ਬਾਰਪੇਟਾ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਅਸਾਮ ਦੇ ਮੁੱਖ ਮੰਤਰੀ ਹਿੰਮਤ ਵਿਸ਼ਵ ਸ਼ਰਮਾ ਵੱਲੋਂ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਹੁਕਮ ਦਿੱਤਾ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਮੁੱਖ ਮੰਤਰੀ ਦੇ ਦਿਲ 'ਚ ਡਰ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪੋਸਟ ਲਈ ਵੀ ਮੁੱਖ ਮੰਤਰੀ ਦੀ ਨਿੰਦਾ ਕੀਤੀ, ਜਿਸ 'ਚ ਮੁੱਖ ਮੰਤਰੀ ਨੇ ਦਲਿਤਾਂ ਅਤੇ ਪੱਛੜੀਆਂ ਜਾਤੀਆਂ ਬਾਰੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ।
ਰਾਹੁਲ ਗਾਂਧੀ ਨੇ ਸਭਾ 'ਚ ਕਿਹਾ, 'ਉਹ ਹੁਣ ਮੇਰੇ ਖ਼ਿਲਾਫ਼ ਕੇਸ ਦਰਜ ਕਰ ਰਹੇ ਹਨ। ਇਹ ਮਾਮਲਾ ਉਨ੍ਹਾਂ ਦੇ ਦਿਲਾਂ 'ਚ ਡਰ ਨੂੰ ਦਰਸ਼ਾਉਂਦਾ ਹੈ। ਉਹ ਡਰੇ ਹੋਏ ਹਨ ਕਿਉਂਕਿ ਅਸਾਮ ਦੇ ਲੋਕ ਉਨ੍ਹਾਂ ਖ਼ਿਲਾਫ਼ ਤੂਫਾਨ ਦੇ ਰੂਪ 'ਚ ਖੜ੍ਹੇ ਹਨ।' ਕਾਂਗਰਸ ਨੇਤਾ ਨੇ ਦਾਅਵਾ ਕੀਤਾ, ਅਸਾਮ ਦੇ ਮੁੱਖ ਮੰਤਰੀ ਨੇ ਇਹ ਕਹਿਕੇ ਦਲਿਤ ਅਤੇ ਪੱਛੜੀਆਂ ਸ਼੍ਰੇਣੀਆਂ ਦਾ ਅਪਮਾਨ ਕੀਤਾ ਕਿ ਇਹ ਭਾਈਚਾਰਾ ਸਿਰਫ ਆਮ ਵਰਗ ਦੇ ਲੋਕਾਂ ਦੀ ਸੇਵਾ ਕਰਨ ਲਈ ਪੈਦਾ ਹੋਏ ਹਨ।
ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ਨੇ ਸੂਬੇ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਜੀ ਪੀ ਸਿੰਘ ਨੂੰ ਬੈਰੀਕੇਡ ਤੋੜਨ ਲਈ ਭੀੜ ਨੂੰ ਭੜਕਾਉਣ ਲਈ ਰਾਹੁਲ ਗਾਂਧੀ ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। 'ਭਾਰਤ ਜੋੜੋ ਨਿਆਂ ਯਾਤਰਾ' 'ਚ ਹਿੱਸਾ ਲੈ ਰਹੇ ਕਾਂਗਰਸੀ ਨੇਤਾਵਾਂ ਅਤੇ ਸਮਰਥਕਾਂ ਨੂੰ ਗੁਹਾਟੀ ਦੀਆਂ ਮੁੱਖ ਸੜਕਾਂ 'ਤੇ ਦਾਖਲ ਹੋਣ ਤੋਂ ਰੋਕਣ ਲਈ ਹਾਈਵੇਅ 'ਤੇ ਬੈਰੀਕੇਡ ਲਗਾਏ ਗਏ ਸਨ। ਜਦੋਂ ਕਾਂਗਰਸੀ ਸਮਰਥਕਾਂ ਨੇ ਬੈਰੀਕੇਡ ਹਟਾਏ ਤਾਂ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ। ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਭੂਪੇਨ ਬੋਰਾ ਅਤੇ ਸੂਬਾ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਦੇਵਬਰਤ ਸੈਕੀਆ ਜ਼ਖਮੀ ਹੋ ਗਏ।
ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦਾ ਵਾਅਦਾ ਝੂਠਾ ਪ੍ਰਚਾਰ: ਯੇਚੁਰੀ
NEXT STORY