ਗਾਜ਼ੀਆਬਾਦ - ਕਾਂਵੜ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹਾ ਅਧਿਕਾਰੀ ਇੰਦਰ ਵਿਕਰਮ ਸਿੰਘ ਨੇ ਗਾਜ਼ੀਆਬਾਦ ਦੇ ਸਾਰੇ ਸਕੂਲ 29 ਜੁਲਾਈ ਤੋਂ 2 ਅਗਸਤ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਟਰੈਫਿਕ ਵਿਭਾਗ ਨੇ 22 ਅਗਸਤ ਤੋਂ ਜ਼ਿਲ੍ਹੇ ਵਿੱਚ ਡਾਇਵਰਸ਼ਨ ਪਲਾਨ ਪਹਿਲਾਂ ਹੀ ਲਾਗੂ ਕਰ ਦਿੱਤਾ ਸੀ। ਪੁਲਸ ਕਮਿਸ਼ਨਰੇਟ ਵੱਲੋਂ ਕਾਂਵੜ ਮਾਰਗ ’ਤੇ ਵਾਧੂ ਪੁਲਸ ਬਲ ਤਾਇਨਾਤ ਕੀਤੇ ਗਏ ਹਨ। 22 ਜੁਲਾਈ ਤੋਂ ਸ਼ੁਰੂ ਹੋ ਰਹੇ ਸ਼ਰਾਵਣ ਮਹੀਨੇ ਅਤੇ 2 ਅਗਸਤ ਨੂੰ ਮੁੱਖ ਜਲਾਭਿਸ਼ੇਕ ਸ਼ਿਵਰਾਤਰੀ ਹੋਣ ਕਾਰਨ ਵੱਡੀ ਗਿਣਤੀ ਵਿੱਚ ਸ਼ਿਵ ਭਗਤ ਹਰਿਦੁਆਰ ਤੋਂ ਗਾਜ਼ੀਆਬਾਦ ਸਰਹੱਦ ਰਾਹੀਂ ਰਾਜਸਥਾਨ, ਹਰਿਆਣਾ, ਦਿੱਲੀ ਸਮੇਤ ਵੱਖ-ਵੱਖ ਰਾਜਾਂ ਅਤੇ ਜ਼ਿਲ੍ਹਿਆਂ ਵਿੱਚ ਜਲ ਲੈ ਕੇ ਜਾਂਦੇ ਹਨ।
ਇਹ ਵੀ ਪੜ੍ਹੋ- ਐਪਲ ਦਾ ਵੱਡਾ ਐਲਾਨ, iPhone13 ਤੋਂ iPhone15 ਸੀਰੀਜ਼ ਹੋਏ ਸਸਤੇ, ਜਾਣੋ ਕਿੰਨੀਆਂ ਘਟੀਆਂ ਕੀਮਤਾਂ
ਵਾਹਨਾਂ ਦੀ ਆਵਾਜਾਈ 'ਤੇ ਪੂਰੀ ਤਰ੍ਹਾਂ ਪਾਬੰਦੀ
ਕਾਂਵੜ ਯਾਤਰਾ ਨੂੰ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ 22 ਜੁਲਾਈ ਦੀ ਰਾਤ ਤੋਂ ਭਾਰੀ ਵਾਹਨਾਂ ਦੀ ਆਵਾਜਾਈ ਅਤੇ 26 ਜੁਲਾਈ ਦੀ ਰਾਤ ਤੋਂ ਛੋਟੇ ਅਤੇ ਹਲਕੇ ਵਾਹਨਾਂ ਦੀ ਆਵਾਜਾਈ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜਿਸ ਅਨੁਸਾਰ ਗਾਜ਼ੀਆਬਾਦ ਜ਼ਿਲ੍ਹੇ ਦੇ ਸਕੂਲਾਂ ਵਿੱਚ ਬੱਸਾਂ, ਬੱਚਿਆਂ ਦੀ ਸੁਰੱਖਿਆ ਅਤੇ ਆਵਾਜਾਈ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਵਿੱਚ ਚੱਲ ਰਹੇ ਸਾਰੇ ਸਕੂਲ 29 ਜੁਲਾਈ ਤੋਂ 2 ਅਗਸਤ ਤੱਕ ਬੰਦ ਰਹਿਣਗੇ।
ਇਹ ਵੀ ਪੜ੍ਹੋ- BSNL ਵੱਲੋਂ ਆਪਣੇ ਗਾਹਕਾਂ ਨੂੰ 3ਜੀ ਸਿਮ ਨੂੰ 4ਜੀ ਵਜੋਂ ਅਪਗਰੇਡ ਕਰਵਾਉਣ ਦੀ ਅਪੀਲ
ਇਹ ਜਾਣਕਾਰੀ ਜ਼ਿਲ੍ਹਾ ਸਕੂਲ ਇੰਸਪੈਕਟਰ ਨੇ ਜਾਰੀ ਕੀਤੀ
ਇਹ ਪੱਤਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਾਰੇ ਸਕੂਲਾਂ ਨੂੰ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਕੂਲ ਇੰਸਪੈਕਟਰ ਨੇ ਹਦਾਇਤ ਕੀਤੀ ਹੈ ਕਿ ਸਮੂਹ ਪ੍ਰਾਇਮਰੀ, ਅੱਪਰ ਪ੍ਰਾਇਮਰੀ, ਸੈਕੰਡਰੀ, ਸੀ.ਬੀ.ਐਸ.ਈ., ਆਈ.ਸੀ.ਐਸ.ਈ., ਤਕਨੀਕੀ ਸਿੱਖਿਆ, ਉਚੇਰੀ ਸਿੱਖਿਆ, ਬੋਰਡ ਨਾਲ ਸਬੰਧਤ ਸਾਰੇ ਵਿਦਿਅਕ ਅਦਾਰਿਆਂ ਅਤੇ ਮਦਰੱਸਿਆਂ, ਸੰਸਕ੍ਰਿਤ ਬੋਰਡ ਦੇ ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਪਰੋਕਤ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਧੀ ਨੂੰ ਤੜਫਦਿਆਂ ਦੇਖ ਬਚਾਉਣ ਲਈ ਦੌੜੀ ਮਾਂ, ਕਰੰਟ ਲੱਗਣ ਕਾਰਨ ਦੋਵਾਂ ਦੀ ਹੋਈ ਮੌਤ
NEXT STORY