ਨਵੀਂ ਦਿੱਲੀ : ਸਰਕਾਰ ਨੇ ਵੀਰਵਾਰ ਨੂੰ ਸੰਸਦ ਨੂੰ ਦੱਸਿਆ ਕਿ ਇਸ ਸਮੇਂ 13 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਵਿਦੇਸ਼ਾਂ ਵਿੱਚ ਉੱਚ ਸਿੱਖਿਆ ਹਾਸਲ ਕਰ ਰਹੇ ਹਨ। ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਰਾਜ ਸਭਾ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਸਰਕਾਰ ਪੜ੍ਹਾਈ ਲਈ ਵਿਦੇਸ਼ ਜਾਣ ਵਾਲੇ ਪ੍ਰਵਾਸੀ ਵਿਦਿਆਰਥੀਆਂ ਦੇ ਅੰਕੜੇ ਰੱਖਦੀ ਹੈ।
ਆਪਣੇ ਜਵਾਬ ਵਿੱਚ ਸਿੰਘ ਨੇ ਅਮਰੀਕਾ, ਯੂਕੇ, ਕੈਨੇਡਾ, ਆਸਟਰੇਲੀਆ, ਜਰਮਨੀ, ਫਰਾਂਸ, ਸਿੰਗਾਪੁਰ, ਰੂਸ, ਇਜ਼ਰਾਈਲ ਅਤੇ ਯੂਕਰੇਨ ਸਮੇਤ 108 ਦੇਸ਼ਾਂ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਦੇ ਦੇਸ਼-ਵਾਰ ਵੇਰਵੇ ਸਾਂਝੇ ਕੀਤੇ। ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ ਇਸ ਸਮੇਂ 13,35,878 ਭਾਰਤੀ ਵਿਦਿਆਰਥੀ ਵਿਦੇਸ਼ਾਂ ਵਿੱਚ ਉੱਚ ਸਿੱਖਿਆ ਹਾਸਲ ਕਰ ਰਹੇ ਹਨ। ਉਨ੍ਹਾਂ ਅਨੁਸਾਰ 2023 ਵਿੱਚ ਇਹ ਅੰਕੜਾ 13,18,955 ਸੀ ਜਦੋਂ ਕਿ 2022 ਵਿੱਚ ਇਹ 9,07,404 ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ਵਿਚ 13,35,878 ਭਾਰਤੀ ਵਿਦਿਆਰਥੀਆਂ ਵਿੱਚੋਂ ਕੈਨੇਡਾ ਵਿੱਚ 4,27,000, ਅਮਰੀਕਾ ਵਿੱਚ 3,37,630, ਚੀਨ ਵਿੱਚ 8580, ਗ੍ਰੀਸ ਵਿੱਚ 8, ਇਜ਼ਰਾਈਲ ਵਿੱਚ 900, ਪਾਕਿਸਤਾਨ ਵਿੱਚ 14 ਅਤੇ 2510 ਯੂਕ੍ਰੇਨ ਵਿਚ ਵਿਦਿਆਰਥੀ ਪੜ੍ਹ ਰਹੇ ਹਨ।
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਉਨ੍ਹਾਂ ਦੇਸ਼ਾਂ ਦੀ ਗਿਣਤੀ ਵਧਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ ਜੋ ਭਾਰਤੀਆਂ ਨੂੰ ਵੀਜ਼ਾ-ਮੁਕਤ ਪ੍ਰਵੇਸ਼ ਯਾਤਰਾ, ਵੀਜ਼ਾ ਆਨ ਅਰਾਈਵਲ ਆਦਿ ਸਹੂਲਤਾਂ ਪ੍ਰਦਾਨ ਕਰਦੇ ਹਨ ਤਾਂ ਜੋ ਦੁਨੀਆ ਭਰ ਦੀ ਯਾਤਰਾ ਨੂੰ ਆਸਾਨ ਬਣਾਇਆ ਜਾ ਸਕੇ।
ਹਿਮਾਚਲ 'ਚ ਤਬਾਹੀ ਦਰਮਿਆਨ ਆਈ ਬੁਰੀ ਖ਼ਬਰ, ਮੌਸਮ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ
NEXT STORY