ਨਵੀਂ ਦਿੱਲੀ- ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' (ਇੰਡੀਆ) ਦੀਆਂ ਕਈ ਸੰਘਟਕ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਅਡਾਨੀ ਸਮੂਹ ਨਾਲ ਜੁੜੇ ਮੁੱਦੇ ਨੂੰ ਲੈ ਕੇ ਬੁੱਧਵਾਰ ਨੂੰ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ ਕੀਤਾ ਅਤੇ ਮਾਮਲੇ ਦੀ ਜਾਂਚ ਲਈ ਸੰਯੁਕਤ ਸੰਸਦੀ ਕਮੇਟੀ (ਜੇ. ਪੀ. ਸੀ) ਦੇ ਗਠਨ ਦੀ ਮੰਗ ਕੀਤੀ। ਕਾਂਗਰਸ, ਰਾਸ਼ਟਰੀ ਜਨਤਾ ਦਲ (ਆਰ. ਜੇ. ਡੀ) ਅਤੇ ਕੁਝ ਹੋਰ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਜਵਾਬਦੇਹੀ ਦੀ ਮੰਗ ਕੀਤੀ।
ਵਿਰੋਧੀ ਧਿਰ ਦੇ ਸੰਸਦ ਮੈਂਬਰ ਸੰਸਦ ਭਵਨ ਦੇ ‘ਮਕਰ ਗੇਟ’ ਨੇੜੇ ਇਕੱਠੇ ਹੋਏ ਅਤੇ ਨਾਅਰੇਬਾਜ਼ੀ ਕੀਤੀ। ਅਮਰੀਕੀ ਵਕੀਲਾਂ ਵੱਲੋਂ ਅਡਾਨੀ ਸਮੂਹ ਦੇ ਮੁਖੀ ਗੌਤਮ ਅਡਾਨੀ ਅਤੇ ਕੰਪਨੀ ਦੇ ਹੋਰ ਅਧਿਕਾਰੀਆਂ ਨੂੰ ਰਿਸ਼ਵਤਖੋਰੀ ਅਤੇ ਧੋਖਾਧੜੀ ਦੇ ਦੋਸ਼ਾਂ 'ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਕਾਂਗਰਸ ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਦੋਸ਼ਾਂ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ ਦੀ ਮੰਗ ਕਰ ਰਹੀਆਂ ਹਨ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਹਾਲ ਹੀ 'ਚ ਇਸ ਮਾਮਲੇ 'ਚ ਉਦਯੋਗਪਤੀ ਗੌਤਮ ਅਡਾਨੀ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਸੀ। ਓਧਰ ਅਡਾਨੀ ਗਰੁੱਪ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ।
ਰਾਹੁਲ ਦਾ ਸੰਭਲ ਦੌਰਾ; ਪ੍ਰਸ਼ਾਸਨ ਨੇ ਰੋਕਣ ਲਈ ਕੀਤੀ ਪੂਰੀ ਤਿਆਰੀ
NEXT STORY