ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੂਰਬੀ ਲੱਦਾਖ ਤੋਂ ਚੀਨ ਨੂੰ ਸਖਤ ਸੰਦੇਸ਼ ਦਿੰਦੇ ਹੋਏ ਸੋਮਵਾਰ ਨੂੰ ਕਿਹਾ ਕਿ ਭਾਰਤ ‘ਗਲਵਾਨ ਦੇ ਵੀਰਾਂ’ ਦੇ ਬਲੀਦਾਨ ਨੂੰ ਕਦੇ ਨਹੀਂ ਭੁੱਲੇਗਾ ਤੇ ਦੇਸ਼ ਦੇ ਹਥਿਆਰਬੰਦ ਦਸਤੇ ਹਰ ਚੁਣੌਤੀ ਦਾ ਮੂੰਹ-ਤੋੜ ਜਵਾਬ ਦੇਣ ਦੇ ਸਮਰਥ ਹਨ। ਲੱਦਾਖ ਦੌਰੇ ਦੇ ਦੂਜੇ ਦਿਨ ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ਾਂ ਨਾਲ ਗੱਲਬਾਤ ਰਾਹੀਂ ਮੁੱਦਿਆਂ ਦਾ ਹੱਲ ਲੱਭਣ ਦੀ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ ਪਰ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕੋਈ ਸਾਨੂੰ ਧਮਕਾਉਣ ਦੀ ਕੋਸ਼ਿਸ਼ ਕਰੇਗਾ ਤਾਂ ਭਾਰਤ ਇਸ ਨੂੰ ਬਰਦਾਸ਼ਤ ਨਹੀਂ ਕਰੇਗਾ।
ਰਾਜਨਾਥ ਸਿੰਘ ਨੇ ਕਿਹਾ ਕਿ ਦੇਸ਼ ਲਈ ਗਲਵਾਨ ਘਾਟੀ ’ਚ ਆਪਣੀ ਜਾਨ ਵਾਰਨ ਵਾਲੇ ਸੈਨਿਕਾਂ ਦੇ ਬਲੀਦਾਨ ਨੂੰ ਭਾਰਤ ਕਦੇ ਨਹੀਂ ਭੁੱਲੇਗਾ। ਗਲਵਾਨ ਘਾਟੀ ’ਚ ਚੀਨੀ ਫੌਜੀਆਂ ਨਾਲ ਪਿਛਲੇ ਸਾਲ 15 ਜੂਨ ਨੂੰ ਹੋਈ ਭਿਆਨਕ ਝੜਪ ਦੌਰਾਨ 20 ਭਾਰਤੀ ਫੌਜੀ ਸ਼ਹੀਦ ਹੋ ਗਏ ਸਨ। ਦੋਵਾਂ ਦੇਸ਼ਾਂ ਵਿਚਾਲੇ ਪਿਛਲੇ ਕੁਝ ਦਹਾਕਿਆਂ ’ਚ ਹੋਈ ਇਹ ਸਭ ਤੋਂ ਭਿਆਨਕ ਝੜਪ ਸੀ। ਰੱਖਿਆ ਮੰਤਰੀ ਨੇ ਲੱਦਾਖ ’ਚ ਸੀਮਾ ਸੜਕ ਸੰਗਠਨ ਵੱਲੋਂ ਚਲਾਏ ਜਾ ਰਹੇ 63 ਪ੍ਰੋਜੈਕਟਾਂ ਦਾ ਵੀ ਉਦਘਾਟਨ ਕੀਤਾ। ਰੱਖਿਆ ਮੰਤਰੀ ਇਸ ਇਲਾਕੇ ਦੇ 3 ਦਿਨਾ ਦੌਰੇ ’ਤੇ ਹਨ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਐਂਟੀਲੀਆ ਬੰਬ ਮਾਮਲਾ: ਸਾਬਕਾ ਪੁਲਸ ਅਫਸਰ ਪ੍ਰਦੀਪ ਸ਼ਰਮਾ ਨੂੰ ਨਿਆਇਕ ਹਿਰਾਸਤ ’ਚ ਭੇਜਿਆ
NEXT STORY