Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    10:40:08 AM

  • electricity department j e

    ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ,...

  • a new discussion has arisen in punjab congress politics

    ਪੰਜਾਬ ਕਾਂਗਰਸ ਦੀ ਸਿਆਸਤ 'ਚ ਫਿਰ ਛਿੜੀ ਨਵੀਂ...

  • indian squad announced against sri lanka

    ਸ਼੍ਰੀਲੰਕਾ ਖਿਲਾਫ ਭਾਰਤੀ ਟੀਮ ਦਾ ਐਲਾਨ, ਦਿੱਗਜ...

  • huge fall in gold and silver prices  check rates before buying

    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੇਂਦਰ ਨੇ ਵਧਾਈਆਂ LG ਦੀਆਂ 'ਸ਼ਕਤੀਆਂ', ਕੇਜਰੀਵਾਲ ਨੇ ਲਾਇਆ ਸੁਪਰੀਮ ਕੋਰਟ ਦਾ ਫ਼ੈਸਲਾ ਪਲਟਣ ਦਾ ਦੋਸ਼

NATIONAL News Punjabi(ਦੇਸ਼)

ਕੇਂਦਰ ਨੇ ਵਧਾਈਆਂ LG ਦੀਆਂ 'ਸ਼ਕਤੀਆਂ', ਕੇਜਰੀਵਾਲ ਨੇ ਲਾਇਆ ਸੁਪਰੀਮ ਕੋਰਟ ਦਾ ਫ਼ੈਸਲਾ ਪਲਟਣ ਦਾ ਦੋਸ਼

  • Edited By Anmol Tagra,
  • Updated: 20 May, 2023 12:23 AM
New Delhi
ordinance issued regarding nccsa
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ: ਕੇਂਦਰ ਸਰਕਾਰ ਨੇ ਰਾਜਧਾਨੀ ਦਿੱਲੀ ਵਿਚ ਅਧਿਕਾਰੀਆਂ ਦੇ ਤਬਾਦਲੇ, ਤਾਇਨਾਤੀ ਅਤੇ ਵਿਜੀਲੈਂਸ ਨਾਲ ਸਬੰਧਤ ਅਧਿਕਾਰਾਂ ਨੂੰ ਲੈ ਕੇ ਇਕ ਆਰਡੀਨੈਂਸ ਜਾਰੀ ਕੀਤਾ ਹੈ। ਹੁਣ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦਾ ਅਧਿਕਾਰ ਲੈਫਟੀਨੈਂਟ ਗਵਰਨਰ ਦੇ ਹੱਥਾਂ ਵਿਚ ਚਲਾ ਜਾਵੇਗਾ। 

ਇਹ ਖ਼ਬਰ ਵੀ ਪੜ੍ਹੋ - ਭਾਰਤ ਸਰਕਾਰ ਨੇ ਸਜ਼ਾ ਪੂਰੀ ਹੋਣ 'ਤੇ 22 ਪਾਕਿਸਤਾਨੀ ਕੈਦੀਆਂ ਨੂੰ ਕੀਤਾ ਰਿਹਾਅ

ਦਰਅਸਲ, ਸੁਪਰੀਮ ਕੋਰਟ ਨੇ 11 ਮਈ ਦੇ ਆਪਣੇ ਫ਼ੈਸਲੇ ਵਿਚ ਦਿੱਲੀ ਸਰਕਾਰ ਨੂੰ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦਾ ਅਧਿਕਾਰ ਦਿੱਤਾ ਸੀ। ਕੇਂਦਰ ਨੇ ਇਕ ਆਰਡੀਨੈਂਸ ਰਾਹੀਂ ਅਦਾਲਤ ਦੇ ਇਸ ਫ਼ੈਸਲੇ ਨੂੰ ਪਲਟ ਦਿੱਤਾ ਹੈ। ਬਾਅਦ ਵਿਚ ਇਸ ਸਬੰਧੀ ਇਕ ਕਾਨੂੰਨ ਸੰਸਦ ਵਿਚ ਵੀ ਬਣਾਇਆ ਜਾਵੇਗਾ। ਇਸ ਤੋਂ ਪਹਿਲਾਂ ਸ਼ੁੱਕਰਵਾਰ ਸ਼ਾਮ ਨੂੰ ਅਰਵਿੰਦ ਕੇਜਰੀਵਾਲ ਨੇ ਪੁੱਛਿਆ ਸੀ ਕਿ ਕੀ ਕੇਂਦਰ ਸਰਕਾਰ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪਲਟਣ ਦੀ ਸਾਜ਼ਿਸ਼ ਰਚ ਰਹੀ ਹੈ? ਰਾਤ ਤੱਕ ਕੇਜਰੀਵਾਲ ਦਾ ਇਹ ਖਦਸ਼ਾ ਸੱਚ ਸਾਬਤ ਹੋ ਗਿਆ।

