ਨਵੀਂ ਦਿੱਲੀ- ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਗਠਜੋੜ ਅਤੇ ਘੱਟੋ ਘੱਟ ਸਾਂਝਾ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਵਿਰੋਧੀ ਪਾਰਟੀਆਂ ਨੇ ਦਿੱਲੀ 'ਚ 27 ਫਰਵਰੀ ਨੂੰ ਬੈਠਕ ਬੁਲਾਈ ਹੈ। ਇਸ ਬੈਠਕ 'ਚ ਕਾਂਗਰਸ, ਟੀ. ਡੀ. ਪੀ, ਰਾਜਦ ਸਮੇਤ ਕਈ ਹੋਰ ਰਾਜਨੀਤਿਕ ਪਾਰਟੀਆਂ ਸ਼ਾਮਿਲ ਹੋਣਗੀਆਂ, ਪਰ ਖੱਬੇ ਪੱਖੀ ਪਾਰਟੀਆਂ ਨੇ ਇਸ ਬੈਠਕ 'ਚ ਸ਼ਾਮਿਲ ਹੋਣ ਤੋਂ ਮਨ੍ਹਾ ਕਰ ਦਿੱਤਾ ਹੈ। ਸੰਸਦ ਭਵਨ ਅਨੈਕਸੀ 'ਚ ਹੋਣ ਵਾਲੀ ਇਸ ਬੈਠਕ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੋਂ ਇਲਾਵਾ ਪਾਰਟੀ ਦੇ ਦੂਜੇ ਵੱਡੇ ਨੇਤਾ ਵੀ ਹਿੱਸਾ ਲੈਣ ਦੀ ਉਮੀਦ ਹੈ। ਇਸ ਲਈ ਪਾਰਟੀ ਨੇ 26 ਫਰਵਰੀ ਨੂੰ ਗੁਜਰਾਤ ਦੇ ਅਹਿਮਦਾਬਾਦ 'ਚ ਹੋਣ ਵਾਲੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਨੂੰ 28 ਫਰਵਰੀ ਦੇ ਲਈ ਟਾਲ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਵਿਰੋਧੀ ਪਾਰਟੀਆਂ 13 ਫਰਵਰੀ ਨੂੰ ਐੱਨ. ਸੀ. ਪੀ. ਦੇ ਪ੍ਰਧਾਨ ਸ਼ਾਰਦ ਪਵਾਰ ਦੇ ਘਰ ਬੈਠਕ ਕੀਤੀ ਸੀ। 27 ਫਰਵਰੀ ਨੂੰ ਹੋਣ ਵਾਲੀ ਬੈਠਕ 'ਚ ਸਾਂਝੇ ਪ੍ਰੋਗਰਾਮ ਦੇ ਰਾਹੀਂ ਵਿਰੋਧੀ ਲੋਕ ਸਭਾ ਚੋਣਾਂ ਨੂੰ ਲੈ ਕੇ ਸੀਟਾਂ ਦੀ ਵੰਡ ਦਾ ਤਾਲਮੇਲ ਕੀਤਾ ਜਾਵੇਗਾ।
ਹਰਿਆਣਾ ਬਜਟ: ਵਿੱਤ ਮੰਤਰੀ ਨੇ ਕਿਸਾਨਾਂ ਨੂੰ ਦਿੱਤੀ ਇਹ ਸੌਗਾਤ
NEXT STORY