ਨਵੀਂ ਦਿੱਲੀ- 18ਵੀਂ ਲੋਕ ਸਭਾ ਦੇ ਨਵੇਂ ਸਪੀਕਰ ਦੀ ਚੋਣ ਲਈ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਦੇ ਉਮੀਦਵਾਰ ਬਿਨਾਂ ਵਿਰੋਧ ਦੇ ਚੁਣੇ ਜਾਣ ਦੀ ਸੰਭਾਵਨਾ ਬਣ ਰਹੀ ਹੈ। ਇਸ ਅਹੁਦੇ ਲਈ ਨਾਮਜ਼ਦਗੀ ਸ਼ੁਰੂ ਹੋਣ ਤੋਂ ਪਹਿਲਾਂ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਵਿਰੋਧੀ ਗਠਜੋੜ 'ਇੰਡੀਆ' ਦੇ ਲੋਕ ਸਭਾ ਸਪੀਕਰ ਦੀ ਚੋਣ ਲੜਨ ਦੀ ਸੰਭਾਵਨਾ ਨਹੀਂ ਹੈ। ਹਾਲਾਂਕਿ ਵਿਰੋਧੀ ਧਿਰ ਦੀ ਮੰਗ ਹੈ ਕਿ ਡਿਪਟੀ ਸਪੀਕਰ ਚੁਣਨ ਵਿਚ ਉਨ੍ਹਾਂ ਦੀ ਰਾਏ ਦਾ ਧਿਆਨ ਰੱਖਿਆ ਜਾਵੇ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਦੇਰ ਰਾਤ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਗੱਲ ਕੀਤੀ ਅਤੇ ਇਸ ਮੁੱਦੇ 'ਤੇ ਵਿਰੋਧੀ ਧਿਰ ਦਾ ਸਮਰਥਨ ਮੰਗਿਆ। ਸੂਤਰਾਂ ਨੇ ਦੱਸਿਆ ਕਿ ਰਾਜਨਾਥ ਸਿੰਘ ਨੇ ਹਾਲਾਂਕਿ ਡਿਪਟੀ ਸਪੀਕਰ ਦੀ ਮੰਗ 'ਤੇ ਕੋਈ ਭਰੋਸਾ ਨਹੀਂ ਦਿੱਤਾ। ਪਿਛਲੇ ਕਾਰਜਕਾਲ ਵਿਚ ਲੋਕ ਸਭਾ ਵਿਚ ਕੋਈ ਵੀ ਡਿਪਟੀ ਸਪੀਕਰ ਨਹੀਂ ਸੀ।
ਇਹ ਵੀ ਪੜ੍ਹੋ- ਸੈਰੋਗੇਸੀ ਜ਼ਰੀਏ ਬੱਚੇ ਨੂੰ ਜਨਮ ਦੇਣ ਵਾਲੀਆਂ ਸਰਕਾਰੀ ਮਹਿਲਾ ਕਰਮੀਆਂ ਲਈ ਅਹਿਮ ਖ਼ਬਰ
ਲੋਕ ਸਭਾ ਸਪੀਕਰ ਦੇ ਅਹੁਦੇ ਲਈ NDA ਉਮੀਦਵਾਰ ਵੱਲੋਂ ਮੰਗਲਵਾਰ ਨੂੰ ਨਾਮਜ਼ਦਗੀ ਦਾਖਲ ਕੀਤੀ ਜਾਵੇਗੀ। ਖੜਗੇ ਤੋਂ ਇਲਾਵਾ ਸਿੰਘ ਨੇ ਦ੍ਰਵਿੜ ਮੁਨੇਤਰ ਕੜਗਮ (ਡੀ. ਐਮ. ਕੇ) ਦੇ ਨੇਤਾ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ. ਕੇ ਸਟਾਲਿਨ ਸਮੇਤ ਹੋਰ ਵਿਰੋਧੀ ਨੇਤਾਵਾਂ ਨਾਲ ਵੀ ਸਹਿਮਤੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚ ਗੱਲਬਾਤ ਕੀਤੀ। ਐਨ. ਡੀ. ਏ ਨੂੰ ਲੋਕ ਸਭਾ ਵਿਚ ਸਪੱਸ਼ਟ ਬਹੁਮਤ ਹਾਸਲ ਹੈ। ਹਾਲਾਂਕਿ ਉਨ੍ਹਾਂ ਨੇ ਅਜੇ ਤੱਕ ਲੋਕ ਸਭਾ ਉਮੀਦਵਾਰ ਦੇ ਨਾਂ ਬਾਰੇ ਕੋਈ ਸੰਕੇਤ ਨਹੀਂ ਦਿੱਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ 17ਵੀਂ ਲੋਕ ਸਭਾ ਵਿਚ ਸਪੀਕਰ ਦੀ ਭੂਮਿਕਾ ਨਿਭਾਉਣ ਵਾਲੇ ਓਮ ਬਿਰਲਾ ਨੂੰ ਇਕ ਵਾਰ ਫਿਰ ਤੋਂ ਇਹ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਹਾਲਾਂਕਿ ਇਸ ਸਬੰਧ 'ਚ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਿਹਤ ਜ਼ਿਆਦਾ ਵਿਗੜਣ ਤੋਂ ਬਾਅਦ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਖ਼ਤਮ ਕੀਤੀ ਭੁੱਖ ਹੜਤਾਲ
NEXT STORY