ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3 ਲੱਖ 47 ਹਜ਼ਾਰ 254 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 20 ਲੱਖ 18 ਹਜ਼ਾਰ 825 ਹੋ ਗਈ ਹੈ। ਰੋਜ਼ਾਨਾ ਸੰਕਰਮਣ ਦੇ 17.94 ਫੀਸਦੀ ਹੋ ਗਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਦੇਸ਼ 'ਚ 70 ਲੱਖ 49 ਹਜ਼ਾਰ 779 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਅੱਜ ਸਵੇਰੇ 7 ਵਜੇ ਤੱਕ 160 ਕਰੋੜ 43 ਲੱਖ 70 ਹਜ਼ਾਰ 484 ਟੀਕੇ ਲਾਏ ਜਾ ਚੁਕੇ ਹਨ।
ਉੱਥੇ ਹੀ ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ 'ਚ 2 ਲੱਖ 51 ਹਜ਼ਾਰ 777 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 3 ਕਰੋੜ 60 ਲੱਖ 58 ਹਜ਼ਾਰ 806 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 93.50 ਫੀਸਦੀ ਹੈ। ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਨਾਲ 9,692 ਲੋਕ ਪੀੜਤ ਪਾਏ ਗਏ ਹਨ। ਉੱਥੇ ਹੀ 703 ਹੋਰ ਲੋਕਾਂ ਦੀ ਸੰਕਰਮਣ ਨਾਲ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,88,396 ਹੋ ਗਈ ਹੈ। ਦੇਸ਼ 'ਚ 24 ਘੰਟਿਆਂ 'ਚ 19 ਲੱਖ 35 ਹਜ਼ਾਰ ਕੋਰੋਨਾ ਟੈਸਟ ਕੀਤੇ ਗਏ ਹਨ ਅਤੇ ਹੁਣ ਤੱਕ ਕੁੱਲ 71.15 ਕਰੋੜ ਲੋਕਾਂ ਦੀ ਜਾਂਚ ਕੀਤੀ ਗਈ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ’ਚ ਅੰਨਾ DMK ਨੇਤਾ ਅੰਬਾਲਾਗਨ ਦੇ 57 ਕੰਪਲੈਕਸਾਂ ’ਤੇ ਛਾਪੇ
NEXT STORY