ਨਵੀਂ ਦਿੱਲੀ, (ਭਾਸ਼ਾ)- ਵਿਰੋਧੀ ਧਿਰ ਦੀਆਂ ਪਾਰਟੀਆਂ ਮੁੱਖ ਚੋਣ ਕਮਿਸ਼ਨਰ (ਸੀ. ਈ. ਸੀ.) ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦਾ ਪ੍ਰਸਤਾਵ ਲਿਆਉਣ ਸਬੰਧੀ ਨੋਟਿਸ ਲੋਕ ਸਭਾ ਸਪੀਕਰ ਅਤੇ ਰਾਜ ਸਭਾ ਦੇ ਚੇਅਰਮੈਨ ਵੱਲੋਂ ਰੱਦ ਕੀਤੇ ਜਾਣ ਤੋਂ ਬਾਅਦ ਹੁਣ ਇਕ ਨਵਾਂ ਨੋਟਿਸ ਦੇਣ ਦੀ ਯੋਜਨਾ ਬਣਾ ਰਹੀਆਂ ਹਨ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ।
ਉੱਚ ਪੱਧਰੀ ਸੂਤਰਾਂ ਨੇ ਦੱਸਿਆ ਕਿ ਕਈ ਵਿਰੋਧੀ ਪਾਰਟੀਆਂ ਦੇ ਨੇਤਾ ਗੱਲਬਾਤ ਕਰ ਰਹੇ ਹਨ ਅਤੇ ਕਾਂਗਰਸ, ਤ੍ਰਿਣਮੂਲ ਕਾਂਗਰਸ, ਸਮਾਜਵਾਦੀ ਪਾਰਟੀ (ਸਪਾ) ਅਤੇ ਦ੍ਰਵਿੜ ਮੁਨੇਤਰ ਕਸ਼ਗਮ (ਡੀ. ਐੱਮ. ਕੇ.) ਸਮੇਤ ਵੱਖ-ਵੱਖ ਪਾਰਟੀਆਂ ਦੇ ਘੱਟੋ-ਘੱਟ 5 ਸੀਨੀਅਰ ਸੰਸਦ ਮੈਂਬਰ ਨਵੇਂ ਨੋਟਿਸ ਦਾ ਖਰੜਾ ਤਿਆਰ ਕਰਨ ’ਤੇ ਕੰਮ ਕਰ ਰਹੇ ਹਨ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਅਜੇ ਤੱਕ ਇਹ ਤੈਅ ਨਹੀਂ ਹੋਇਆ ਹੈ ਕਿ ਨੋਟਿਸ ਕਿਸ ਸਦਨ ’ਚ ਪੇਸ਼ ਕੀਤਾ ਜਾਵੇਗਾ ਜਾਂ ਕੀ ਇਸ ਨੂੰ ਪਿਛਲੀ ਵਾਰ ਵਾਂਗ ਦੋਵਾਂ ਸਦਨਾਂ ’ਚ ਪੇਸ਼ ਕੀਤਾ ਜਾਵੇਗਾ।
ਰਾਤੋਂ ਰਾਤ ਮਹਿੰਗੀ ਹੋਈ ਪ੍ਰਾਪਰਟੀ! ਸਰਕਾਰ ਨੇ ਵਧਾਏ ਸਰਕਲ ਰੇਟ
NEXT STORY