ਮੁੰਬਈ (ਭਾਸ਼ਾ)- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਲਈ 11 ਕਰੋੜ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਸੀ। 11 ਕਰੋੜ ਰੁਪਏ ਦਾ ਇਨਾਮ ਦੇਣ ਦੇ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸਰਕਾਰ ਦੇ ਐਲਾਨ ’ਤੇ ਮਹਾਰਾਸ਼ਟਰ ਦੀਆਂ ਵਿਰੋਧੀ ਪਾਰਟੀਆਂ ਕਾਂਗਰਸ ਤੇ ਸ਼ਿਵ ਸੈਨਾ ਨੇ ਸਵਾਲ ਉਠਾਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਅਜਿਹਾ ਕਰ ਕੇ ਸਰਕਾਰ ਆਪਣੀ ਪਿੱਠ ਥਾਪੜਨਾ ਚਾਹੁੰਦੀ ਹੈ।
ਇਹ ਵੀ ਪੜ੍ਹੋ- ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 35 ਸਾਲ ਪਾਰਟੀ ਦਾ ਸਾਥ ਦੇਣ ਤੋਂ ਬਾਅਦ ਫੜਿਆ 'ਆਪ' ਦਾ ਪੱਲਾ
ਵਿਰੋਧੀ ਪਾਰਟੀਆਂ ਨੇ ਕਿਹਾ ਕਿ ਸਾਨੂੰ ਕ੍ਰਿਕਟਰਾਂ ਦੀ ਪ੍ਰਾਪਤੀ ’ਤੇ ਮਾਣ ਹੈ ਪਰ ਸੂਬੇ ਦੇ ਸਰਕਾਰੀ ਖਜ਼ਾਨੇ ’ਚੋਂ 11 ਕਰੋੜ ਰੁਪਏ ਨਹੀਂ ਦੇਣੇ ਚਾਹੀਦੇ ਸਨ। ਮੁੱਖ ਮੰਤਰੀ ਇਹ ਰਕਮ ਆਪਣੀ ਜੇਬ ’ਚੋਂ ਦਿੰਦੇ ਤਾਂ ਫਿਰ ਅਸੀਂ ਮੰਨਦੇ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਪ੍ਰਵੀਨ ਨੇ ਕਾਂਗਰਸ ’ਤੇ ਇਸ ਮੁੱਦੇ ਦਾ ਸਿਆਸੀਕਰਨ ਕਰਨ ਦਾ ਦੋਸ਼ ਲਾਉਂਦਿਆਂ ਜਵਾਬੀ ਹਮਲਾ ਕੀਤਾ।
ਇਹ ਵੀ ਪੜ੍ਹੋ- ਚੈਂਪੀਅਨ ਟੀਮ 'ਤੇ ਵਰ੍ਹ ਰਿਹਾ ਪੈਸਿਆਂ ਦਾ ਮੀਂਹ, BCCI ਤੋਂ ਬਾਅਦ ਹੁਣ ਮਹਾਰਾਸ਼ਟਰ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੂਰਤ ’ਚ ਡਿੱਗੀ 6 ਮੰਜ਼ਿਲਾ ਇਮਾਰਤ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ
NEXT STORY