Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    5:43:22 AM

  • hike in lpg cylinder prices

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG...

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹੁਣ ਬਿਨਾਂ ਮਨਜ਼ੂਰੀ ORS ਲਿਖਣ 'ਤੇ ਮਨਾਹੀ, FSSAI ਨੇ ਬਦਲੇ ਨਿਯਮ

NATIONAL News Punjabi(ਦੇਸ਼)

ਹੁਣ ਬਿਨਾਂ ਮਨਜ਼ੂਰੀ ORS ਲਿਖਣ 'ਤੇ ਮਨਾਹੀ, FSSAI ਨੇ ਬਦਲੇ ਨਿਯਮ

  • Edited By Disha,
  • Updated: 18 Oct, 2025 12:37 PM
National
ors fssai sugar water
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਗਰਮੀਆਂ ਵਿਚ ਸਰੀਰ ਵਿਚ ਪਾਣੀ ਦੀ ਕਮੀ ਕਾਰਨ ਹੋਣ ਵਾਲੇ ਡੀਹਾਈਡ੍ਰੇਸ਼ਨ ਨਾਲ ਨਜਿੱਠਣ ਲਈ ਵੱਖ-ਵੱਖ ਤਰ੍ਹਾਂ ਦੇ ਖੰਡ ਨਾਲ ਭਰਪੂਰ ਪੀਣ ਵਾਲੇ ਪਦਾਰਥਾਂ ਨੂੰ ਰੀਹਾਈਡਰੇਸ਼ਨ ਸਲਿਊਸ਼ਨ (ਓ.ਆਰ.ਐੱਸ.) ਦੱਸ ਕੇ ਇਸ ਗਲਤ ਤਰੀਕੇ ਨਾਲ ਵੇਚਿਆ ਜਾ ਰਿਹਾ ਹੈ ਪਰ ਹੁਣ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (ਐੱਫ. ਐੱਸ. ਐੱਸ. ਏ. ਆਈ. ) ਨੇ ਇਕ ਹੁਕਮ ਜਾਰੀ ਕੀਤਾ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਕੋਈ ਵੀ ਫੂਡ ਬ੍ਰਾਂਡ ਆਪਣੇ ਉਤਪਾਦਾਂ ’ਤੇ ਓ.ਆਰ.ਐੱਸ. ਸ਼ਬਦ ਦੀ ਵਰਤੋਂ ਨਹੀਂ ਕਰ ਸਕਦਾ ਹੈ, ਜਦੋਂ ਤਕ ਉਨ੍ਹਾਂ ਦਾ ਫਾਰਮੂਲਾ ਵਿਸ਼ਵ ਸਿਹਤ ਸੰਗਠਨ ਵਲੋਂ ਸਿਫ਼ਾਰਿਸ਼ ਕੀਤੇ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਨਹੀਂ ਕਰਦਾ।

ਪੁਰਾਣੀਆਂ ਇਜਾਜ਼ਤਾਂ ਰੱਦ ਕਰਨ ਦੇ ਹੁਕਮ

ਹੈਦਰਾਬਾਦ ਦੇ ਬਾਲ ਰੋਗ ਮਾਹਿਰ ਸ਼ਿਵਰੰਜਨੀ ਸੰਤੋਸ਼ ਵਲੋਂ ਬਾਜ਼ਾਰਾਂ ਵਿਚ ਵੇਚੇ ਜਾ ਰਹੇ ਅਜਿਹੇ ਖੰਡ ਵਾਲੇ ਪੀਣ ਵਾਲੇ ਪਦਾਰਥਾਂ ਵਿਰੁੱਧ ਇਕ ਲੰਬੀ ਲੜਾਈ ਲੜਨ ਤੋਂ ਬਾਅਦ ਇਕ ਵੱਡੀ ਰੈਗੂਲੇਟਰੀ ਤਬਦੀਲੀ ਆਈ ਹੈ। ਹਾਲ ਹੀ ਵਿਚ ਜਾਰੀ ਇਸ ਨਿਰਦੇਸ਼ ਵਿਚ ਫੂਡ ਬਿਜ਼ਨੈੱਸ ਆਪਰੇਟਰਾਂ ਨੂੰ ਆਪਣੇ ਬ੍ਰਾਂਡ ਦੇ ਨਾਵਾਂ ਨਾਲ ਓ. ਆਰ. ਐੱਸ. ਦੀ ਵਰਤੋਂ ਕਰਨ ਲਈ ਦਿੱਤੀਆਂ ਗਈਆਂ ਸਾਰੀਆਂ ਪਿਛਲੀਆਂ ਇਜਾਜ਼ਤਾਂ ਨੂੰ ਤੁਰੰਤ ਵਾਪਸ ਲੈਣ ਦਾ ਹੁਕਮ ਦਿੱਤਾ ਗਿਆ ਹੈ।

