ਨੈਸ਼ਨਲ ਡੈਸਕ: ਮਣੀਪੁਰ ਨੂੰ ਲੈ ਕੇ ਸੰਸਦ 'ਚ ਚੱਲ ਰਹੇ ਹੰਗਾਮੇ ਦੇ ਵਿਚਕਾਰ, ਨਵੇਂ ਬਣੇ ਵਿਰੋਧੀ ਗਠਜੋੜ I.N.D.I.A. ਦੇ ਮੈਂਬਰ ਮੋਦੀ ਸਰਕਾਰ ਦੇ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ। ਵਿਰੋਧੀ ਨੇਤਾਵਾਂ ਦਾ ਮੰਨਣਾ ਹੈ ਕਿ ਬੇਭਰੋਸਗੀ ਮਤਾ ਸਰਕਾਰ ਨੂੰ ਮਣੀਪੁਰ 'ਤੇ ਲੰਬੀ ਚਰਚਾ ਕਰਨ ਲਈ ਮਜ਼ਬੂਰ ਕਰੇਗਾ ਜਿਸ ਦੌਰਾਨ ਪ੍ਰਧਾਨ ਮੰਤਰੀ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਗੁਰਬਾਣੀ ਪ੍ਰਸਾਰਣ ਮਾਮਲਾ: ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ, ਰੱਖੀਆਂ ਇਹ ਮੰਗਾਂ
ਸੂਤਰਾਂ ਮੁਤਾਬਕ ਕਾਂਗਰਸ ਨੇ ਆਪਣੇ ਲੋਕ ਸਭਾ ਸੰਸਦ ਮੈਂਬਰਾਂ ਨੂੰ ਤਿੰਨ ਲਾਈਨਾਂ ਵਾਲਾ ਵ੍ਹਿਪ ਜਾਰੀ ਕਰ ਕੇ ਕਾਂਗਰਸ ਸੰਸਦੀ ਕਮੇਟੀ ਦੇ ਸਾਰੇ ਕਾਂਗਰਸੀ ਲੋਕ ਸਭਾ ਸੰਸਦ ਮੈਂਬਰਾਂ ਨੂੰ ਬੁੱਧਵਾਰ ਸਵੇਰੇ 10.30 ਵਜੇ ਤੱਕ ਸੰਸਦ ਭਵਨ ਸਥਿਤ ਸੀਪੀਪੀ ਦਫ਼ਤਰ ਵਿਚ ਹਾਜ਼ਰ ਹੋਣ ਦੀ ਬੇਨਤੀ ਕੀਤੀ ਹੈ। ਕਾਂਗਰਸ ਦੇ ਲੋਕ ਸਭਾ ਲੀਡਰ ਅਧੀਰ ਰੰਜਨ ਚੌਧਰੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਵਿਰੋਧੀ ਪਾਰਟੀਆਂ ਭਲਕੇ ਲੋਕ ਸਭਾ ਵਿਚ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣਗੀਆਂ।
ਇਹ ਖ਼ਬਰ ਵੀ ਪੜ੍ਹੋ - ਮੁੱਖ ਮੰਤਰੀ ਮਾਨ ਦਾ ਰਾਜਪਾਲ ਪੁਰੋਹਿਤ 'ਤੇ ਪਲਟਵਾਰ, ਕਿਹਾ - "ਥੋੜ੍ਹਾ ਇੰਤਜ਼ਾਰ ਕਰੋ..."
50 ਮੈਂਬਰਾਂ ਦਾ ਸਮਰਥਨ ਜ਼ਰੂਰੀ
ਇਸ ਬੇਭਰੋਸਗੀ ਮਤੇ ਨੂੰ ਪੇਸ਼ ਕਰਨ ਲਈ ਵਿਰੋਧੀ ਧਿਰ ਦੇ ਕਰੀਬ 50 ਸੰਸਦ ਮੈਂਬਰਾਂ ਦਾ ਸਮਰਥਨ ਹੋਣਾ ਜ਼ਰੂਰੀ ਹੈ। ਇਸ ਮੁੱਦੇ 'ਤੇ ਵਿਰੋਧੀ ਪਾਰਟੀਆਂ ਵਿਚਾਲੇ ਸਹਿਮਤੀ ਬਣ ਗਈ ਹੈ ਅਤੇ ਘੱਟੋ-ਘੱਟ 50 ਮੈਂਬਰਾਂ ਦੇ ਦਸਤਖ਼ਤ ਇਕੱਠੇ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਜੇਕਰ ਸੰਸਦ ਵਿਚ ਬੇਭਰੋਸਗੀ ਮਤਾ ਲਿਆਂਦਾ ਜਾਂਦਾ ਹੈ ਅਤੇ ਸਦਨ ਵਿਚ 51% ਸੰਸਦ ਮੈਂਬਰ ਇਸ ਦੇ ਹੱਕ ਵਿਚ ਵੋਟ ਦਿੰਦੇ ਹਨ, ਤਾਂ ਇਹ ਪਾਸ ਹੋ ਜਾਂਦਾ ਹੈ ਅਤੇ ਮੰਨਿਆ ਜਾਂਦਾ ਹੈ ਕਿ ਸਰਕਾਰ ਆਪਣਾ ਬਹੁਮਤ ਗੁਆ ਚੁੱਕੀ ਹੈ ਅਤੇ ਉਸ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਸਰਕਾਰ ਨੂੰ ਜਾਂ ਤਾਂ ਭਰੋਸੇ ਦਾ ਮਤਾ ਲਿਆ ਕੇ ਸਦਨ ਵਿਚ ਆਪਣਾ ਬਹੁਮਤ ਸਾਬਤ ਕਰਨਾ ਪੈਂਦਾ ਹੈ ਜਾਂ ਵਿਰੋਧੀ ਧਿਰ ਬੇਭਰੋਸਗੀ ਮਤਾ ਲਿਆ ਕੇ ਸਰਕਾਰ ਨੂੰ ਆਪਣਾ ਬਹੁਮਤ ਸਾਬਤ ਕਰਨ ਲਈ ਕਹਿ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਓਡੀਸ਼ਾ ਦੇ ਮੰਤਰੀ ਨੇ ਸਿਲੀਕਾਨ ਵੈਲੀ 'ਚ ਰੱਖਿਆ ਜਗਨਨਾਥ ਮੰਦਰ ਦਾ ਨੀਂਹ ਪੱਥਰ
NEXT STORY