ਦੇਹਰਾਦੂਨ — ਉੱਤਰਾਖੰਡ ਦੇ ਵਧੀਕ ਮੁੱਖ ਚੋਣ ਅਧਿਕਾਰੀ ਵਿਜੇ ਕੁਮਾਰ ਜੋਗਦੰਡੇ ਨੇ ਵੀਰਵਾਰ ਨੂੰ ਇੱਥੇ ਸਕੱਤਰੇਤ ਸਥਿਤ ਮੀਡੀਆ ਸੈਂਟਰ 'ਚ ਇਕ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਚੋਣ ਕਮਿਸ਼ਨ ਵਲੋਂ ਸੂਬਿਆਂ 'ਚ 50 ਫੀਸਦੀ ਪੋਲਿੰਗ ਕੇਂਦਰਾਂ 'ਤੇ ਵੈਬਕਾਸਟਿੰਗ ਦੀ ਵਿਵਸਥਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜਿਸ ਦੇ ਮੱਦੇਨਜ਼ਰ ਉੱਤਰਾਖੰਡ ਵਿੱਚ 11,729 ਪੋਲਿੰਗ ਸਟੇਸ਼ਨਾਂ ਵਿੱਚੋਂ 5,892 'ਤੇ ਵੈਬਕਾਸਟਿੰਗ ਦੇ ਪ੍ਰਬੰਧ ਕੀਤੇ ਜਾਣਗੇ। ਕੁਮਾਰ ਨੇ ਕਿਹਾ ਕਿ ਵੋਟਾਂ ਵਾਲੇ ਦਿਨ ਪੋਲਿੰਗ ਸਟੇਸ਼ਨ 'ਤੇ ਜੋ ਵੀ ਘਟਨਾਵਾਂ ਵਾਪਰ ਰਹੀਆਂ ਹਨ, ਉਨ੍ਹਾਂ ਦੀ ਜਾਣਕਾਰੀ ਲਾਈਵ ਸਟ੍ਰੀਮਿੰਗ ਰਾਹੀਂ ਏ.ਆਰ.ਓ ਤੱਕ ਪਹੁੰਚ ਜਾਵੇਗੀ। ਜੇਕਰ ਪੋਲਿੰਗ ਬੂਥਾਂ 'ਤੇ ਕੋਈ ਸਮੱਸਿਆ ਆਉਂਦੀ ਹੈ, ਤਾਂ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਪੋਲਿੰਗ ਏਜੰਟ ਸਿੱਧੇ ਆਪਣੇ ਏਆਰਓ ਨਾਲ ਗੱਲ ਕਰ ਸਕਦੇ ਹਨ ਅਤੇ ਆਪਣੇ ਜ਼ਿਲ੍ਹਾ ਪੱਧਰੀ ਚੋਣ ਅਫ਼ਸਰ ਨੂੰ ਕੋਈ ਸ਼ਿਕਾਇਤ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਵੈਬਕਾਸਟਿੰਗ ਲਈ ਟੀਮਾਂ ਤਿਆਰ ਕੀਤੀਆਂ ਗਈਆਂ ਹਨ। ਉਸ ਦੀ ਪਹਿਲੀ ਟਰੇਨਿੰਗ ਵੀ ਹੋ ਚੁੱਕੀ ਹੈ। ਜ਼ਿਲ੍ਹਾ ਪੱਧਰ 'ਤੇ ਵੈਬਕਾਸਟਿੰਗ ਲਈ ਕੰਟਰੋਲ ਰੂਮ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬਾ ਪੱਧਰ 'ਤੇ ਇਕ ਕੰਟਰੋਲ ਰੂਮ ਵੀ ਤਿਆਰ ਕੀਤਾ ਜਾਵੇਗਾ। ਜਿਸ ਰਾਹੀਂ ਸੂਬੇ ਦੀਆਂ 5 ਲੋਕ ਸਭਾ ਸੀਟਾਂ 'ਤੇ ਵੈਬਕਾਸਟਿੰਗ ਦੀ ਲਾਈਵ ਸਟ੍ਰੀਮਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਵਧੀਕ ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਸਾਰੇ 11,729 ਪੋਲਿੰਗ ਸਟੇਸ਼ਨਾਂ 'ਤੇ ਤਾਇਨਾਤ ਪੋਲਿੰਗ ਕਰਮਚਾਰੀਆਂ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਮੈਡੀਕਲ ਵਿਭਾਗ ਨਾਲ ਤਾਲਮੇਲ ਕਰਕੇ ਬਿਹਤਰ ਉਪਰਾਲੇ ਕੀਤੇ ਗਏ ਹਨ। ਇਸ ਦੇ ਲਈ ਨਕਦ ਰਹਿਤ ਇਲਾਜ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਸਹੂਲਤ ਰਾਜ ਵਿੱਚ ਚੋਣਾਂ ਨਾਲ ਜੁੜੇ ਸਾਰੇ ਰਾਜ ਕਰਮਚਾਰੀਆਂ ਅਤੇ ਦੂਜੇ ਰਾਜਾਂ ਦੇ ਕਰਮਚਾਰੀਆਂ ਨੂੰ ਵੀ ਪ੍ਰਦਾਨ ਕੀਤੀ ਜਾਵੇਗੀ।
ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਇਸ ਪ੍ਰਣਾਲੀ ਅਧੀਨ ਲਿਆ ਗਿਆ ਹੈ। ਪੋਲਿੰਗ ਪਾਰਟੀਆਂ ਨੂੰ ਕਿਸ ਸਹੂਲਤ ਅਤੇ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ, ਇਹ ਫੈਸਲਾ ਕਰਨ ਲਈ ਬੂਥ ਪੱਧਰੀ ਸਿਹਤ ਪ੍ਰਬੰਧਨ ਯੋਜਨਾ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਮੂਹ ਜ਼ਿਲ੍ਹਾ ਹਸਪਤਾਲਾਂ, ਕਮਿਊਨਿਟੀ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ਦੇ ਇੰਚਾਰਜ ਮੈਡੀਕਲ ਅਫ਼ਸਰਾਂ ਵੱਲੋਂ ਸਾਰੀਆਂ ਪੋਲਿੰਗ ਪਾਰਟੀਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਐਮਰਜੈਂਸੀ ਦੀ ਸੂਰਤ ਵਿੱਚ ਪੋਲਿੰਗ ਪਾਰਟੀਆਂ ਨੂੰ ਕਿਸ ਪੁਲਸ ਸਟੇਸ਼ਨ ਅਤੇ ਫਾਇਰ ਦਫ਼ਤਰ ਨਾਲ ਸੰਪਰਕ ਕਰਨਾ ਹੈ ਅਤੇ ਨਜ਼ਦੀਕੀ ਐਂਬੂਲੈਂਸ ਅਤੇ ਹੈਲੀਪੈਡ ਦੀ ਜਾਣਕਾਰੀ ਵੀ ਦਿੱਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਟੈਕਸ ਚੋਰੀ ਦਾ ਪਰਦਾਫਾਸ਼ : ਟੀ.ਐੱਮ.ਟੀ. ਬਾਰ ਨਿਰਮਾਤਾਵਾਂ 'ਤੇ 730 ਕਰੋੜ ਰੁਪਏ ਦੀ ਧੋਖਾਧੜੀ ਦਾ ਦੋਸ਼
NEXT STORY