ਖਾਸ ਤੌਰ ’ਤੇ 14 ਜੁਲਾਈ 2022 ਅਤੇ 2 ਫਰਵਰੀ 2024 ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਦੇ ਹੁਕਮਾਂ ਨੇ ਫੂਡ ਬਿਜ਼ਨੈੱਸ ਆਪ੍ਰੇਟਰਾਂ ਨੂੰ ਇਨ੍ਹਾਂ ਪਦਾਰਥਾਂ ’ਤੇ ਟ੍ਰੇਡਮਾਰਕ ਦੇ ਹਿੱਸੇ ਵਜੋਂ ਓ. ਆਰ. ਐੱਸ. ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਸੀ। ਇਸ ਵਿਚ ਇਕ ਸ਼ਰਤ ਇਹ ਵੀ ਰੱਖੀ ਗਈ ਸੀ ਕਿ ਲੇਬਲ ’ਤੇ ਇਹ ਛਾਪਿਆ ਜਾਣਾ ਚਾਹੀਦਾ ਹੈ ਕਿ ‘ਇਹ ਉਤਪਾਦ ਵਿਸ਼ਵ ਸਿਹਤ ਸੰਗਠਨ ਵਲੋਂ ਮਨਜ਼ੂਰ ਓ. ਆਰ. ਐੱਸ. ਫਾਰਮੂਲਾ ਨਹੀਂ ਹੈ।

ਐਕਟ ਦੀਆਂ ਕਈ ਧਾਰਾਵਾਂ ਦੀ ਉਲੰਘਣਾ

ਇਕ ਰਿਪੋਰਟ ਮੁਤਾਬਕ 14 ਅਕਤੂਬਰ ਦੀਆਂ ਤਾਜ਼ਾ ਹਦਾਇਤਾਂ ਦੇ ਅਗਲੇ ਦਿਨ 15 ਅਕਤੂਬਰ ਨੂੰ ਐੱਫ.ਐੱਸ.ਐੱਸ.ਏ.ਆਈ. ਨੇ ਸਪੱਸ਼ਟੀਕਰਨ ਜਾਰੀ ਕਰ ਕੇ ਪੁਸ਼ਟੀ ਕੀਤੀ ਹੈ ਕਿ ਕਿਸੇ ਵੀ ਫਲ-ਅਧਾਰਿਤ, ਗੈਰ-ਕਾਰਬੋਨੇਟਿਡ ਜਾਂ ਪੀਣ ਲਈ ਤਿਆਰ ਪ੍ਰੋਡਕਟ ਦੇ ਨਾਂ ’ਤੇ ਓ.ਆਰ.ਐੱਸ. ਦੀ ਵਰਤੋਂ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ 2006 ਅਤੇ ਸਬੰਧਿਤ ਨਿਯਮਾਂ ਦੀ ਉਲੰਘਣਾ ਕਰਦੀ ਹੈ। ਰੈਗੂਲੇਟਰੀ ਨੇ ਕਿਹਾ ਕਿ ਇਹੋ ਜਿਹੇ ਲੇਬਲ ਖਪਤਕਾਰਾਂ ਨੂੰ ਗੁੰਮਰਾਹ ਕਰਦੇ ਹਨ। ਇਹ ਐਕਟ ਦੀਆਂ ਕਈ ਧਾਰਾਵਾਂ ਦੀ ਉਲੰਘਣਾ ਹੈ।

