ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਸੋਸ਼ਲ ਮੀਡੀਆ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਬਾਰੇ ਵਾਇਰਲ ਹੋ ਰਹੇ ਇੱਕ ਆਦੇਸ਼ ਨੂੰ ਪੂਰੀ ਤਰ੍ਹਾਂ ਫਰਜ਼ੀ ਕਰਾਰ ਦਿੱਤਾ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਵੱਲੋਂ ਅਜਿਹਾ ਕੋਈ ਵੀ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ।
ਦੱਸ ਦੇਈਏ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਕਥਿਤ ਆਦੇਸ਼ ਵਿੱਚ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਹੋਏ ਅਚਾਨਕ ਵਾਧੇ ਕਾਰਨ ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਨੇ ਤੇਲ ਮਹਿੰਗਾ ਕਰਨ ਦਾ ਫੈਸਲਾ ਲਿਆ ਹੈ। ਇਸ ਸੰਦੇਸ਼ ਅਨੁਸਾਰ ਪੈਟਰੋਲ 10 ਰੁਪਏ ਪ੍ਰਤੀ ਲੀਟਰ ਮਹਿੰਗਾ ਅਤੇ ਡੀਜ਼ਲ 12.50 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਜਾਵੇਗਾ।
PIB ਫੈਕਟ ਚੈੱਕ
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ ਪੀ.ਆਈ.ਬੀ. ਫੈਕਟ ਚੈੱਕ ਟੀਮ ਨੇ ਬੁੱਧਵਾਰ ਨੂੰ ਇਸ ਵਾਇਰਲ ਹੋ ਰਹੇ ਪੱਤਰ ਦੀ ਜਾਂਚ ਕੀਤੀ ਅਤੇ ਇਸਨੂੰ ਝੂਠਾ ਪਾਇਆ। ਸਰਕਾਰ ਨੇ ਮੁੜ ਦੁਹਰਾਇਆ ਕਿ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਕੋਈ ਆਦੇਸ਼ ਜਾਰੀ ਨਹੀਂ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸਰਕਾਰ ਨੇ ਮੰਗਲਵਾਰ ਨੂੰ ਵੀ ਇਹ ਸਪੱਸ਼ਟ ਕੀਤਾ ਸੀ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦੇ ਕਿਸੇ ਵੀ ਪ੍ਰਸਤਾਵ 'ਤੇ ਵਿਚਾਰ ਨਹੀਂ ਕੀਤਾ ਜਾ ਰਿਹਾ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਜਿਹੀਆਂ ਅਫਵਾਹਾਂ 'ਤੇ ਵਿਸ਼ਵਾਸ ਨਾ ਕਰਨ ਅਤੇ ਸਿਰਫ਼ ਅਧਿਕਾਰਤ ਸਰੋਤਾਂ ਤੋਂ ਮਿਲੀ ਜਾਣਕਾਰੀ 'ਤੇ ਹੀ ਭਰੋਸਾ ਕਰਨ।
ਮੁੰਬਈ ਹਮਲਾ ਮਾਮਲੇ 'ਚ ਬਰੀ ਵਿਅਕਤੀ ਨੂੰ ਆਟੋ ਰਿਕਸ਼ਾ ਚਲਾਉਣ ਲਈ PCC ਜਾਰੀ ਕਰਨ ਤੋਂ ਇਨਕਾਰ
NEXT STORY