ਨੈਸ਼ਨਲ ਡੈਸਕ- 22 ਅਪ੍ਰੈਲ ਨੂੰ ਪਹਿਲਗਾਮ ਵਿਚ ਪਾਕਿਸਤਾਨ ਦੇ ਅੱਤਵਾਦੀਆਂ ਨੇ ਜੋ ਜ਼ਖਮ ਭਾਰਤ ਨੂੰ ਦਿੱਤੇ ਸਨ, ਉਸ ਦਾ ਜਵਾਬ ਭਾਰਤੀ ਫ਼ੌਜ ਨੇ ਸਟੀਕ ਤਰੀਕੇ ਨਾਲ ਦਿੱਤਾ ਹੈ। 6 ਅਤੇ 7 ਮਈ ਦੀ ਰਾਤ ਭਾਰਤੀ ਹਥਿਆਰਬੰਦ ਫ਼ੌਜ ਨੇ 'ਆਪ੍ਰੇਸ਼ਨ ਸਿੰਦੂਰ' ਤਹਿਤ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿਚ ਸਥਿਤ ਅੱਤਵਾਦੀ ਅੱਡਿਆਂ 'ਤੇ ਜ਼ਬਰਦਸਤ ਹਮਲਾ ਕੀਤਾ। ਘਾਤਕ ਡਰੋਨ ਅਤੇ ਮਿਜ਼ਾਈਲਾਂ ਦੀ ਮਦਦ ਨਾਲ 9 ਟਿਕਾਣਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਗਿਆ।
'ਆਪ੍ਰੇਸ਼ਨ ਸਿੰਦੂਰ' ਤਹਿਤ ਭਾਰਤੀ ਹਵਾਈ ਫ਼ੌਜ ਵਲੋਂ ਮੁਰਿਦਕੇ ਸਥਿਤ Markaz Tayyeba 'ਤੇ ਕੀਤੀ ਗਈ ਸਟੀਕ ਏਅਰਸਟ੍ਰਾਈਕ ਵਿਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਦੀ ਮੌਤ ਹੋ ਗਈ ਹੈ। ਸੂਤਰਾਂ ਮੁਤਾਬਕ ਮਾਰੇ ਗਏ ਅੱਤਵਾਦੀਆਂ ਵਿਚ ਸੰਗਠਨ ਦਾ ਸੀਨੀਅਰ ਕਮਾਂਡਰ ਹਾਫ਼ਿਜ ਅਬਦੁੱਲ ਮਲਿਕ ਅਤੇ ਇਕ ਹੋਰ ਰਣਨੀਤਕ ਆਪ੍ਰੇਸ਼ਨਸ ਦਾ ਮਾਸਟਰਮਾਈਂਡ ਮੁਦਰਿਸਰ ਸ਼ਾਮਲ ਹੈ। ਇਨ੍ਹਾਂ ਦੋਵੇਂ ਵੱਡੇ ਅੱਤਵਾਦੀਆਂ ਦੇ ਮਾਰੇ ਜਾਣ ਨੂੰ ਭਾਰਤ ਦੀ ਅੱਤਵਾਦ ਖਿਲਾਫ਼ ਫੈਸਲਾਕੁੰਨ ਕਾਰਵਾਈ ਮੰਨੀ ਜਾ ਰਹੀ ਹੈ।

ਇਹ ਜਵਾਬੀ ਕਾਰਵਾਈ ਕਿਉਂ ਜ਼ਰੂਰੀ ਸੀ?
22 ਅਪ੍ਰੈਲ ਨੂੰ ਕਸ਼ਮੀਰ ਦੇ ਸੈਰ-ਸਪਾਟਾ ਸਥਾਨ ਪਹਿਲਗਾਮ ਵਿਚ ਅੱਤਵਾਦੀਆਂ ਨੇ ਮਾਸੂਮ ਸੈਲਾਨੀਆਂ 'ਤੇ ਹਮਲਾ ਕੀਤਾ, ਜਿਸ 'ਚ 25 ਭਾਰਤੀ ਨਾਗਰਿਕਾਂ ਅਤੇ ਇਕ ਨੇਪਾਲੀ ਸੈਲਾਨੀ ਦੀ ਜਾਨ ਚਲੀ ਗਈ। ਇਸ ਹਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਖ਼ਤ ਰੁਖ਼ ਅਪਣਾਇਆ ਅਤੇ ਸਪੱਸ਼ਟ ਕੀਤਾ ਕਿ ਭਾਰਤ ਇਸ ਹਮਲੇ ਦਾ ਢੁਕਵਾਂ ਜਵਾਬ ਦੇਵੇਗਾ। 29 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਉੱਚ-ਪੱਧਰੀ ਮੀਟਿੰਗ ਵਿਚ ਫੌਜ ਨੂੰ ਕਾਰਵਾਈ ਕਰਨ ਦੀ ਖੁੱਲ੍ਹ ਦਿੱਤੀ ਗਈ ਸੀ। ਫੌਜ ਮੁਖੀਆਂ, ਸੀ. ਡੀ. ਐਸ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨਾਲ ਰਣਨੀਤੀ ਤੈਅ ਕੀਤੀ ਗਈ ਸੀ ਅਤੇ ਭਾਰਤ ਨੇ ਸਮੇਂ ਸਿਰ ਆਪਣਾ ਵਾਅਦਾ ਨਿਭਾਇਆ।
ਦੁਨੀਆ ਨੂੰ ਅੱਤਵਾਦ ਪ੍ਰਤੀ ਜ਼ੀਰੋ ਟਾਲਰੈਂਸ ਰਵੱਈਆ ਅਪਣਾਉਣਾ ਚਾਹੀਦਾ ਹੈ : ਜੈਸ਼ੰਕਰ
NEXT STORY