ਬਾਲ ਰੋਗ ਮਾਹਿਰ ਨੇ ਤੇਲੰਗਾਨਾ ਹਾਈ ਕੋਰਟ ’ਚ ਦਾਇਰ ਕੀਤੀ ਸੀ ਪਟੀਸ਼ਨ

ਐੱਫ.ਐੱਸ.ਐੱਸ.ਏ. ਆਈ. ਦਾ ਇਹ ਦਖਲ ਬਾਲ ਰੋਗ ਮਾਹਿਰ ਸ਼ਿਵਰੰਜਨੀ ਸੰਤੋਸ਼ ਦੀ ਅਗਵਾਈ ਵਿਚ ਇਕ ਲਗਾਤਾਰ ਕਾਨੂੰਨੀ ਮੁਹਿੰਮ ਦਾ ਨਤੀਜਾ ਹੈ, ਜਿਸ ਨੇ ਇਕ ਦਹਾਕਾ ਪਹਿਲਾਂ ਧੋਖੇਬਾਜ਼ ਮਾਰਕੀਟਿੰਗ ਅਭਿਆਸਾਂ ’ਤੇ ਸਵਾਲ ਚੁੱਕਣਾ ਸ਼ੁਰੂ ਕੀਤਾ ਸੀ। ਰਿਪੋਰਟ ਵਿਚ ਕਿਹਾ ਗਿਆ ਹੈ ਕਿ 2022 ਵਿਚ ਉਸ ਨੇ ਤੇਲੰਗਾਨਾ ਹਾਈ ਕੋਰਟ ਵਿਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿਚ ਉਨ੍ਹਾਂ ਦਾਅਵਾ ਕੀਤਾ ਕਿ ਬਾਜ਼ਾਰ ਵਿਚ ਓ. ਆਰ. ਐੈੱਸ. ਇਲੈਕਟਰੋਲਾਈਟ ਅਤੇ ਗੁਲੂਕੋਜ਼ ਦੇ ਮਾਪਦੰਡਾਂ ’ਤੇ ਖਰੇ ਨਾ ਉਤਰਨ ਵਾਲੇ ਖੰਡ ਨਾਲ ਭਰਪੂਰ ਪੀਣ ਵਾਲੇ ਪਦਾਰਥ ਵੇਚੇ ਜਾ ਰਹੇ ਹਨ। ਝੂਠੇ ਇਸ਼ਤਿਹਾਰ ਵਾਲੇ ਪੀਣ ਵਾਲੇ ਪਦਾਰਥਾਂ ਦੀ ਵਿਕਰੀ ਨੂੰ ਪਟੀਸ਼ਨ ਵਿਚ ਚੁਣੌਤੀ ਦਿੱਤੀ ਗਈ ਸੀ।

ਵਿਅਕਤੀ ਦੀ ਨਹੀਂ ਸਗੋਂ ਲੋਕ ਸ਼ਕਤੀ ਦੀ ਜਿੱਤ

ਲੰਬੀ ਲੜਾਈ ਤੋਂ ਬਾਅਦ ਡਾ. ਸ਼ਿਵਰੰਜਨੀ ਨੇ ਐੱਫ. ਐੱਸ. ਐੱਸ. ਏ. ਆਈ. ਦੇ ਹੁਕਮ ਨੂੰ ਕਈ ਸਾਲਾਂ ਦੀ ਮਿਹਨਤ ਅਤੇ ਜਨਤਾ ਦੇ ਸਹਿਯੋਗ ਦਾ ਨਤੀਜਾ ਦੱਸਿਆ। ਉਨ੍ਹਾਂ ਕਿਹਾ ਕਿ 8 ਸਾਲਾਂ ਦੀ ਲੜਾਈ ਵਿਚ 3 ਸਾਲ ਜਨਹਿੱਤ ਪਟੀਸ਼ਨਾਂ ਦਾਇਰ ਕਰਨ ਵਿਚ ਅਤੇ 4-5 ਸਾਲ ਬੇਰੁਖੀ ਨਾਲ ਲੜਨ ਵਿਚ ਗੁਜ਼ਾਰ ਦਿੱਤੇ। ਉਨ੍ਹਾਂ ਕਿਹਾ ਕਿ ਇਹ ਜਿੱਤ ਕਿਸੇ ਇਕ ਵਿਅਕਤੀ ਦੀ ਨਹੀਂ ਸਗੋਂ ਉਨ੍ਹਾਂ ਸਾਰੇ ਡਾਕਟਰਾਂ, ਵਕੀਲਾਂ, ਮਾਵਾਂ ਅਤੇ ਪ੍ਰਭਾਵਸ਼ਾਲੀ ਲੋਕਾਂ ਦੀ ਹੈ, ਜੋ ਮੇਰੇ ਨਾਲ ਖੜ੍ਹੇ ਹਨ। ਮੈਂ ਦ੍ਰਿੜ ਰਹੀ ਅਤੇ ਅਸੀਂ ਜਿੱਤ ਗਏ।

