ਨਵੀਂ ਦਿੱਲੀ- ਜਨਤਾ ਦਲ (ਯੂਨਾਈਟਿਡ) ਦੇ ਸੰਸਦ ਮੈਂਬਰ ਸੰਜੇ ਝਾਅ ਦੀ ਅਗਵਾਈ ਹੇਠ ਇਕ ਬਹੁ-ਪਾਰਟੀ ਵਫ਼ਦ ਬੁੱਧਵਾਰ ਨੂੰ ਜਾਪਾਨ ਲਈ ਰਵਾਨਾ ਹੋਇਆ ਤਾਂ ਜੋ 'ਆਪਰੇਸ਼ਨ ਸਿੰਦੂਰ' ਤੋਂ ਬਾਅਦ ਵਿਸ਼ਵ ਮੰਚ 'ਤੇ ਭਾਰਤ ਦਾ ਦ੍ਰਿਸ਼ਟੀਕੋਣ ਪੇਸ਼ ਕੀਤਾ ਜਾ ਸਕੇ। 'ਆਪਰੇਸ਼ਨ ਸਿੰਦੂਰ' ਅਤੇ ਉਸ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਏ ਸੰਘਰਸ਼ ਤੋਂ ਬਾਅਦ ਨਵੀਂ ਦਿੱਲੀ ਦੇ ਰੁਖ ਤੋਂ ਜਾਣੂ ਕਰਵਾਉਣ ਲਈ ਵਫ਼ਦ ਦੱਖਣੀ ਕੋਰੀਆ, ਮਲੇਸ਼ੀਆ, ਇੰਡੋਨੇਸ਼ੀਆ ਅਤੇ ਸਿੰਗਾਪੁਰ ਦਾ ਵੀ ਦੌਰਾ ਕਰੇਗਾ। ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ, ਭਾਰਤੀ ਫੌਜ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) 'ਚ 9 ਅੱਤਵਾਦੀ ਕੈਂਪਾਂ ਨੂੰ ਨਿਸ਼ਾਨਾ ਬਣਾਇਆ ਸੀ। ਪਹਿਲਗਾਮ 'ਚ ਹੋਏ ਹਮਲੇ 'ਚ ਘੱਟੋ-ਘੱਟ 26 ਨਾਗਰਿਕ ਮਾਰੇ ਗਏ ਸਨ।

ਇਹ ਵੀ ਪੜ੍ਹੋ : ਸਕੂਲਾਂ ਦਾ ਬਦਲਿਆ ਸਮਾਂ, ਹੁਣ ਇਹ ਰਹੇਗੀ Timing
ਝਾਅ ਦੀ ਅਗਵਾਈ ਵਾਲੇ ਵਫ਼ਦ 'ਚ ਭਾਜਪਾ ਸੰਸਦ ਮੈਂਬਰ ਅਪਰਾਜਿਤਾ ਸਾਰੰਗੀ, ਬ੍ਰਿਜਲਾਲ, ਪ੍ਰਧਾਨ ਬਰੂਆ ਅਤੇ ਹੇਮਾਂਗ ਜੋਸ਼ੀ, ਕਾਂਗਰਸ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸਲਮਾਨ ਖੁਰਸ਼ੀਦ, ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜੌਨ ਬ੍ਰਿਟਾਸ ਅਤੇ ਸਾਬਕਾ ਰਾਜਦੂਤ ਮੋਹਨ ਕੁਮਾਰ ਸ਼ਾਮਲ ਹਨ। ਸ਼ਿਵ ਸੈਨਾ ਦੇ ਸੰਸਦ ਮੈਂਬਰ ਸ਼੍ਰੀਕਾਂਤ ਸ਼ਿੰਦੇ ਦੀ ਅਗਵਾਈ 'ਚ ਇਕ ਹੋਰ ਵਫ਼ਦ ਵੀ ਅੱਜ ਯੂਏਈ, ਲਾਇਬੇਰੀਆ, ਕਾਂਗੋ ਅਤੇ ਸੀਅਰਾ ਲਿਓਨ ਲਈ ਰਵਾਨਾ ਹੋਵੇਗਾ। ਸਰਕਾਰ ਅੰਤਰਰਾਸ਼ਟਰੀ ਭਾਈਚਾਰੇ ਨੂੰ ਪਾਕਿਸਤਾਨ ਦੀਆਂ ਸਾਜ਼ਿਸ਼ਾਂ ਅਤੇ ਅੱਤਵਾਦ ਪ੍ਰਤੀ ਭਾਰਤ ਦੇ ਜਵਾਬ ਬਾਰੇ ਜਾਣੂ ਕਰਵਾਉਣ ਲਈ 7 ਵਫ਼ਦ ਭੇਜ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜ ਪਿਆਰਿਆਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਐਲਾਨਿਆ
NEXT STORY