ਦਿੱਲੀ ਸਰਕਾਰ ਦੇ ਅਧਿਕਾਰੀਆਂ ਦੀ ਟ੍ਰਾਂਸਫਰ-ਪੋਸਟਿੰਗ ਨਾਲ ਸਬੰਧਤ ਮਾਮਲਿਆਂ ਲਈ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰਾਲੇ ਨੇ ਆਰਡੀਨੈਂਸ ਜਾਰੀ ਕੀਤਾ ਹੈ। ਦਿ ਗਵਰਨਮੈਂਟ ਆਫ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ (ਸੋਧ) 2023 ਆਰਡੀਨੈਂਸ ਦੇ ਤਹਿਤ ਕੇਂਦਰ ਸ਼ਾਸਿਤ ਪ੍ਰਦੇਸ਼ ਦਿੱਲੀ ਲਈ ਇਕ ਸਥਾਈ ਅਥਾਰਟੀ ਬਣਾਈ ਹੈ।

ਇਹ ਖ਼ਬਰ ਵੀ ਪੜ੍ਹੋ - BSF ਨੇ ਸੁੱਟੇ ਪਾਕਿਸਤਾਨ ਦੇ 2 ਡਰੋਨ, ਵੱਡੀ ਮਾਤਰਾ 'ਚ ਹੈਰੋਇਨ ਜ਼ਬਤ

ਇਸ ਅਥਾਰਟੀ ਦਾ ਹਿੱਸਾ ਮੁੱਖ ਮੰਤਰੀ ਦਿੱਲੀ ਅਤੇ ਮੁੱਖ ਸਕੱਤਰ ਅਤੇ ਪ੍ਰਮੁੱਖ ਸਕੱਤਰ ਗ੍ਰਹਿ ਹੋਣਗੇ। ਇਹ ਅਥਾਰਟੀ ਤਬਾਦਲੇ, ਤਾਇਨਾਤੀ, ਚੌਕਸੀ ਅਤੇ ਆਮ ਮਾਮਲਿਆਂ ਨਾਲ ਸਬੰਧਤ ਫੈਸਲੇ ਲੈਣ ਲਈ ਆਪਣੀਆਂ ਸਿਫ਼ਾਰਸ਼ਾਂ ਦਿੱਲੀ ਦੇ ਉਪ ਰਾਜਪਾਲ ਨੂੰ ਭੇਜੇਗੀ।

ਸੁਪਰੀਮ ਕੋਰਟ ਵੱਲੋਂ ਟ੍ਰਾਂਸਫਰ-ਪੋਸਟਿੰਗ ’ਤੇ ਫੈਸਲਾ ਆਉਣ ਤੋਂ ਬਾਅਦ ਕੇਂਦਰ ਨੇ ਇਹ ਆਰਡੀਨੈਂਸ ਜਾਰੀ ਕੀਤਾ ਹੈ। ਇਹ ਆਰਡੀਨੈਂਸ ਰਾਸ਼ਟਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦਿੱਲੀ ਦੇ ਹਿੱਤ ’ਚ ਕਾਨੂੰਨੀ ਸੰਤੁਲਨ ਬਣਾਈ ਰੱਖਣ ਲਈ ਲਿਆਂਦਾ ਗਿਆ ਹੈ। ਆਰਡੀਨੈਂਸ ਵਿਚ ਕਿਹਾ ਗਿਆ ਹੈ ਕਿ ਇਹ ਵਿਵਸਥਾ ਕੇਂਦਰ ਅਤੇ ਦਿੱਲੀ ਵਿਚ ਲੋਕਤੰਤਰ ਦੇ ਪ੍ਰਗਟਾਵੇ ਨੂੰ ਮਜ਼ਬੂਤ ​​ਕਰੇਗੀ।

ਜਾਰੀ ਕੀਤੇ ਗਏ ਆਰਡੀਨੈਂਸ ਮੁਤਾਬਕ ਰਾਸ਼ਟਰੀ ਰਾਜਧਾਨੀ ਦਾ ਵਿਸ਼ੇਸ਼ ਦਰਜਾ ਹੈ। ਅਜਿਹੀ ਸਥਿਤੀ ’ਚ, ਸਥਾਨਕ ਅਤੇ ਰਾਸ਼ਟਰੀ ਜਮਹੂਰੀ ਹਿੱਤਾਂ ਨੂੰ ਕਾਇਮ ਰੱਖਣ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਦੀ ਸਰਕਾਰ ਦੀ ਸਾਂਝੇ ਤੌਰ ’ਤੇ ਹੁੰਦੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਸੰਵਿਧਾਨ ਦੀ ਧਾਰਾ 239 AA ’ਚ ਦਿੱਲੀ ਲਈ ਵਿਸ਼ੇਸ਼ ਵਿਵਸਥਾ ਲਿਆਂਦੀ ਗਈ ਸੀ। ਇਸ ਆਰਟੀਕਲ ਦੇ ਤਹਿਤ ਕੇਂਦਰ ਸਰਕਾਰ ਨੇ ਗਵਰਨਮੈਂਟ ਆਫ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ ਐਕਟ 1991 ’ਚ ਸੋਧ ਕਰ ਕੇ ਨਵੀਂ ਵਿਵਸਥਾ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - 2000 ਰੁਪਏ ਦਾ ਨੋਟ ਬੰਦ! ਜਾਣੋ 8 ਨਵੰਬਰ ਤੋਂ ਕਿੰਨੀ ਵੱਖਰੀ ਹੈ ਇਸ ਵਾਰ ਦੀ ‘ਨੋਟਬੰਦੀ’

ਆਰਡੀਨੈਂਸ ’ਚ ਦਿੱਲੀ ਸਰਕਾਰ ’ਚ ਤਬਾਦਲੇ ਸਬੰਧੀ 11 ਮਈ ਨੂੰ ਸੁਪਰੀਮ ਕੋਰਟ ਵੱਲੋਂ ਦਿੱਤੇ ਫੈਸਲੇ ਦਾ ਵੀ ਜ਼ਿਕਰ ਹੈ। ਕਿਹਾ ਗਿਆ ਹੈ ਕਿ ਸੰਸਦੀ ਵਿਵਸਥਾ ਦੀ ਘਾਟ ਕਾਰਨ ਮਾਣਯੋਗ ਅਦਾਲਤ ਨੇ ਇਸ ਸਬੰਧੀ ਧਿਆਨ ਦੇਣ ਲਈ ਕਿਹਾ ਸੀ। ਆਰਡੀਨੈਂਸ ’ਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਸਾਰੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪ੍ਰਸ਼ਾਸਨ ਦੀ ਦੇਖਭਾਲ ਕਰਦੇ ਹਨ। ਸਹੂਲਤ ਲਈ, ਹਰੇਕ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਉਸ ਵੱਲੋਂ ਇਕ ਪ੍ਰਸ਼ਾਸਕ ਨਿਯੁਕਤ ਕੀਤਾ ਜਾਂਦਾ ਹੈ। ਸੰਵਿਧਾਨ ਦੀ ਧਾਰਾ 239 AA ਦੇ ਤਹਿਤ, ਕੇਂਦਰ ਸ਼ਾਸਿਤ ਪ੍ਰਦੇਸ਼ ਦਿੱਲੀ ਦੇ ਪ੍ਰਸ਼ਾਸਕ ਨੂੰ ਰਾਸ਼ਟਰੀ ਰਾਜਧਾਨੀ ਖੇਤਰ ਦੀ ਸਰਕਾਰ ਦੇ ਉਪ ਰਾਜਪਾਲ ਵਜੋਂ ਨਿਯੁਕਤ ਕੀਤਾ ਜਾਂਦਾ ਹੈ। ਆਰਡੀਨੈਂਸ ’ਚ ਇਹ ਵੀ ਕਿਹਾ ਗਿਆ ਹੈ ਕਿ ਰਾਸ਼ਟਰੀ ਰਾਜਧਾਨੀ ’ਚ ਰਾਸ਼ਟਰਪਤੀ ਭਵਨ, ਸੰਸਦ, ਸੁਪਰੀਮ ਕੋਰਟ ਦੇ ਨਾਲ ਕਈ ਸੰਵਿਧਾਨਕ ਸੰਸਥਾਵਾਂ ਹਨ। ਅੰਤਰਰਾਸ਼ਟਰੀ ਸੰਸਥਾਵਾਂ ਵੀ ਇੱਥੇ ਹਨ। ਅਜਿਹੀ ਸਥਿਤੀ ’ਚ ਇੱਥੇ ਉੱਚ ਪੱਧਰੀ ਪ੍ਰਸ਼ਾਸਨ ਹੋਣਾ ਚਾਹੀਦਾ ਹੈ। ਅਜਿਹੇ 'ਚ ਦਿੱਲੀ ਦੇ ਲੋਕਾਂ ਦੇ ਜਮਹੂਰੀ ਹੱਕਾਂ ਨਾਲ ਸਮਝੌਤਾ ਕੀਤੇ ਬਿਨਾਂ ਪ੍ਰਸ਼ਾਸਨ ਵੱਲੋਂ ਇੱਥੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਚਾਹ ਪੀ ਰਹੇ ਬਜ਼ੁਰਗ ਦੀ ਜੇਬ 'ਚੋਂ ਅਚਾਨਕ ਨਿਕਲੀਆਂ ਅੱਗ ਦੀਆਂ ਲਪਟਾਂ, ਵਜ੍ਹਾ ਜਾਣ ਰਹਿ ਜਾਓਗੇ ਹੈਰਾਨ

ਇਸ ਤੋਂ ਪਹਿਲਾਂ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਬਾਰੇ ਖਦਸ਼ਾ ਪ੍ਰਗਟ ਕੀਤਾ ਸੀ। ਉਨ੍ਹਾਂ ਇਕ ਟਵੀਟ ਵਿਚ ਕਿਹਾ ਸੀ, “ਉਪ ਰਾਜਪਾਲ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਿਉਂ ਨਹੀਂ ਕਰ ਰਹੇ ਹਨ? ਤੁਸੀਂ ਦੋ ਦਿਨ ਸੇਵਾ ਸਕੱਤਰ ਦੀ ਫਾਈਲ 'ਤੇ ਦਸਤਖ਼ਤ ਕਿਉਂ ਨਹੀਂ ਕੀਤੇ? ਕਿਹਾ ਜਾ ਰਿਹਾ ਹੈ ਕਿ ਕੇਂਦਰ ਅਗਲੇ ਹਫਤੇ ਆਰਡੀਨੈਂਸ ਲਿਆ ਕੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪਲਟਾਉਣ ਜਾ ਰਿਹਾ ਹੈ? ਕੀ ਉਪ ਰਾਜਪਾਲ ਆਰਡੀਨੈਂਸ ਦੀ ਉਡੀਕ ਕਰ ਰਹੇ ਹਨ, ਇਸ ਲਈ ਫਾਈਲ 'ਤੇ ਦਸਤਖਤ ਕਿਉਂ ਨਹੀਂ ਕਰ ਰਹੇ?

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Ordinance
  • NCCSA
  • LG
  • Delhi Government
  • Arvind Kejriwal
  • Supreme Court
  • ਉਪ ਰਾਜਪਾਲ
  • ਕੇਂਦਰ ਸਰਕਾਰ
  • ਦਿੱਲੀ ਸਰਕਾਰ
  • ਅਰਵਿੰਦ ਕੇਜਰੀਵਾਲ