ਵਿਸ਼ਵ ਸਿਹਤ ਸੰਗਠਨ ਵਲੋਂ ਪ੍ਰਵਾਨਿਤ ਓ.ਆਰ.ਐੱਸ.

ਡਬਲਿਊ.ਐੱਚ.ਓ. 245 ਐੱਮ. ਓ. ਐੱਸ. ਐੱਮ. /ਐੱਲ ਦੀ ਕੁੱਲ ਆਸਮੋਲੈਰਿਟੀ ਵਾਲਾ ਇਕ ਮਿਆਰੀ ਓਰਲ ਰੀਹਾਈਡਰੇਸ਼ਨ ਘੋਲ ਨਿਰਧਾਰਤ ਕਰਦਾ ਹੈ। ਇਸ ਮਿਸ਼ਰਣ ਵਿਚ ਪ੍ਰਤੀ ਲਿਟਰ ਪਾਣੀ ਵਿਚ 2.6 ਗ੍ਰਾਮ ਸੋਡੀਅਮ ਕਲੋਰਾਈਡ, 1.5 ਗ੍ਰਾਮ ਪੋਟਾਸ਼ੀਅਮ ਕਲੋਰਾਈਡ, 2.9 ਗ੍ਰਾਮ ਸੋਡੀਅਮ ਸਈਟ੍ਰੇਟ ਅਤੇ 13.5 ਗ੍ਰਾਮ ਡੈਕਸਟ੍ਰੋਸ ਐਨਹਾਈਡ੍ਰਸ (ਖੰਡ) ਹੁੰਦੀ ਹੈ। ਇਸ ਦੇ ਉਲਟ ਫਾਰਮਾਸਿਊਟੀਕਲ ਕੰਪਨੀਆਂ ਵਲੋਂ ਓ. ਆਰ. ਐੱਸ. ਦੇ ਰੂਪ ਵਿਚ ਵੇਚੇ ਜਾਣ ਵਾਲੇ ਕਈ ਉਤਪਾਦਾਂ ਵਿਚ ਖੰਡ ਦਾ ਪੱਧਰ ਕਾਫੀ ਵੱਧ ਹੁੰਦਾ ਹੈ। ਕਿਹਾ ਜਾਂਦਾ ਹੈ ਕਿ ਲਗਭਗ 120 ਗ੍ਰਾਮ ਪ੍ਰਤੀ ਲਿਟਰ ਵਿਚ ਲਗਭਗ 110 ਗ੍ਰਾਮ ਵਾਧੂ ਖੰਡ ਹੁੰਦੀ ਹੈ। ਇਨ੍ਹਾਂ ਦਾ ਇਲੈਕਟ੍ਰੋਲਾਈਟ ਸੰਤੁਲਨ ਵੀ ਵਿਸ਼ਵ ਸਿਹਤ ਸੰਗਠਨ ਦੇ ਮਾਪਦੰਡਾਂ ਦੇ ਅਨੁਕੂਲ ਨਹੀਂ ਹੈ, ਜਿਸ ਵਿਚ ਸਿਰਫ 1.17 ਗ੍ਰਾਮ ਸੋਡੀਅਮ, 0.79 ਗ੍ਰਾਮ ਪੋਟਾਸ਼ੀਅਮ ਅਤੇ 1.47 ਗ੍ਰਾਮ ਕਲੋਰਾਈਡ ਪ੍ਰਤੀ ਲਿਟਰ ਹੋਣਾ ਚਾਹੀਦਾ ਹੈ।

ਕੁਝ ਸਥਿਤੀਆਂ ’ਚ ਸਿਹਤ ਲਈ ਖਤਰਨਾਕ ਓ.ਆਰ.ਐੱਸ.

