ਨੈਸ਼ਨਲ ਡੈਸਕ : ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਇੱਕ ਵੱਡੀ ਕਾਨੂੰਨੀ ਮੁਸੀਬਤ ਵਿੱਚ ਫਸਦੇ ਨਜ਼ਰ ਆ ਰਹੇ ਹਨ। ਇਲਾਹਾਬਾਦ ਹਾਈ ਕੋਰਟ ਨੇ ਰਾਹੁਲ ਗਾਂਧੀ ਵਿਰੁੱਧ ਦੋਹਰੀ ਨਾਗਰਿਕਤਾ ਦੇ ਮਾਮਲੇ ਵਿੱਚ ਐੱਫ.ਆਈ.ਆਰ. (FIR) ਦਰਜ ਕਰਨ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਇਹ ਫੈਸਲਾ ਰਾਹੁਲ ਗਾਂਧੀ 'ਤੇ ਭਾਰਤ ਦੇ ਨਾਲ-ਨਾਲ ਬ੍ਰਿਟੇਨ ਦੀ ਨਾਗਰਿਕਤਾ ਰੱਖਣ ਦੇ ਲੱਗੇ ਦੋਸ਼ਾਂ ਸਬੰਧੀ ਆਇਆ ਹੈ।
ਕੀ ਹੈ ਪੂਰਾ ਮਾਮਲਾ
ਵਿਗਨੇਸ਼ ਸ਼ਿਸ਼ਿਰ ਨਾਮੀ ਵਿਅਕਤੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਦਾਅਵਾ ਕੀਤਾ ਸੀ ਕਿ ਰਾਹੁਲ ਗਾਂਧੀ ਕੋਲ ਦੋ ਦੇਸ਼ਾਂ ਦੇ ਪਾਸਪੋਰਟ ਹੋ ਸਕਦੇ ਹਨ, ਜੋ ਕਿ ਭਾਰਤੀ ਕਾਨੂੰਨ ਦੀ ਸਿੱਧੀ ਉਲੰਘਣਾ ਹੈ। ਇਸ ਤੋਂ ਪਹਿਲਾਂ, 28 ਜਨਵਰੀ ਨੂੰ ਲਖਨਊ ਦੀ ਵਿਸ਼ੇਸ਼ MP/MLA ਅਦਾਲਤ ਨੇ ਇਸ ਪਟੀਸ਼ਨ ਨੂੰ ਇਹ ਕਹਿ ਕੇ ਖਾਰਜ ਕਰ ਦਿੱਤਾ ਸੀ ਕਿ ਉਹ ਨਾਗਰਿਕਤਾ ਦੇ ਮੁੱਦੇ 'ਤੇ ਫੈਸਲਾ ਕਰਨ ਲਈ ਸਮਰੱਥ ਨਹੀਂ ਹੈ, ਜਿਸ ਤੋਂ ਬਾਅਦ ਪਟੀਸ਼ਨਕਰਤਾ ਨੇ ਮੁੜ ਹਾਈ ਕੋਰਟ ਦੀ ਸ਼ਰਨ ਲਈ ਸੀ।
ਗੰਭੀਰ ਧਾਰਾਵਾਂ ਤਹਿਤ ਜਾਂਚ ਦੀ ਮੰਗ
ਪਟੀਸ਼ਨਕਰਤਾ ਨੇ ਰਾਹੁਲ ਗਾਂਧੀ ਵਿਰੁੱਧ ਭਾਰਤੀ ਨਿਆਂ ਸੰਹਿਤਾ (BNS), ਸਰਕਾਰੀ ਗੁਪਤ ਐਕਟ (Official Secrets Act), ਵਿਦੇਸ਼ੀ ਐਕਟ ਅਤੇ ਪਾਸਪੋਰਟ ਐਕਟ ਦੇ ਤਹਿਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਤੋਂ ਵੀ ਜਵਾਬ ਮੰਗਿਆ ਸੀ ਕਿ ਰਾਹੁਲ ਦੀ ਬ੍ਰਿਟਿਸ਼ ਨਾਗਰਿਕਤਾ ਬਾਰੇ ਮਿਲੀ ਸ਼ਿਕਾਇਤ 'ਤੇ ਹੁਣ ਤੱਕ ਕੀ ਕਾਰਵਾਈ ਹੋਈ ਹੈ।
ਹੁਣ ਹਾਈ ਕੋਰਟ ਦੇ ਤਾਜ਼ਾ ਹੁਕਮਾਂ ਤੋਂ ਬਾਅਦ ਜਾਂਚ ਏਜੰਸੀਆਂ ਰਾਹੁਲ ਗਾਂਧੀ ਵਿਰੁੱਧ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰਨਗੀਆਂ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਰਾਹੁਲ ਗਾਂਧੀ ਦੀਆਂ ਸਿਆਸੀ ਅਤੇ ਕਾਨੂੰਨੀ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਕਾਨੂੰਨ ਮੰਤਰੀ ਨੇ ਕੱਲ੍ਹ ਸਦਨ 'ਚ ਪਤਨੀ ਲਈ ਕਵਿਤਾ ਪੜ੍ਹੀ, ਮੈਨੂੰ ਘਰੇ ਡਾਂਟ ਪਈ: ਰਿਜੀਜੂ
NEXT STORY