ਨਵੀਂ ਦਿੱਲੀ : ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' (ਇੰਡੀਆ) ਦੇ ਕਈ ਭਾਈਵਾਲ ਦਲਾਂ ਦੇ ਸੰਸਦ ਮੈਂਬਰਾਂ ਨੇ ਬਿਹਾਰ ਵਿੱਚ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਸੰਸਦ ਭਵਨ ਕੰਪਲੈਕਸ ਵਿੱਚ ਮਾਰਚ ਕੀਤਾ। ਵਿਰੋਧੀ ਆਗੂਆਂ ਨੇ ਮਹਾਤਮਾ ਗਾਂਧੀ ਦੀ ਮੂਰਤੀ ਤੋਂ ਸੰਸਦ ਭਵਨ ਦੇ 'ਮਕਰ ਦੁਆਰ' ਤੱਕ ਮਾਰਚ ਕੀਤਾ। ਇਸ ਵਿਰੋਧ ਪ੍ਰਦਰਸ਼ਨ ਵਿੱਚ ਕਾਂਗਰਸ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਸਮਾਜਵਾਦੀ ਪਾਰਟੀ, ਤ੍ਰਿਣਮੂਲ ਕਾਂਗਰਸ, ਰਾਸ਼ਟਰੀ ਜਨਤਾ ਦਲ ਅਤੇ ਕਈ ਹੋਰ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਹਿੱਸਾ ਲਿਆ।
ਇਹ ਵੀ ਪੜ੍ਹੋ - ਜੰਮੀ ਦੋ ਸਿਰਾਂ ਵਾਲੀ ਅਨੌਖੀ ਕੁੜੀ, ਦੇਖ ਡਾਕਟਰਾਂ ਦੇ ਉੱਡੇ ਹੋਸ਼
ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਮਾਰਚ ਦੌਰਾਨ ਇੱਕ ਵੱਡਾ ਬੈਨਰ ਵੀ ਚੁੱਕਿਆ ਹੋਇਆ ਸੀ, ਜਿਸ 'ਤੇ 'ਐੱਸਆਈਆਰ - ਲੋਕਤੰਤਰ 'ਤੇ ਹਮਲਾ' ਲਿਖਿਆ ਸੀ। ਉਨ੍ਹਾਂ ਨੇ 'ਐੱਸਆਈਆਰ ਵਾਪਸ ਲਓ' ਅਤੇ 'ਤਾਨਾਸ਼ਾਹੀ ਨਹੀਂ ਚਲੇਗੀ' ਦੇ ਨਾਅਰੇ ਲਗਾਏ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਮੰਗ ਹੈ ਕਿ ਇਸ ਮੁੱਦੇ 'ਤੇ ਸੰਸਦ ਵਿੱਚ ਚਰਚਾ ਹੋਣੀ ਚਾਹੀਦੀ ਹੈ। ਖੜਗੇ ਨੇ ਦੋਸ਼ ਲਗਾਇਆ ਕਿ ਸਰਕਾਰ ਗਰੀਬਾਂ ਦੇ ਵੋਟਿੰਗ ਅਧਿਕਾਰ ਨੂੰ ਖੋਹਣਾ ਚਾਹੁੰਦੀ ਹੈ ਅਤੇ ਸਿਰਫ ਕੁਝ ਕੁ ਕੁਲੀਨ ਲੋਕਾਂ ਨੂੰ ਵੋਟਿੰਗ ਅਧਿਕਾਰ ਦੇਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਦਮ ਲੋਕਤੰਤਰ ਨੂੰ ਨੁਕਸਾਨ ਪਹੁੰਚਾਉਂਦਾ ਹੈ। ਕਾਂਗਰਸ ਪ੍ਰਧਾਨ ਖੜਗੇ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਸੰਵਿਧਾਨ ਦੇ ਤਹਿਤ ਕੰਮ ਨਹੀਂ ਕਰ ਰਹੀ ਹੈ।
ਇਹ ਵੀ ਪੜ੍ਹੋ - 4 ਦਿਨ ਬੰਦ ਰਹੇਗੀ ਬਿਜਲੀ! ਪ੍ਰਭਾਵਿਤ ਹੋਣਗੇ ਇਹ ਇਲਾਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿੰਦੀ-ਚੀਨੀ ਭਾਈ-ਭਾਈ ? ਅਜੇ ਨਹੀਂ, ਪਰ ‘ਬਿਜਨੈੱਸ ਭਾਈ’ ਸੰਭਵ!
NEXT STORY