ਜ਼ਿਆਦਾ ਮਾਤਰਾ ਵਿਚ ਓ.ਆਰ.ਐੱਸ. ਦਾ ਸੇਵਨ ਕਰਨ ਨਾਲ ਸਰੀਰ ਵਿਚ ਇਲੈਕਟ੍ਰੋਲਾਈਟਸ ਦਾ ਸੰਤੁਲਨ ਵਿਗੜ ਸਕਦਾ ਹੈ, ਖਾਸ ਤੌਰ ’ਤੇ ਸੋਡੀਅਮ ਦਾ ਪੱਧਰ ਵਧ ਸਕਦਾ ਹੈ, ਜਿਸ ਨਾਲ ਹਾਈਪਰਨੇਟ੍ਰੇਮੀਆ ਹੋ ਸਕਦਾ ਹੈ।

  • ਜੇਕਰ ਓ. ਆਰ. ਐੱਸ. ਪਾਊਡਰ ਨੂੰ ਸਹੀ ਮਾਤਰਾ ਵਿਚ ਪਾਣੀ ਵਿਚ ਨਹੀਂ ਮਿਲਾਇਆ ਜਾਂਦਾ ਹੈ ਤਾਂ ਇਹ ਇਲੈਕਟੋਲਾਈਟਸ ਦੇ ਪੱਧਰ ਨੂੰ ਵਿਗਾੜ ਸਕਦਾ ਹੈ ਅਤੇ ਨਮਕ ਜ਼ਹਿਰ ਦਾ ਕਾਰਨ ਬਣ ਸਕਦਾ ਹੈ।
  • ਗੁਰਦੇ ਦੀ ਬੀਮਾਰੀ, ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਦੀ ਬੀਮਾਰੀ ਵਾਲੇ ਲੋਕਾਂ ਨੂੰ ਓ.ਆਰ.ਐੱਸ. ਲੈਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਵਿਚ ਨਮਕ ਅਤੇ ਖੰਡ ਦੀ ਮਾਤਰਾ ਜ਼ਿਆਦਾ ਹੁੰਦੀ ਹੈ।
  • ਜਿਆਦਾ ਸਮਾਂ ਓ.ਆਰ.ਐੱਸ. ਦਾ ਸੇਵਨ ਕਰਨ ਨਾਲ ਸਰੀਰ ਵਿਚ ਵਾਧੂ ਨਮਕ ਅਤੇ ਖਣਿਜ ਪਦਾਰਥ ਜਮ੍ਹਾਂ ਹੋ ਸਕਦੇ ਹਨ, ਜਿਸ ਨਾਲ ਸ਼ੂਗਰ ਜਾਂ ਗਠੀਏ ਵਰਗੀਆਂ ਬੀਮਾਰੀਆਂ ਹੋ ਸਕਦੀਆਂ ਹਨ।
  • ਜੇਕਰ ਕੋਈ ਵਿਅਕਤੀ ਡੀਹਾਈਡ੍ਰੇਟਿਡ ਹੈ ਤਾਂ ਓ. ਆਰ. ਐੱਸ. ਦੀ ਵਰਤੋਂ ਕਰੇ। ਜੇਕਰ ਮਰੀਜ਼ ਇਸਨੂੰ ਲੈਣ ਵਿਚ ਅਸਮਰਥ ਹੈ ਤਾਂ ਉਸਨੂੰ ਤੁਰੰਤ ਹਸਪਤਾਲ ਵਿਚ ਭਰਤੀ ਕਰਾਉਣਾ ਚਾਹੀਦਾ ਹੈ ਕਿਉਂਕਿ ਅਜਿਹੇ ਮਾਮਲਿਆਂ ਵਿਚ ਨਾੜੀਆਂ ਵਿਚ ਤਰਲ ਪਦਾਰਥਾਂ ਦੀ ਲੋੜ ਹੁੰਦੀ ਹੈ।

ਵਰਤਣ ਤੋਂ ਪਹਿਲਾਂ ਇਹ ਸਾਵਧਾਨੀਆਂ ਜ਼ਰੂਰੀ

  • ਹਮੇਸ਼ਾ ਪੈਕੇਟ ’ਤੇ ਦਿੱਤੀਆਂ ਹਦਾਇਤਾਂ ਅਨੁਸਾਰ ਹੀ ਓ.ਆਰ.ਐੱਸ. ਦਾ ਘੋਲ ਤਿਆਰ ਕਰੋ।
  • ਓ.ਆਰ.ਐੱਸ. ਦਾ ਤਾਂ ਹੀ ਸੇਵਨ ਕਰੋ ਜੇਕਰ ਤੁਸੀਂ ਦਸਤ ਜਾਂ ਉਲਟੀਆਂ ਕਾਰਨ ਡੀਹਾਈਡ੍ਰੇਟਿਡ ਹੋ
  • ਜੇਕਰ ਤੁਹਾਨੂੰ ਕੋਈ ਪੁਰਾਣੀ ਬੀਮਾਰੀ ਹੈ ਤਾਂ ਓ. ਆਰ. ਐੱਸ. ਲੈਣ ਤੋਂ ਪਹਿਲਾਂ ਡਾਕਟਰ ਤੋਂ ਜ਼ਰੂਰ ਪੁੱਛੋ ।
  • ਕੇਵਲ ਭਰੋਸੇਯੋਗ ਬਰਾਂਡ ਦੇ ਓ.ਆਰ.ਐੱਸ. ਹੀ ਖਰੀਦੋ ਅਤੇ ਯਕੀਨੀ ਬਣਾਓ ਕਿ ਉਹ ਵਿਸ਼ਵ ਸਿਹਤ ਸੰਗਠਨ ਦੇ ਮਾਪਦੰਡਾਂ ’ਤੇ ਖਰੇ ਉਤਰਦੇ ਹੋਣ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • ORS
  • FSSAI
  • sugar
  • water
  • ਓਆਰਐੱਸ
  • ਐੱਫਐੱਸਐੱਸਏਆਈ
  • ਖੰਡ
  • ਪਾਣੀ ਕਮੀ

ਵੱਡੀ ਖ਼ਬਰ ; ਮੁਲਜ਼ਮ ਨੇ ਫੜਨ ਵਾਲੇ ਪੁਲਸ ਮੁਲਾਜ਼ਮ ਦਾ ਹੀ ਕਰ'ਤਾ ਕਤਲ ! ਦਿੱਤੀ ਦਰਦਨਾਕ ਮੌਤ

NEXT STORY

Stories You May Like

  • fssai on nestle india  legal cases filed for 3 children  s products
    FSSAI ਦਾ Nestle India 'ਤੇ ਸ਼ਿਕੰਜਾ : ਬੱਚਿਆਂ ਦੇ 3 ਉਤਪਾਦਾਂ ਨੂੰ ਲੈ ਕੇ ਕਾਨੂੰਨੀ ਮਾਮਲੇ ਦਰਜ
  • fssai s seven seas hospitality s food license suspended
    FSSAI ਦੀ ਵੱਡੀ ਕਾਰਵਾਈ : Seven Seas Hospitality ਦਾ ਫੂਡ ਲਾਇਸੈਂਸ ਕੀਤਾ ਸਸਪੈਂਡ
  • stricter norms for packaged food
    ਪੈਕਡ ਫੂਡ ‘ਤੇ ਵਧੇਗੀ ਸਖ਼ਤੀ: FSSAI ਨੇ ਸੁਪਰੀਮ ਕੋਰਟ ‘ਚ ਦਿੱਤਾ ਪ੍ਰਸਤਾਵ
  • major change in passport rules children below 15 years
    ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਦਲੇ ਨਿਯਮ
  • school  junk food  central government  health  fssai
    ਸਕੂਲਾਂ ਦੇ ਆਲੇ-ਦੁਆਲੇ ਜੰਕ ਫੂਡ 'ਤੇ ਲੱਗੇਗੀ ਰੋਕ! ਕੇਂਦਰ ਸਰਕਾਰ ਕਰ ਰਹੀ ਤਿਆਰੀ
  • now banks will open on sunday 27th september
    ਹੁਣ ਐਤਵਾਰ 27 ਸਤੰਬਰ ਨੂੰ ਵੀ ਖੁੱਲਣਗੇ ਬੈਂਕ, RBI ਨੇ ਦਿੱਤੀ ਮਨਜ਼ੂਰੀ
  • october 1st  there will be a charge for sending whatsapp messages
    ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ ਚਾਰਜ, 1 Oct ਤੋਂ ਲਾਗੂ ਹੋਣ ਜਾ ਰਹੇ ਨਿਯਮ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pm modi and trump hold significant phone conversation
      PM ਮੋਦੀ ਤੇ ਟਰੰਪ ਵਿਚਾਲੇ ਫ਼ੋਨ 'ਤੇ ਅਹਿਮ ਗੱਲਬਾਤ, ਕਈ ਅਹਿਮ ਮੁੱਦਿਆਂ 'ਤੇ ਹੋਈ...
    • antilia threat case  bhc stays sachin vajhe  s bail
      ਐਂਟੀਲੀਆ ਧਮਕੀ ਦਾ ਮਾਮਲਾ, ਸਚਿਨ ਵਾਝੇ ਦੀ ਜ਼ਮਾਨਤ ’ਤੇ BHC ਦੀ ਅੰਤ੍ਰਿਮ ਰੋਕ
    • october month will start with a change in rules will affect your pocket
      ਨਿਯਮਾਂ 'ਚ ਬਦਲਾਅ ਨਾਲ ਹੋਵੇਗੀ October ਮਹੀਨੇ ਦੀ ਸ਼ੁਰੂਆਤ, ਜਾਣੋ ਤੁਹਾਡੀ ਜੇਬ...
    • sc s important comment on firecrackers on diwali
      ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ ਟਿੱਪਣੀ, ਕਿਹਾ- ਨਹੀਂ ਮਿਲੇਗੀ 24...
    • rubio addressed meeting
      ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ
    • fssai s seven seas hospitality s food license suspended
      FSSAI ਦੀ ਵੱਡੀ ਕਾਰਵਾਈ : Seven Seas Hospitality ਦਾ ਫੂਡ ਲਾਇਸੈਂਸ ਕੀਤਾ...
    • monsoon  season  rain  150 people
      ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦਾ ਕਹਿਰ : ਮੀਂਹ ਨਾਲ ਸਬੰਧਤ ਘਟਨਾਵਾਂ 'ਚ ਹੋਈ...
    • fda bans advertisements and offers of baby food issues these guidelines
      FDA ਨੇ Baby Food ਦੇ ਇਸ਼ਤਿਹਾਰਾਂ ਤੇ ਆਫ਼ਰਾਂ 'ਤੇ ਲਗਾਈ ਪਾਬੰਦੀ, ਜਾਰੀ ਕੀਤੇ...
    • nsa  custody  supreme court
      ਇਕਬਾਲੀਆ ਬਿਆਨ ਦੇ ਆਧਾਰ ’ਤੇ NSA ਤਹਿਤ ਹਿਰਾਸਤ ’ਚ ਨਹੀਂ ਲਿਆ ਜਾ ਸਕਦਾ : ਸੁਪਰੀਮ...
    • pollution control  cafe 3 norms new driving rule
      ਬਦਲ ਜਾਣਗੇ ਗੱਡੀ-ਮੋਟਰਸਾਈਕਲ ਚਲਾਉਣ ਦੇ ਨਿਯਮ ! ਇਸ ਦਿਨ ਤੋਂ ਹੋਣਗੇ ਲਾਗੂ, ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +