ਗੰਗਟੋਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ 'ਆਪ੍ਰੇਸ਼ਨ ਸਿੰਦੂਰ' ਭਾਰਤ ਵਿੱਚ ਦਹਿਸ਼ਤ ਫੈਲਾਉਣ ਵਾਲਿਆਂ ਨੂੰ ਢੁਕਵਾਂ ਜਵਾਬ ਹੈ ਅਤੇ ਪੂਰਾ ਦੇਸ਼ ਅੱਤਵਾਦ ਵਿਰੁੱਧ ਲੜਾਈ ਵਿੱਚ ਇੱਕਜੁੱਟ ਹੈ। ਡਿਜੀਟਲ ਮਾਧਿਅਮ ਰਾਹੀਂ ਸਿੱਕਮ ਦੀ ਸਥਾਪਨਾ ਦੇ 50 ਸਾਲ ਪੂਰੇ ਹੋਣ 'ਤੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਸਿੱਕਮ "ਰਾਸ਼ਟਰ ਦਾ ਮਾਣ" ਹੈ ਅਤੇ ਇੱਥੋਂ ਦੇ ਲੋਕ ਲੋਕਤੰਤਰ ਵਿੱਚ ਵਿਸ਼ਵਾਸ ਰੱਖਦੇ ਹਨ। ਪਿਛਲੇ ਮਹੀਨੇ ਪਹਿਲਗਾਮ ਹਮਲੇ ਤੋਂ ਬਾਅਦ ਅੱਤਵਾਦੀਆਂ ਦੇ ਖ਼ਿਲਾਫ਼ ਚਲਾਇਆ ਗਿਆ ਆਪ੍ਰੇਸ਼ਨ ਸਿੰਦੂਰ ਭਾਰਤ ਵਿਚ ਅੱਤਵਾਦ ਫੈਲਾਉਣ ਵਾਲਿਆਂ ਨੂੰ ਕਰਾਰਾ ਜਵਾਬ ਹੈ। ਪਹਿਲਗਾਮ ਵਿਚ ਅੱਤਵਾਦੀਆਂ ਨੇ ਜੋ ਵੀ ਕੀਤਾ, ਉਹ ਮਨੁੱਖਤਾ 'ਤੇ ਹਮਲਾ ਸੀ ਅਤੇ ਅਸੀਂ ਹੁਣ ਅੱਤਵਾਦ ਦੇ ਖ਼ਿਲਾਫ਼ ਲੜਾਈ ਵਿਚ ਇੱਕਜੁੱਟ ਹਾਂ।
ਇਹ ਵੀ ਪੜ੍ਹੋ : ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਹੁਣ ਸਾਰੀ ਲੋਕੇਸ਼ਨ ਹੋਵੇਗੀ ਟ੍ਰੈਕ
ਸਿੱਕਮ ਦੇ ਸਥਾਪਨਾ ਦਿਵਸ ਦੇ ਗੋਲਡਨ ਜੁਬਲੀ ਸਮਾਰੋਹਾਂ ਵਿੱਚ ਸ਼ਾਮਲ ਹੋਣ ਲਈ ਮੋਦੀ ਦਾ ਗੰਗਟੋਕ ਦਾ ਪ੍ਰਸਤਾਵਿਤ ਦੌਰਾ ਖ਼ਰਾਬ ਮੌਸਮ ਕਾਰਨ ਰੱਦ ਕਰ ਦਿੱਤਾ ਗਿਆ। ਉਨ੍ਹਾਂ ਪੱਛਮੀ ਬੰਗਾਲ ਦੇ ਬਾਗਡੋਗਰਾ ਤੋਂ ਡਿਜੀਟਲ ਮਾਧਿਅਮ ਰਾਹੀਂ ਗੰਗਟੋਕ ਦੇ ਪਲਜੋਰ ਸਟੇਡੀਅਮ ਵਿੱਚ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪੀਐੱਮ ਮੋਦੀ ਨੇ ਕਿਹਾ ਮੈਂ ਗੰਗਟੋਕ ਵਿਚ ਸਿੱਕਮ ਦੇ ਸਥਾਪਨਾ ਦਿਵਸ ਸਮਾਗਮ ਦਾ ਹਿੱਸਾ ਬਣਨਾ ਚਾਹੁੰਦਾ ਸੀ ਪਰ ਮੌਸਮ ਨੇ ਇਸ ਵਿਚ ਵਿਘਨ ਪਾ ਦਿੱਤਾ। ਰਾਸ਼ਟਰੀ ਲੋਕਤੰਤਰੀ ਗੱਠਜੋੜ ਦੀ ਅਗਵਾਈ ਵਾਲੀ ਸਰਕਾਰ ਭਾਰਤ ਨੂੰ ਇਕ ਖੇਡ ਮਹਾਂਸ਼ਕਤੀ ਬਣਾਉਣ ਲਈ ਸਮਰਪਿਤ ਹੈ। ਉਹਨਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਿੱਕਮ ਸਹਿਤ ਉੱਤਰ-ਪੂਰਬ ਇਸ ਦਿਸ਼ਾ ਵਿਚ ਅੱਗੇ ਵੱਧਣ। ਸਿੱਕਮ ਵਿਚ ਸਾਹਸੀ ਖੇਡਾਂ ਦਾ ਕੇਂਦਰ ਬਣਨ ਦੀ ਸਮਰੱਥਾ ਹੈ।
ਇਹ ਵੀ ਪੜ੍ਹੋ : Passport ਬਣਵਾਉਣ ਵਾਲੇ ਲੋਕਾਂ ਲਈ ਵੱਡੀ ਖ਼ਬਰ : ਹੋਣਗੇ ਇਹ 5 ਵੱਡੇ ਬਦਲਾਅ
ਪੀਐੱਮ ਮੋਦੀ ਨੇ ਕਿਹਾ ਸਿੱਕਮ ਜੈਵਿਕ ਉਤਪਾਦਾਂ ਦੇ ਨਿਰਯਾਤ ਦੇ ਖੇਤਰ ਵਿਚ ਤਰੱਕੀ ਕਰ ਰਿਹਾ ਹੈ, ਜੋ ਰਾਜ ਲਈ ਵੱਡੀ ਪ੍ਰਾਪਤੀ ਹੈ। ਕੇਂਦਰ ਸਰਕਾਰ ਦਾ ਮੁੱਖ ਫੋਕਸ ਕਨੈਕਟੀਵਿਟੀ 'ਤੇ ਹੈ ਅਤੇ ਸੇਵੋਕੇ-ਰੰਗਪੋ ਪ੍ਰੋਜੈਕਟ ਰਾਜ ਨੂੰ ਦੇਸ਼ ਦੇ ਰੇਲ ਨੈੱਟਵਰਕ ਨਾਲ ਜੋੜੇਗਾ। ਉਨ੍ਹਾਂ ਕਿਹਾ ਕਿ ਸਿੱਕਮ ਜੈਵ ਵਿਭਿੰਨਤਾ ਨਾਲ ਭਰਪੂਰ ਹੈ ਅਤੇ ਇਸ ਨੇ ਕੁਦਰਤ ਸੰਭਾਲ ਵਿੱਚ ਇੱਕ ਮਿਸਾਲ ਕਾਇਮ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੀਰਵਾਰ ਨੂੰ ਖਰਾਬ ਮੌਸਮ ਕਾਰਨ ਸਿੱਕਮ ਦੇ ਸਥਾਪਨਾ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਲਈ ਗੰਗਟੋਕ ਨਹੀਂ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਪੱਛਮੀ ਬੰਗਾਲ ਦੇ ਬਾਗਡੋਗਰਾ ਤੋਂ ਵੀਡੀਓ ਕਾਨਫਰੰਸ ਰਾਹੀਂ ਸਿੱਕਮ ਦੇ ਲੋਕਾਂ ਨੂੰ ਸੰਬੋਧਨ ਕੀਤਾ।
ਇਹ ਵੀ ਪੜ੍ਹੋ : ਤੇਜ਼ ਤੂਫ਼ਾਨ ਨੇ ਮਚਾਈ ਤਬਾਹੀ, ਉੱਡ ਗਿਆ ਟੋਲ ਪਲਾਜ਼ਾ, ਮੱਚੀ ਹਫ਼ੜਾ-ਦਫ਼ੜੀ
Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਭਾਰਤ ਦਾ ਵਿਸ਼ਵ ਲਈ ਫੈਕਟਰੀਆਂ ਬਣਾਉਣ ਵੱਲ ਕਦਮ !
NEXT STORY