ਭਾਰਤ ਸਰਕਾਰ ਨੇ ਸਜ਼ਾ ਪੂਰੀ ਹੋਣ 'ਤੇ 22 ਪਾਕਿਸਤਾਨੀ ਕੈਦੀਆਂ ਨੂੰ ਕੀਤਾ ਰਿਹਾਅ

NEXT STORY

Stories You May Like

  • kapil sibal challenges anti defection law
    ਕਪਿਲ ਸਿੱਬਲ ਨੇ ਦਲ-ਬਦਲ ਵਿਰੋਧੀ ਕਾਨੂੰਨ ਨੂੰ ਦਿੱਤੀ ਚੁਣੌਤੀ, ਸੁਪਰੀਮ ਕੋਰਟ ਦਾ ਕੇਂਦਰ ਨੂੰ ਨੋਟਿਸ
  • supreme court  s big decision on sir
    'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ
  • sister encroached on land and threatened
    ਜ਼ਮੀਨ 'ਤੇ ਕਬਜ਼ਾ ਕਰਨ ਤੇ ਧਮਕੀਆਂ ਦੇਣ ਦਾ ਆਪਣੀ ਭੈਣ 'ਤੇ ਔਰਤ ਨੇ ਲਾਇਆ ਦੋਸ਼, ਮਾਮਲਾ ਦਰਜ
  • cbse  digital marking  students
    CBSE ਦੇ ‘ਡਿਜੀਟਲ ਮਾਰਕਿੰਗ ਸਿਸਟਮ’ ਤੋਂ ਨਿਰਾਸ਼ ਵਿਦਿਆਰਥੀ, ਸੁਪਰੀਮ ਕੋਰਟ ਨੇ ਪ੍ਰਗਟਾਈ ਚਿੰਤਾ
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • pakistan  s supreme court acquits muslim accused of burning christian couple
    ਪਾਕਿ 'ਚ ਸੁਪਰੀਮ ਕੋਰਟ ਨੇ ਈਸਾਈ ਜੋੜੇ ਨੂੰ ਸਾੜਨ ਦੇ ਦੋਸ਼ੀ ਮੁਸਲਿਮ ਵਿਅਕਤੀਆਂ ਨੂੰ ਕੀਤਾ ਬਰੀ
  • chief justice surya kant supreme court bhutan law clerk
    ਭਾਰਤ ਆਏ ਭੂਟਾਨ ਦੇ 2 ਨਿਆਂਇਕ ਸਹਾਇਕ ! CJI ਨੇ ਸੁਪਰੀਮ ਕੋਰਟ 'ਚ ਕੀਤਾ ਸੁਆਗਤ
  • change school syllabus
    ਬਦਲ ਜਾਵੇਗਾ ਸਕੂਲਾਂ ਦਾ SYLLABUS, ਹੁਣ ਇਹ ਵਿਸ਼ਾ ਹੋਵੇਗਾ ਲਾਜ਼ਮੀ, ਕੇਂਦਰ ਨੇ SC ਨੂੰ ਦਿੱਤਾ ਹਲਫਨਾਮਾ
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • student protests 2873 serious criminals
      ਵਿਦਿਆਰਥੀ ਪ੍ਰਦਰਸ਼ਨ ਦੌਰਾਨ ਮੌਜੂਦ ਸਨ 2873 ਸੰਗੀਨ ਅਪਰਾਧੀ, ਦਿੱਲੀ ਪੁਲਸ ਦਾ...
    • instagram gen z reels politics government active
      Reels ਤੋਂ ਰਾਜਨੀਤੀ ਤੱਕ: Instagram ਬਣਿਆ Gen-Z ਦਾ ਨਵਾਂ ਹਥਿਆਰ, ਸਰਕਾਰ ਵੀ...
    • bihar government  s big decision
      ਬਿਹਾਰ ਸਰਕਾਰ ਦਾ ਵੱਡਾ ਫੈਸਲਾ: NEET ਪੇਪਰ ਲੀਕ ਪ੍ਰਦਰਸ਼ਨਕਾਰੀਆਂ 'ਤੇ ਦਰਜ ਸਾਰੇ...
    • free hpv vaccination for girls
      ਕੈਂਸਰ ਵਿਰੁੱਧ ਵੱਡੀ ਮੁਹਿੰਮ: 9 ਤੋਂ 15 ਸਾਲ ਦੀਆਂ ਬੱਚੀਆਂ ਲਈ ਮੁਫ਼ਤ HPV...
    • teacher burns boy  s private parts with a hot knife
      ਹੈਵਾਨੀਅਤ: ਪੈਂਟ 'ਚ ਪੇਸ਼ਾਬ ਕਰਨ 'ਤੇ ਅਧਿਆਪਕਾ ਨੇ ਗਰਮ ਚਾਕੂ ਨਾਲ ਸਾੜਿਆ ਜਵਾਕ...
    • china s new move
      ਚੀਨ ਨੇ ਲੱਦਾਖ ਅਤੇ ਤਵਾਂਗ ਨੇੜੇ ਤਾਇਨਾਤ ਕੀਤੇ J-20 ਸਟੀਲਥ ਫਾਈਟਰ ਜੈੱਟ,...
    • sonia and rahul gandhi get relief from high court in national herald case
      ਨੈਸ਼ਨਲ ਹੇਰਾਲਡ ਕੇਸ: ਸੋਨੀਆ ਤੇ ਰਾਹੁਲ ਗਾਂਧੀ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
    • no teacher  s job will go
      ਕਿਸੇ ਵੀ ਅਧਿਆਪਕ ਦੀ ਨੌਕਰੀ ਨਹੀਂ ਜਾਵੇਗੀ, ਸੁਪਰੀਮ ਕੋਰਟ 'ਚ ਯੋਗੀ ਸਰਕਾਰ ਦਾ...
    • now you won  t have to wait long for gas cylinders
      ਹੁਣ ਗੈਸ ਸਿਲੰਡਰ ਲਈ ਨਹੀਂ ਕਰਨਾ ਪਵੇਗਾ ਲੰਬਾ ਇੰਤਜ਼ਾਰ, ਇੰਡੀਅਨ ਆਇਲ ਨੇ ਸ਼ੁਰੂ...
    • big news regarding new 10 and 20 notes
      10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +