ਨਵੀਂ ਦਿੱਲੀ (ਵਾਰਤਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਤੇਲੰਗਾਨਾ ਦੇ ਕਿਸਾਨਾਂ ਦੀ ਉਪਜ ਨਹੀਂ ਖਰੀਦਣ ਲਈ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਤੇਲੰਗਾਨਾ ਸਰਕਾਰ ਦੀ ਆਲੋਚਨਾ ਕਰਦੇ ਹੋਏ ਉਨ੍ਹਾਂ ਨੂੰ ਕਿਸਾਨ ਵਿਰੋਧੀ ਦੱਸਿਆ। ਰਾਹੁਲ ਨੇ ਕਿਹਾ ਕਿ ਕਿਸਾਨਾਂ ਨੂੰ ਲੈ ਕੇ ਰਾਜਨੀਤੀ ਕਰਨ ਦੀ ਬਜਾਏ ਉਨ੍ਹਾਂ ਦੀ ਮੰਗ 'ਤੇ ਧਿਆਨ ਦਿੱਤਾ ਜਾਣਾ ਚਾਹੀਦਾ। ਰਾਹੁਲ ਨੇ ਟਵੀਟ ਕੀਤਾ,''ਇਹ ਸ਼ਰਮ ਦੀ ਗੱਲ ਹੈ ਕਿ ਭਾਜਪਾ ਅਤੇ ਟੀ.ਆਰ.ਐੱਸ. ਸਰਕਾਰਾਂ ਤੇਲੰਗਾਨਾ ਦੇ ਕਿਸਾਨਾਂ ਤੋਂ ਕਣਕ ਖਰੀਦਣ ਦੀ ਬਜਾਏ ਇਸ ਮੁੱਦੇ ਦਾ ਸਿਆਸੀਕਰਨ ਕਰ ਕੇ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਦੌੜ ਰਹੀ ਹੈ।''
ਉਨ੍ਹਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਕਿਸਾਨਾਂ ਦੀ ਫ਼ਸਲ ਦੀ ਖਰੀਦ ਨੂੰ ਲੈ ਕੇ ਰਾਜਨੀਤੀ ਕਰਨ ਕਟਘਰੇ 'ਚ ਖੜ੍ਹਾ ਕੀਤਾ ਅਤੇ ਕਿਹਾ,''ਕਿਸਾਨ ਵਿਰੋਧੀ ਗਤੀਵਿਧੀਆਂ ਨਾਲ ਉਨ੍ਹਾਂ ਨੂੰ ਪਰੇਸ਼ਾਨ ਕਰਨਾ ਬੰਦ ਕਰੋ ਅਤੇ ਤੇਲੰਗਾਨਾ ਦੇ ਕਿਸਾਨਾਂ ਦੀ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਗਏ ਅਨਾਜ ਦੇ ਇਕ-ਇਕ ਦਾਣੇ ਦੀ ਖਰੀਦ ਕਰੋ।'' ਰਾਹੁਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਤੇਲੰਗਾਨਾ ਦੇ ਕਿਸਾਨਾਂ ਨਾਲ ਹੈ ਅਤੇ ਉਹ ਉਦੋਂ ਤੱਕ ਚੁੱਪ ਨਹੀਂ ਬੈਠੇਗੀ, ਜਦੋਂ ਤੱਕ ਕਿਸਾਨਾਂ ਦੇ ਨਾਲ-ਨਾਲ ਨਿਆਂ ਨਹੀਂ ਹੁੰਦਾ ਹੈ। ਉਨ੍ਹਾਂ ਕਿਹਾ,''ਕਾਂਗਰਸ ਕਿਸਾਨਾਂ ਦੇ ਹੱਕ ਲਈ ਉਦੋਂ ਤੱਕ ਸੰਘਰਸ਼ ਕਰਦੀ ਰਹੇਗੀ, ਜਦੋਂ ਤੱਕ ਤੇਲੰਗਾਨਾ ਦੇ ਕਿਸਾਨਾਂ ਦੀ ਫ਼ਸਲ ਦੇ ਇਕ-ਇਕ ਦਾਣੇ ਦੀ ਖਰੀਦ ਨਹੀਂ ਹੋ ਜਾਂਦੀ ਹੈ।''
ਅਪਰਾਧੀਆਂ ਦੀ ‘ਕੁੰਡਲੀ’ ਖੰਗਾਲਣ ਦਾ ਪੁਲਸ ਨੂੰ ਮਿਲੇਗਾ ਅਧਿਕਾਰ, ਸਰਕਾਰ ਲਿਆਈ ਕਾਨੂੰਨ
NEXT STORY