ ਫਿਲੀਪੀਨਜ਼ ਤੋਂ ਬਾਅਦ ਇੰਡੋਨੇਸ਼ੀਆ ਵੀ ਆਪਣੀਆਂ ਹਥਿਆਰਬੰਦ ਫੌਜਾਂ ਲਈ ਇਹ ਮਿਜ਼ਾਈਲ ਪ੍ਰਣਾਲੀ ਖਰੀਦਣ ਜਾ ਰਿਹਾ ਹੈ। ਇੰਡੋਨੇਸ਼ੀਆ ਦੀ ਮੀਡੀਆ ਰਿਪੋਰਟ ’ਚ ਉੱਥੋਂ ਦੇ ਰੱਖਿਆ ਮੰਤਰਾਲਾ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਉਸ ਨੇ ਬ੍ਰਹਮੋਸ ਮਿਜ਼ਾਈਲ ਪ੍ਰਣਾਲੀ ਦੀ ਖਰੀਦ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਲੰਬੇ ਸਮੇਂ ਤੋਂ ਚੱਲੀ ਆ ਰਹੀ ਗੱਲਬਾਤ ਤੋਂ ਬਾਅਦ ਇਸ ਸੌਦੇ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ।
ਰਿਪੋਰਟ ’ਚ ਸੌਦੇ ਦੀ ਕੀਮਤ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬ੍ਰਹਮੋਸ ਮਿਜ਼ਾਈਲਾਂ ਨੇ ਆਪਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ ਸਥਿਤ ਅੱਤਵਾਦੀ ਟਿਕਾਣਿਆਂ ਅਤੇ ਪਾਕਿਸਤਾਨ ਦੇ ਕਿਰਾਨਾ ਹਿਲਜ਼ ਦੇ ਨੇੜੇ ਸਥਿਤ ਜ਼ਮੀਨਦੋਜ਼ ਟਿਕਾਣਿਆਂ ਸਮੇਤ ਪਾਕਿਸਤਾਨੀ ਹਵਾਈ ਫੌਜ ਦੇ ਕਈ ਏਅਰ ਬੇਸਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਸੀ। ਇਹ ਦੁਨੀਆ ਦੀਆਂ ਸਭ ਤੋਂ ਤੇਜ਼ ਅਤੇ ਉੱਨਤ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵਿਚੋਂ ਇਕ ਹੈ ਜੋ ਆਵਾਜ਼ ਦੀ ਰਫਤਾਰ ਨਾਲੋਂ 3 ਗੁਣਾ ਤੇਜ਼ ਰਫਤਾਰ ਨਾਲ ਮਾਰ ਕਰਨ ’ਚ ਸਮਰੱਥ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੱਛਮੀ ਏਸ਼ੀਆ ਦੀ ਸਥਿਤੀ ਬਾਰੇ ਵਿਦੇਸ਼ ਮੰਤਰੀ ਦਾ ਬਿਆਨ ਬੇਤੁਕਾ, ਕੋਈ ਹੱਲ ਨਹੀਂ: ਕਾਂਗਰਸ
NEXT STORY