ਨੈਸ਼ਨਲ ਡੈਸਕ- ਪਹਿਲਗਾਮ ਹਮਲੇ ਦੀ ਜਵਾਬੀ ਕਾਰਵਾਈ 'ਚ ਭਾਰਤ ਨੇ ਆਪਰੇਸ਼ਨ ਸਿੰਦੂਰ ਨੂੰ ਅੰਜਾਮ ਦਿੱਤਾ। ਇਸ ਆਪਰੇਸ਼ਨ ਦੇ ਅਧੀਨ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) 'ਚ 9 ਅੱਤਵਾਦੀ ਟਿਕਾਣੇ ਨਸ਼ਟ ਕਰ ਦਿੱਤੇ ਗਏ। 'ਆਪਰੇਸ਼ਨ ਸਿੰਦੂਰ' ਦੀ ਸਫ਼ਲਤਾ ਤੋਂ ਬਾਅਦ ਕੇਂਦਰ ਸਰਕਾਰ ਨੇ ਅੱਜ ਯਾਨੀ ਵੀਰਵਾਰ ਨੂੰ ਸੰਸਦ ਭਵਨ 'ਚ ਆਲ ਪਾਰਟੀ ਮੀਡਿੰਗ ਬੁਲਾਈ ਸੀ। ਬੈਠਕ ਦੀ ਪ੍ਰਧਾਨਗੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤੀ। ਇਸ ਦੌਰਾਨ ਰਾਜਨਾਥ ਸਿੰਘ ਨੇ ਕਿਹਾ,''ਆਪਰੇਸ਼ਨ ਸਿੰਦੂਰ ਦੇ ਅਧੀਨ ਭਾਰਤੀ ਹਮਲਿਆਂ 'ਚ ਘੱਟੋ-ਘੱਟ 100 ਅੱਤਵਾਦੀ ਮਾਰੇ ਗਏ।'' ਕੇਂਦਰੀ ਸੰਸਦੀ ਕਾਰਜ ਮੰਤਰੀ ਕਿਰੇਨ ਰਿਜਿਜੂ ਨੇ ਕਿਹਾ ਕਿ ਬੈਠਕ ਦੀ ਪ੍ਰਧਾਨਗੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤੀ, ਜਿਨ੍ਹਾਂ ਨੇ ਸਾਰਿਆਂ ਨੂੰ ਆਪਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੇ ਆਗੂਆਂ ਨੇ ਆਪਣੇ ਸੁਝਾਅ ਦਿੱਤੇ। ਸਾਰੇ ਆਗੂਆਂ ਨੇ ਅਜਿਹੇ ਸਮੇਂ 'ਚ ਸਿਆਣਪ ਦਿਖਾਈ ਹੈ, ਜਦੋਂ ਅਸੀਂ ਸਾਰੇ ਮਿਲ ਕੇ ਕੰਮ ਕਰ ਰਹੇ ਹਾਂ। ਸਾਰਿਆਂ ਨੇ ਆਪਰੇਸ਼ਨ ਸਿੰਦੂਰ ਲਈ ਹਥਿਆਰਬੰਦ ਫ਼ੋਰਸਾਂ ਦੀ ਸ਼ਲਾਘਾ ਕੀਤੀ ਅਤੇ ਵਧਾਈ ਦਿੱਤੀ ਹੈ।
ਇਹ ਵੀ ਪੜ੍ਹੋ : ਦੇਖ ਲਵੋ ਸਬੂਤ! ਭਾਰਤੀ ਫ਼ੌਜ ਨੇ ਜਾਰੀ ਕੀਤਾ 'ਆਪਰੇਸ਼ਨ ਸਿੰਦੂਰ' ਦਾ ਵੀਡੀਓ
ਦੱਸ ਦੇਈਏ ਕਿ ਪਹਿਲਗਾਮ ਅੱਤਵਾਦੀ ਹਮਲੇ ਦੇ ਬਦਲੇ ਵਿਚ ਭਾਰਤੀ ਹਥਿਆਰਬੰਦ ਬਲਾਂ ਨੇ ਮੰਗਲਵਾਰ ਦੇਰ ਰਾਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) 'ਚ 9 ਅੱਤਵਾਦੀ ਕੈਂਪਾਂ 'ਤੇ ਮਿਜ਼ਾਈਲ ਹਮਲੇ ਕੀਤੇ, ਜਿਨ੍ਹਾਂ 'ਚ ਜੈਸ਼-ਏ-ਮੁਹੰਮਦ ਦਾ ਗੜ੍ਹ ਬਹਾਵਲਪੁਰ ਅਤੇ ਲਸ਼ਕਰ-ਏ-ਤੋਇਬਾ ਦਾ ਅੱਡਾ ਮੁਰੀਦਕੇ ਸ਼ਾਮਲ ਹੈ। ਇਹ ਫੌਜੀ ਹਮਲੇ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ 26 ਨਾਗਰਿਕਾਂ ਦੀ ਹੱਤਿਆ ਤੋਂ ਦੋ ਹਫ਼ਤੇ ਬਾਅਦ 'ਆਪ੍ਰੇਸ਼ਨ ਸਿੰਦੂਰ' ਦੇ ਤਹਿਤ ਕੀਤੇ ਗਏ ਸਨ। ਇਸ ਤੋਂ ਪਹਿਲਾਂ ਸਰਕਾਰ ਨੇ ਪਹਿਲਗਾਮ ਹਮਲੇ ਬਾਰੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਜਾਣਕਾਰੀ ਦੇਣ ਲਈ 24 ਅਪ੍ਰੈਲ ਨੂੰ ਇਕ ਸਰਬ-ਪਾਰਟੀ ਮੀਟਿੰਗ ਬੁਲਾਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਸ਼ਾਸਨ ਨੇ 16 ਤਹਿਸੀਲਦਾਰਾਂ ਦੇ ਕੀਤੇ ਤਬਾਦਲੇ, ਦੇਖੋ ਲਿਸਟ
NEXT STORY